ਰੂਪਨਗਰ, 26 ਫਰਵਰੀ 2022
ਜ਼ਿਲ੍ਹਾ ਪ੍ਰਸ਼ਾਸਨ ਨੇ ਜੰਗ ਪ੍ਰਭਾਵਿਤ ਮੁਲਕ ਯੂਕਰੇਨ ਵਿੱਚ ਫਸੇ ਪੰਜਾਬ ਦੇ ਲੋਕਾਂ ਦੀ ਮਦਦ ਲਈ ਇੱਕ ਸਮਰਪਿਤ 24×7 ਕੰਟਰੋਲ ਰੂਮ ਸਥਾਪਤ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਯੂਕਰੇਨ ਵਿੱਚ ਫਸੇ ਵਿਅਕਤੀ ਜਾਂ ਉਨ੍ਹਾਂ ਦੇ ਪੰਜਾਬ ਵਿੱਚ ਰਹਿੰਦੇ ਰਿਸ਼ਤੇਦਾਰਾਂ ਲਈ ਹੈਲਪਲਾਈਨ ਨੰਬਰ +91-1800 180 3469 ਜਾਰੀ ਕੀਤਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਯੂਕਰੇਨ ਵਿੱਚ ਫਸੇ ਵਿਅਕਤੀਆਂ ਦੀ ਸੁਰੱਖਿਅਤ ਵਾਪਸੀ ਲਈ ਇਹਨਾਂ ਹੈਲਪਲਾਈਨ ਨੰਬਰਾਂ `ਤੇ ਪੁੱਛੇ ਜਾਂਦੇ ਸਵਾਲਾਂ ਨੂੰ ਤੁਰੰਤ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਭੇਜਿਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੂਕਰੇਨ ਵਿੱਚ ਫਸੇ ਭਾਰਤੀਆਂ ਦੇ ਪਰਿਵਾਰਾਂ ਨੂੰ ਹਰ ਜਾਣਕਾਰੀ ਤੁਰੰਤ ਮੁੱਹਈਆ ਕਰਵਾਉਣ ਲਈ ਅਤੇ ਮਦਦ ਲਈ ਇਕ ਵਟਸਐੱਪ ਗਰੁੱਪ ਵਿਚ ਸ਼ਾਮਿਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵੀ +91-172-4111905 ਵੀ ਇਕ ਹੈਲਪਲਾਈਨ ਜਾਰੀ ਕੀਤਾ ਗਿਆ ਹੈ।
ਉਨ੍ਹਾਂ ਯੂਕਰੇਨ-ਰੂਸ ਜੰਗ ਪ੍ਰਭਾਵਿਤ ਪਰਿਵਾਰਾਂ ਨੂੰ ਭਰੋਸਾ ਦਿੰਦਿਆ ਅਪੀਲ ਕੀਤੀ ਕਿ ਸੰਕਟ ਦੇ ਇਸ ਸਮੇਂ ਆਪ ਸਭ ਦੇ ਬੱਚਿਆਂ ਅਤੇ ਪਰਿਵਾਰਕ ਮੈਂਬਰਾਂ ਨੂੰ ਮਦਦ ਪਹੁੰਚਾਉਣ ਦੀ ਹਰ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਿਵਾਰਿਕ ਮੈਂਬਰਾਂ ਵੱਲੋਂ ਯੂਕਰੇਨ ਵਿਚ ਫਸੇ ਆਪਣੇ ਰਿਸ਼ਤੇਦਾਰਾਂ ਅਤੇ ਬੱਚਿਆਂ ਨੂੰ ਸਰਹੱਦੀ ਇਲਾਕਿਆਂ ਤੋਂ ਦੂਰ ਰਹਿਣ ਬਾਰੇ ਜ਼ਰੂਰ ਕਿਹਾ ਜਾਵੇ।