ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋ ਅੰਡਰਟਰਾਇਲ ਰੀਵਿਊ ਕਮੇਟੀ ਦੀ ਮੀਟਿੰਗ

Gagandeep Bhardwaz
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋ ਅੰਡਰਟਰਾਇਲ ਰੀਵਿਊ ਕਮੇਟੀ ਦੀ ਮੀਟਿੰਗ

Sorry, this news is not available in your requested language. Please see here.

ਬਰਨਾਲਾ , 16 ਜਨਵਰੀ 2023

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋ ਅੰਡਰਟਰਾਇਲ ਰੀਵਿਊ ਕਮੇਟੀ ਦੀ ਮੀਟਿੰਗ ਦਾ ਆਯੋਜਨ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਮੀਟਿੰਗ ਦੌਰਾਨ ਸ਼੍ਰੀਮਤੀ ਪੂਨਮਦੀਪ ਕੌਰ ਮਾਨਯੋਗ ਡਿਪਟੀ ਕਮਿਸ਼ਨਰ ਬਰਨਾਲਾ, ਸ਼੍ਰੀ ਸੰਦੀਪ ਕੁਮਾਰ ਮਲਿਕ ਮਾਨਯੋਗ ਸੀਨੀਅਰ ਸੁਪਰਡੰਟ ਆਫ ਪੁਲਿਸ ਬਰਨਾਲਾ, ਸ਼੍ਰੀ ਗੁਰਬੀਰ ਸਿੰਘ ਮਾਨਯੋਗ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ, ਸ਼੍ਰੀ ਗਗਨਦੀਪ ਭਾਰਦਵਾਜ਼ ਜਿਲ੍ਹਾ ਅਟਾਰਨੀ ਬਰਨਾਲਾ ਅਤੇ ਸ਼੍ਰੀ ਕੁਲਵਿੰਦਰ ਸਿੰਘ ਸੁਪਰਡੰਟ ਜਿਲ੍ਹਾ ਜੇਲ੍ਹ ਬਰਨਾਲਾ ਸ਼ਾਮਿਲ ਸਨ।

ਹੋਰ ਪੜ੍ਹੋ – ਮੁੱਖ ਮੰਤਰੀ ਦਾ ਨਾਂ ਬਦਲਣ ਦੀ ਮੁਹਿੰਮ ਦਾ ਚਾਅ ਪੰਜਾਬੀਆਂ ਨੂੰ ਮਹਿੰਗਾ ਪੈ ਰਿਹੈ: ਅਕਾਲੀ ਦਲ

ਮੀਟਿੰਗ ਦੌਰਾਨ ਵਿਚਾਰ ਅਧੀਨ ਕੇਸਾਂ ਦੀ ਸੂਚੀ ਜੇਲ੍ਹ ਸੁਪਰਡੈਂਟ ਜਿਲ੍ਹਾ ਜੇਲ੍ਹ, ਬਰਨਾਲਾ ਵੱਲ੍ਹੋਂ ਪੇਸ਼ ਕੀਤੀ ਗਈ। ਮਾਨਯੋਗ ਜੱਜ ਸਾਹਿਬਾਨ ਨੇ ਵਿਚਾਰ ਅਧੀਨ ਕੇਸਾਂ ਦੀ ਸਮੀਖਿਆ ਕੀਤੀ ਤੇ ਵੱਖ ਵੱਖ ਤਰ੍ਹਾਂ ਦੇ ਛੋਟੇ ਕੇਸਾਂ ਵਿੱਚ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਨੂੰ ਜਲਦੀ ਨਿਆਂ ਸਬੰਧੀ ਚਰਚਾ ਕੀਤੀ। ਉਨ੍ਹਾਂ ਮਾਨਯੋਗ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਬਰਨਾਲਾ ਸ਼੍ਰੀ ਗੁਰਬੀਰ ਸਿੰਘ ਜੀ ਨੂੰ ਹਦਾਇਤ ਕੀਤੀ ਕਿ ਜਿਲ੍ਹਾ ਜੇਲ੍ਹ ਬਰਨਾਲਾ ਵਿਖੇ ਕੈਂਪ ਕੋਰਟ ਦਾ ਆਯੋਜਨ ਕੀਤਾ ਜਾਵੇ ਤਾਂ ਜੋ ਛੋਟੇ ਕੇਸਾਂ ਵਿੱਚ ਬੰਦ ਵਿਅਕਤੀਆਂ ਦੇ ਕੇਸਾਂ ਦਾ ਨਿਪਟਾਰਾ ਜਲਦੀ ਕੀਤਾ ਜਾ ਸਕੇ। ਇਸਤੋਂ ਇਲਾਵਾਂ ਉਨ੍ਹਾਂ ਦੱਸਿਆ ਕਿ ਸ਼ੈਸਨਜ਼ ਕੋਰਟ ਬਰਨਾਲਾ ਵਿਖੇ ਤਾਇਨਾਤ ਸਮੂਹ ਜੁਡੀਸ਼ੀਅਲ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜਿਨ੍ਹਾਂ ਵਿਅਕਤੀਆਂ ਦੀ ਜਮਾਨਤ ਹੋ ਚੁੱਕੀ ਹੈ ਪਰ ਉਹ ਜਮਾਨਤ ਭਰਨ ਵਿੱਚ ਅਸਮਰੱਥ ਹਨ, ਅਜਿਹੇ ਵਿਅਕਤੀਆਂ ਦੇ ਕੇਸਾਂ ਤੇ ਮੁੜ ਵਿਚਾਰ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਜਮਾਨਤ ਤੇ ਰਿਹਾਅ ਕੀਤਾ ਜਾ ਸਕੇ। ਇਸਤੋਂ ਇਲਾਵਾ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ ਜੱਜ ਬਰਨਾਲਾ ਜੀ ਨੇ ਸੁਪਰਡੰਟ, ਜਿਲ੍ਹਾ ਜੇਲ੍ਹ ਬਰਨਾਲਾ ਨੂੰ ਹਦਾਇਤ ਕੀਤੀ ਕਿ ਜੋ ਵੀ ਬੰਦੀ ਆਪਣੇ ਕੇਸ ਵਿੱਚ ਵਕੀਲ ਮੁਕੱਰਰ ਕਰਨ ਤੋਂ ਅਸਮਰੱਥ ਹੈ, ਉਸਦਾ ਲੀਗਲ ਏਡ ਸਬੰਧੀ ਫਾਰਮ ਭਰ ਕੇ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਦਫ਼ਤਰ ਵਿਖੇ ਭੇਜਣਾ ਯਕੀਨੀ ਬਣਾਇਆ ਜਾਵੇ ਤਾਂ ਜ਼ੋ ਜਿਲ੍ਹਾ ਜੇਲ੍ਹ ਬਰਨਾਲਾ ਵਿਖੇ ਕੋਈ ਵੀ ਅਜਿਹਾ ਵਿਅਕਤੀ ਨਾ ਹੋਵੇ ਜਿਸ ਕੋਲ ਆਪਣਾ ਕੇਸ ਝਗੜਣ ਲਈ ਵਕੀਲ ਸਾਹਿਬਾਨ ਨਾ ਹੋਣ।

Spread the love