ਕਰੋਨਾ ਤੋਂ ਬਚਾਅ ਲਈ ਟੀਕਾਕਰਨ ਦੀਆਂ ਦੋਵੇਂ ਖੁਰਾਕਾਂ ਤੋਂ ਕੋਈ ਵਾਂਝਾ ਨਾ ਰਹੇ: ਅਮਿਤ ਬੈਂਬੀ

ਕਰੋਨਾ ਤੋਂ ਬਚਾਅ ਲਈ ਟੀਕਾਕਰਨ
ਕਰੋਨਾ ਤੋਂ ਬਚਾਅ ਲਈ ਟੀਕਾਕਰਨ ਦੀਆਂ ਦੋਵੇਂ ਖੁਰਾਕਾਂ ਤੋਂ ਕੋਈ ਵਾਂਝਾ ਨਾ ਰਹੇ: ਅਮਿਤ ਬੈਂਬੀ

Sorry, this news is not available in your requested language. Please see here.

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਸਣੇ ਵੱਖ ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ

ਬਰਨਾਲਾ, 24 ਨਵੰਬਰ 2021

ਕਰੋਨਾ ਵਾਇਰਸ ਮੁੜ ਫੈਲਣ ਤੋਂ ਬਚਾਅ ਵਾਸਤੇ ਜ਼ਰੂਰੀ ਹੈ ਕਿ ਹਰ ਇਕ ਵਿਅਕਤੀ ਟੀਕਾਕਰਨ ਕਰਵਾਏ ਅਤੇ ਇਸ ਸਬੰਧੀ ਸੁਹਿਰਦ ਯਤਨ ਕੀਤੇ ਜਾਣ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਬੈਂਬੀ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਇੱਥੇ ਮਹੀਨਾਵਾਰ ਮੀਟਿੰਗ ਕਰਦਿਆਂ ਕੀਤਾ ਗਿਆ।

ਹੋਰ ਪੜ੍ਹੋ :-ਮੱਛੀ ਪਾਲਣ ਦੇ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਔਰਤਾਂ ਵਾਸਤੇ 60 ਫੀਸਦ ਸਬਸਿਡੀ ਦਿੱਤੀ ਜਾ ਰਹੀ:  ਡਾ. ਮਦਨ ਮੋਹਨ

ਉਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਤਰਜੀਹੀ ਹਨ, ਪਰ ਕਰੋਨਾ ਤੋਂ ਬਚਾਅ ਲਈ ਟੀਕਾਕਰਨ ਵਿਚ ਕੋਈ ਢਿੱਲ ਨਾ ਕੀਤੀ ਜਾਵੇ। ਜਿਹੜੇ ਵਿਅਕਤੀਆਂ ਨੇ ਕੋਈ ਖੁਰਾਕ ਨਹੀਂ ਲਗਵਾਈ ਉਨਾਂ ਨੂੰ ਪਹਿਲੀ ਖੁਰਾਕ ਅਤੇ ਬਾਕੀਆਂ ਨੂੰ ਦੂਜੀ ਖੁਰਾਕ ਲਈ ਪ੍ਰੇਰਿਤ ਕੀਤਾ ਜਾਵੇ। ਇਸ ਵਾਸਤੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਦੀ ਅਗਵਾਈ ਹੇਠ ਘਰ ਘਰ ਟੀਕਾਕਰਨ ਕੀਤਾ ਜਾ ਰਿਹਾ ਹੈ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅਵਿਨਾਸ਼ ਕੁਮਾਰ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ਵਿਚ 349591 ਵਿਅਕਤੀਆਂ ਨੂੰ ਪਹਿਲੀ ਖੁਰਾਕ ਅਤੇ 131786 ਨੂੰ ਦੂਜੀ ਖੁਰਾਕ ਵੈਕਸੀਨ ਲਾਈ ਜਾ ਚੁੱਕੀ ਹੈ ਤੇ ਕੁੱਲ 481377 ਖੁਰਾਕਾਂ ਵੈਕਸੀਨ ਲਾਈ ਜਾ ਚੁੱੱਕੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਮੁਕਤੀ ਮੁਹਿੰਮ, ਡੈਪੋ, ਡੇਂਗੂ ਤੋਂ ਬਚਾਅ ਪ੍ਰਬੰਧਾਂ,  ਰਾਸ਼ਟਰੀ ਬਾਲ ਸਵਾਸਥਯ ਕਾਰਿਆਕ੍ਰਮ ਦਾ ਜਾਇਜ਼ਾ ਲਿਆ ਗਿਆ।

ਇਸ ਤੋਂ ਇਲਾਵਾ ਉਨਾਂ ਸਿੱਖਿਆ ਵਿਭਾਗ ਦੀਆਂ ਸਕੀਮਾਂ ਦਾ ਜਾਇਜ਼ਾ ਲਿਆ, ਜਿਸ ’ਤੇ ਜ਼ਿਲਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਜ਼ਿਲੇ ਦੇ ਸਾਰੇ ਸਕੂਲ ਸਮਾਰਟ ਬਣਾਏ ਜਾ ਚੁੱਕੇ ਹਨ। ਜ਼ਿਲਾ ਪ੍ਰੋਗਰਾਮ ਅਫਸਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਰਾਹੀਂ ਕਿਸੇ ਵੀ ਤਰਾਂ ਦੀ ਹਿੰਸਾ ਤੋਂ ਪੀੜਤ ਔਰਤਾਂ ਨੂੰ ਰਿਹਾਇਸ਼ ਤੋਂ ਇਲਾਵਾ ਮੈਡੀਕਲ, ਮਨੋਵਿਗਿਆਨ ਤੇ ਕਾਨੂੰਨੀ ਸਹਾਇਤਾ ਦਿੱਤੀ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫਸਰ ਡਾ. ਬਲਬੀਰ ਚੰਦ ਨੇ ਦੱਸਿਆ ਕਿ ਜ਼ਿਲੇ ਵਿਚ ਡੀਏਪੀ ਅਤੇ ਯੂਰੀਆ ਦੀ ਘਾਟ ਨਹੀਂ ਹੈ ਅਤੇ ਆਉਦੇ ਸਮੇਂ ਵਿਚ ਵੀ ਇਹ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲਾ ਪਰਿਵਾਰ ਭਲਾਈ ਅਫਸਰ ਡਾ. ਨਵਜੋਤਪਾਲ ਭੁੱਲਰ, ਜ਼ਿਲਾ ਐਪਡੀਮੋਲੋਜਿਸਟ ਡਾ. ਮੁਨੀਸ਼, ਡਾ. ਈਸ਼ਾ ਗੁਪਤਾ, ਜ਼ਿਲਾ ਬਾਲ ਸੁਰੱਖਿਆ ਅਫਸਰ ਅਭਿਸ਼ੇਕ ਸਿੰਗਲਾ ਹਾਜ਼ਰ ਸਨ।