![AAP MLAs and Deputy Commissioner Ludhiana AAP MLAs and Deputy Commissioner Ludhiana](https://newsmakhani.com/wp-content/uploads/2022/04/AAP-MLAs-and-Deputy-Commissioner-Ludhiana.jpg)
ਲੁਧਿਆਣਾ, 30 ਮਾਰਚ 2022
ਹੋਰ ਪੜ੍ਹੋ :-ਚਾਰ ਨਗਰ ਨਿਗਮਾਂ ਦੀਆਂ ਚੋਣਾ ਲਈ ਆਮ ਆਦਮੀ ਪਾਰਟੀ ਨੇ ਖਿਚੀ ਤਿਆਰੀ
ਇਸ ਮੌਕੇ ਐਸ.ਡੀ.ਐਮ. (ਜਗਰਾਓ) ਸ਼੍ਰੀ ਵਿਕਾਸ ਹੀਰਾ, ਐਸ.ਡੀ.ਐਮ. (ਸਾਊਥ) ਡਾ. ਵਨੀਤ ਕੁਮਾਰ, ਐਸ.ਡੀ.ਐਮ. (ਪੱਛਮੀ) ਸ਼੍ਰੀ ਜਗਦੀਪ ਸਹਿਗਲ ਵੀ ਹਾਜ਼ਰ ਸਨ। ਹਲਕਾ ਲੁਧਿਆਣਾ ਸੈਂਟਰਲ ਸ਼੍ਰੀ ਅਸ਼ੋਕ ਪਰਾਸ਼ਰ ਪੱਪੀ, ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ, ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ, ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਸ਼੍ਰੀਮਤੀ ਰਾਜਿੰਦਰ ਪਾਲ ਕੌਰ, ਹਲਕਾ ਆਤਮ ਨਗਰ ਤੋਂ ਵਿਧਾਇਕ ਸ੍ਰ. ਕੁਲਵੰਤ ਸਿੰਘ ਸਿੱਧੂ, ਹਲਕਾ ਸਾਹਨੇਵਾਲ ਤੋਂ ਵਿਧਾਇਕ ਸ਼੍ਰੀ ਹਰਦੀਪ ਸਿੰਘ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਹਿਲਾਂ ਸਮਾਂ ਕੱਢ ਕੇ ਆਉਣ ਅਤੇ ਉਨ੍ਹਾਂ ਨੇ ਹਲਕੇ ਅੰਦਰ ਨੈਸ਼ਨਲ ਹਾਈਵੇਅ ਅਧੀਨ ਚੱਲ ਰਹੇ ਕੰਮ ਦਾ ਨਿੱਜੀ ਤੌਰ ‘ਤੇ ਮਿਲ ਕੇ ਦੌਰਾ ਕਰਨ ਤਾਂ ਜੋ ਉਨ੍ਹਾਂ ਨੂੰ ਸਾਰੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ ਜਾਵੇ।
ਇਸ ਮੌਕੇ ਸਾਰੇ ਐਮ.ਐਲ.ਏ. ਸਾਹਿਬਾਨ ਵੱਲੋਂ ਆਪਣੇ ਹਲਕੇ ਨਾਲ ਸਬੰਧਤ ਚੱਲ ਰਹੇ ਪ੍ਰੋਜੈਕਟਾਂ ਬਾਰੇ ਸਮੀਖਿਆ ਕੀਤੀ ਅਤੇ ਪ੍ਰੋਜੈਕਟਾਂ ਦੇ ਕੰਮ ਦੀ ਗਤੀ ਤੇਜ਼ ਕਰਨ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਜਿਹੜੇ ਵੀ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਦੇ ਅਧੀਨ ਕੰਮ ਚੱਲ ਰਹੇ ਹਨ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ ਜਿਸ ਨਾਲ ਲੋਕਾਂ ਨੂੰ ਪੇਸ਼ ਆਉਂਦੀਆਂ ਮੁੱਢਲੀਆਂ ਸਮੱਸਿਆਵਾਂ ਤੋਂ ਨਿਜ਼ਾਤ ਪਾਈ ਜਾ ਸਕੇ।
ਇਸ ਸਬੰਧ ਵਿੱਚ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਵੱਲੋਂ ਨੈਸ਼ਨਲ ਹਾਈਵੇ ‘ਤੇ ਉਸਾਰੀ ਅਧੀਨ ਟਿੱਬਾ ਰੋਡ-ਤਾਜਪੁਰ ਰੋਡ ਪੁਲ ਦੇ ਮੁੱਦੇ ਬਾਰੇ ਗੱਲਬਾਤ ਕੀਤੀ ਅਤੇ ਨੈਸ਼ਨਲ ਹਾਈਵੇ ‘ਤੇ ਲੋਕਾਂ ਨੂੰ ਲੈ ਕੇ ਪੇਸ਼ ਆਉਂਦੀਆਂ ਪ੍ਰੇਸ਼ਾਨੀਆਂ ਬਾਰੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀ ਨਾਲ ਗੱਲਬਾਤ ਕੀਤੀ ਗਈ।
ਉਨ੍ਹਾਂ ਕਿਹਾ ਕਿ ਇਸ ਪੁਲ ਦੇ ਨਿਰਮਾਣ ਦੀ ਰਫਤਾਰ ਮੱਠੀ ਹੋਣ ਕਾਰਨ ਸਾਰਾ ਇਲਾਕਾ ਆਵਾਜਾਈ ਦੀ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ ਜਿਸ ਕਾਰਨ ਸਮੇਂ ਦੀ ਬਰਬਾਦੀ ਹੁੰਦੀ ਹੈ ਅਤੇ ਕਈ ਵਾਰ ਹਾਦਸੇ ਵੀ ਵਾਪਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਵੱਲ ਵਿਸ਼ੇਸ਼ ਜ਼ੋਰ ਦਿੱਤਾ ਜਾਵੇ।
ਨਗਰ ਨਿਗਮ ਕਮਿਸ਼ਨਰ ਸ਼੍ਰੀ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਸਾਰੇ ਵਿਧਾਇਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਮੀਟਿੰਗ ਵਿੱਚ ਮੌਜੂਦ ਵੱਖ-ਵੱਖ ਅਧਿਕਾਰੀਆਂ ਨੂੰ ਲੋਕਾਂ ਦੀ ਮੰਗ ਅਨੁਸਾਰ ਵਿਧਾਇਕਾਂ ਨਾਲ ਤਾਲਮੇਲ ਕਰਕੇ ਚੱਲਣ ਅਤੇ ਜਲਦ ਤੋਂ ਜਲਦ ਕੰਮ ਨੇਪਰੇ ਚਾੜ੍ਹਨ ਅਤੇ ਪੂਰਾ ਸਹਿਯੋਗ ਦੇਣ ਦੀ ਹਦਾਇਤ ਕੀਤੀ ਗਈ।