ਪਿੰਡ ਦਾ ਸਰਕਾਰੀ ਸਕੂਲ ਜਿੱਥੇ ਫਾਜ਼ਿਲਕਾ ਸ਼ਹਿਰ ਦੇ ਬੱਚੇ ਜਾਂਦੇ ਹਨ ਪੜ੍ਹਨ

Government Model Smart School Bitter
ਪਿੰਡ ਦਾ ਸਰਕਾਰੀ ਸਕੂਲ ਜਿੱਥੇ ਫਾਜ਼ਿਲਕਾ ਸ਼ਹਿਰ ਦੇ ਬੱਚੇ ਜਾਂਦੇ ਹਨ ਪੜ੍ਹਨ

Sorry, this news is not available in your requested language. Please see here.

ਦਾਖ਼ਲਿਆਂ ਪੱਖੋ ਪੰਜਾਬ ਪੱਧਰ ਤੇ ਪਹਿਲੇ ਨੰਬਰ ਤੇ ਆਇਆ ਸਰਕਾਰੀ ਮਾਡਲ ਸਮਾਰਟ ਸਕੂਲ ਕੌੜਿਆਂ ਵਾਲੀ

ਫਾਜਿ਼ਲਕਾ, 8 ਮਈ 2022

ਸਰਹੱਦੀ ਜ਼ਿਲ੍ਹਾ ਫਾਜਿ਼ਲਕਾ  ਦੇ ਪਿੰਡ ਕੌੜਿਆਂ ਵਾਲੀ ਦਾ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ  ਸਕੂਲ ਆਪਣੇ ਆਪ ਵਿੱਚ ਇਕ ਨਿਵੇਕਲਾ ਸਕੂਲ ਹੈ ਜਿਸ ਨੇ ਪਿੱਛਲੇ ਸਾਲ ਸਭ ਤੋਂ ਵੱਧ ਦਾਖਲੇ ਕਰਕੇ ਸੂਬੇ ਵਿਚੋਂ ਪਹਿਲਾਂ ਸਥਾਨ ਹਾਸਲ ਕੀਤਾ ਹੈ। ਇਸ ਸਕੂਲ ਦੀਆ ਬਰੂਹਾਂ ਤੋਂ ਅੰਦਰ ਹੁੰਦਿਆਂ ਹੀ ਇਸ ਸਕੂਲ ਦਾ ਵਿਦਿਅਕ ਮਹੌਲ ਵਿਦਿਆਰਥੀਆਂ ਵਿਚ ਪੜਾਈ ਪ੍ਰਤੀ ਹੋਰ ਉਤਸਾਹ ਭਰ ਦਿੰਦਾ ਹੈ।

ਹੋਰ ਪੜ੍ਹੋ :-ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 43 ਅਤੇ 44 ‘ਚ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਫਾਜਿ਼ਲਕਾ ਸ਼ਹਿਰ ਤੋਂ ਕੁਝ ਕਿਲੋਮੀਟਰ ਤੇ ਸਥਿਤ ਪਿੰਡ ਕੌੜਿਆਂ ਵਾਲੀ ਦਾ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿੱਖਿਆ ਦੇ ਖੇਤਰ ਵਿੱਚ ਬਹੁਤ ਹੀ ਨਾਮਣਾ ਖੱਟ ਰਿਹਾ ਹੈ। ਇਸ ਸਕੂਲ ਦੀ ਨਿਵੇਕਲੀ ਦਿੱਖ ਸਭ ਨੂੰ ਆਪਣੇ ਵੱਲ ਖਿੱਚਦੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਸ੍ਰੀ ਰਾਜੀਵ ਮੱਕੜ ਨੇ ਦੱਸਿਆ ਕਿ ਸਕੂਲ ਵਿੱਚ ਕੁਲ 960 ਵਿਦਿਆਰਥੀ ਪੜ੍ਹਾਈ ਕਰਦੇ ਹਨ। ਉਨ੍ਹਾਂ ਦੱਸਿਆ ਕਿ ਸਕੂਲ ਦੇ ਮਿਹਨਤੀ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਸਿੱਖਿਆ ਗ੍ਰਹਿਣ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਬੱਚਿਆਂ ਦੇ ਬੈਠਣ ਲਈ ਬਹੁਤ ਹੀ ਵਧੀਆ ਰੰਗਦਾਰ ਕਮਰੇ ਬਣਾਏ ਗਏ ਹਨ।

ਸਕੂਲ ਵਿਚ ਬੱਚਿਆਂ ਦੀ ਪੜਾਈ ਲਈ ਸਮਾਰਟ ਕਲਾਸ ਰੂਮ ਹਨ ਜਿੱਥੇ ਬੱਚਿਆਂ ਨੂੰ ਪ੍ਰਾਜੈਕਟਰ ਤੇ ਪੜ੍ਹਾਈ ਕਰਵਾਈ ਜਾ ਰਹੀ ਹੈ ਉੱਥੇ ਹੀ ਮਿਹਨਤੀ ਅਧਿਆਪਕਾਂ ਵੱਲੋਂ ਨਵੇਂ ਨਵੇਂ ਤਰੀਕਿਆਂ ਨਾਲ ਬੱਚਿਆਂ ਵਿੱਚ ਪੜ੍ਹਾਈ ਪ੍ਰਤੀ ਰੁਚੀ ਪੈਦਾ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਇਹ ਸਕੂਲ ਪੂਰੇ ਪੰਜਾਬ ਵਿੱਚੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਵਧਾਉਣ ਲਈ ਪਹਿਲੇ ਨੰਬਰ ਤੇ ਆਇਆ ਹੈ ਅਤੇ ਸਿੱਖਿਆ ਵਿਭਾਗ ਵੱਲੋਂ ਇਸ ਸਕੂਲ ਦੀ ਪ੍ਰਸੰਸਾ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਸਾਲ 2020 ਦੌਰਾਨ 260 ਬੱਚੇ ਹੀ ਪੜ੍ਹਾਈ ਕਰਦੇ ਸਨ ਜਦਕਿ ਹੁਣ ਮੌਜੂਦਾ ਸਾਲ 2022 ਵਿੱਚ ਇਹ ਗਿਣਤੀ ਵੱਧ ਕੇ 960 ਹੋ ਗਈ ਹੈ ਅਤੇ ਸਕੂਲ ਵਿੱਚ ਕੁੱਲ 27 ਅਧਿਆਪਕ ਵਿਦਿਆਰਥੀਆਂ ਨੂੰ ਪੜ੍ਹਾਈ ਕਰਵਾਉਂਦੇ ਹਨ। ਸਕੂਲ ਵਿਚ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੂੰ ਸਾਫ ਸੁੱਥਰਾ  ਭੋਜਣ ਮਿੱਡ ਡੇ ਮੀਲ ਤਹਿਤ ਖੁਆਇਆ ਜਾਂਦਾ ਹੈ ਅਤੇ ਪੀਣ ਵਾਲੇ ਸਾਫ ਪਾਣੀ ਦਾ ਬਹੁਤ ਵਧੀਆ ਪ੍ਰਬੰਧ ਹੈ।

ਉਨ੍ਹਾਂ ਦੱਸਿਆ ਕਿ ਇਹ ਸਕੂਲ ਅੰਗਰੇਜ਼ੀ ਮਾਧਿਅਮ ਵਿੱਚ ਬੱਚਿਆਂ ਨੂੰ ਸਿੱਖਿਆ ਗ੍ਰਹਿਣ ਕਰਵਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਮਿਲੀਆਂ ਗ੍ਰਾਂਟਾਂ ਤੋਂ ਇਲਾਵਾ ਆਪਣੇ ਨਿੱਜੀ ਖਰਚੇ ਵਿੱਚੋਂ ਉਨ੍ਹਾਂ ਨੇ ਹੁਣ ਤੱਕ 6.5 ਲੱਖ ਦੇ ਕਰੀਬ ਰੁਪਏ ਇਸ ਸਕੂਲ ਨੂੰ ਵਧੀਆ ਦਿੱਖ ਦੇਣ ਲਈ ਲਗਾਏ ਹਨ। ਉਨ੍ਹਾਂ ਕਿਹਾ ਕਿ ਸਕੂਲ ਦਾ ਹਰੇਕ ਕਮਰਾ ਵਧੀਆਂ ਢੰਗ ਨਾਲ ਰੰਗਦਾਰ ਬਣਾਇਆ ਗਿਆ ਹੈ ਅਤੇ ਹਰ ਕਮਰੇ ਵਿੱਚ ਰੰਗ ਦੇ ਹਿਸਾਬ ਨਾਲ ਪਰਦੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਕੂਲ ਦੇ ਕੁੱਲ ਬੱਚਿਆਂ ਵਿਚੋਂ 58 ਫੀਸਦੀ ਸ਼ਹਿਰ ਦੇ ਬੱਚੇ ਇਸ ਸਕੂਲ ਵਿੱਚ ਪੜ੍ਹਾਈ ਕਰਦੇ ਹਨ। ਉਨ੍ਹਾਂ ਕਿਹਾ ਕਿ ਮੇਰਾ ਖੁਦ ਆਪਣਾ ਬੇਟਾ ਵੀ ਇਸੇ ਸਕੂਲ ਵਿੱਚ ਪੜ੍ਹਾਈ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੋਰਡ ਦੀਆਂ ਕਲਾਸਾਂ ਅੱਠਵੀਂ ਅਤੇ ਦਸਵੀਂ ਦੇ ਬੱਚੇ ਗਰਾਊਂਡ ਫਲੋਰ ਵਾਲੀ ਬਿਲਡਿੰਗ ਅਤੇ ਛੇਵੀਂ, ਸੱਤਵੀ, ਨੌਵੀਂ ਜਮਾਤ ਦੇ ਬੱਚੇ ਪਹਿਲੀ ਮੰਜ਼ਿਲ ਦੇ ਪੜ੍ਹਾਈ ਕਰਦੇ ਹਨ। ਇਸ ਤੋਂ ਇਲਾਵਾ 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਅਲੱਗ ਬਿਲਡਿੰਗ ਬਣਵਾਈ ਗਈ ਹੈ।

ਸਕੂਲ ਵਿਚ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਸਿੱਖਿਆ ਦੇਣ ਲਈ  ਲੈੱਬ  ਵੀ ਬਣਾਈਆਂ ਗਈਆਂ ਹਨ ਜਿਸ ਵਿਚ ਵੱਖ-ਵੱਖ ਤਰ੍ਹਾਂ ਦੀਆਂ ਮੱਛੀਆਂ, ਜੀਵ-ਜੰਤੂ ਅਤੇ ਮਨੁੱਖੀ ਢਾਂਚੇ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ ਜਾਂਦੀ ਹੈ। ਇਸੇ ਤਰ੍ਹਾਂ ਹੀ ਸਕੂਲ ਵਿੱਚ ਲਾਇਬਰੇਰੀ ਬਣਾਈ ਗਈ ਹੈ ਜਿਸ ਵਿੱਚ ਬੱਚੇ ਆਪਣੀ ਰੁਚੀ ਅਨੁਸਾਰ ਕਿਤਾਬਾਂ ਪੜ੍ਹਦੇ ਹਨ। ਇਸ ਸਕੂਲ ਵਿੱਚ ਸੌਰ ਮੰਡਲ ਅਤੇ ਦੇਸ਼ ਦਾ ਗੌਰਵ ਮਿਜ਼ਾਇਲਾਂ ਸਬੰਧੀ ਵੀ ਜਾਣਕਾਰੀ ਮਾਡਲ ਨਾਲ ਦਿੱਤੀ ਗਈ ਹੈ। ਬੱਚਿਆਂ ਦੀ ਪੜ੍ਹਾਈ ਵਿੱਚ ਰੁਚੀ ਵਧਾਉਣ ਲਈ ਅਤੇ ਸਕੂਲ ਦਾ ਮਾਹੌਲ ਚੰਗਾ ਬਣਾਉਣ ਸਾਰੇ ਸਕੂਲ ਨੂੰ ਰੰਗਦਾਰ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਬੱਚੇ ਪੂਰੇ ਅਨੁਸਾਸ਼ਨ ਨਾਲ ਰਹਿੰਦੇ ਹਨ ਅਤੇ ਰੋਜ਼ਾਨਾ ਆਪਣੀ ਸਕੂਲ ਦੀ ਵਰਦੀ ਵਿੱਚ ਹੀ ਸਕੂਲ ਆਉਂਦੇ ਹਨ। ਉਨ੍ਹਾਂ ਦੱਸਿਆ ਕਿ ਸਾਥੀ ਅਧਿਆਪਕਾਂ ਦੇ ਸਹਿਯੋਗ ਨਾਲ ਸਕੂਲ ਵਿੱਚ ਦਾਖਲਿਆਂ ਦੇ ਵਾਧੇ ਲਈ ਪਿੰਡ ਵਿੱਚ ਜਾ ਕੇ ਬੱਚਿਆਂ ਦੇ ਮਾਤਾ-ਪਿਤਾ ਨੂੰ ਸਰਕਾਰੀ ਸਕੂਲਾਂ ਦੀਆਂ ਸੁਵਿਧਾਵਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।

ਸਕੂਲ ਦੇ ਵਿਦਿਆਰਥੀ ਸਾਹਿਲ ਨੇ ਦੱਸਿਆ ਕਿ ਉਹ ਪਹਿਲਾਂ ਫਾਜ਼ਿਲਕਾ ਸ਼ਹਿਰ ਦੇ ਕਿਸੇ ਪ੍ਰਾਈਵੇਟ ਸਕੂਲ ਵਿੱਚ ਪੜ੍ਹਾਈ ਕਰਦਾ ਸੀ ਪਰੰਤੂ ਇਸ ਸਕੂਲ ਦੀ ਦਿੱਖ, ਪੜ੍ਹਾਈ ਅਤੇ ਅਧਿਆਪਕਾਂ ਦਾ ਬੱਚਿਆਂ ਪ੍ਰਤੀ ਮੋਹ ਦੇਖ ਕੇ ਉਸ ਨੇ ਪ੍ਰਾਈਵੇਟ ਸਕੂਲ ਤੋਂ ਇਸ ਸਕੂਲ ਵਿੱਚ ਦਾਖਲਾ ਲਿਆ ਹੈ। ਉਸ ਨੇ ਦੱਸਿਆ ਕਿ ਸਕੂਲ ਦੇ ਪ੍ਰਿੰਸੀਪਲ ਸ੍ਰੀ ਰਾਜੀਵ ਮੱਕੜ ਬਹੁਤ ਹੀ ਨੇਕਦਿਲ ਇਨਸਾਨ ਹਨ। ਵਿਦਿਆਰਥੀ ਨੇ ਦੱਸਿਆ ਕਿ ਪ੍ਰਿੰਸੀਪਲ ਸਕੂਲ  ਦੇ ਸਾਰੇ ਵਿਦਿਆਰਥੀਆਂ ਨਾਲ ਰਲ-ਮਿਲ ਕੇ ਰਹਿੰਦੇ ਹਨ ਅਤੇ ਸਕੂਲ ਦੇ ਕਈ ਕੰਮਾਂ ਲਈ ਆਪਣੇ ਪਾਸੋਂ ਪੈਸੇ ਲਾ ਕੇ ਵਿਦਿਆਰਥੀਆਂ ਨੂੰ ਇਕ ਚੰਗਾ ਮਾਹੌਲ ਦੇ ਰਹੇ ਹਨ।

Spread the love