ਵੋਟਰ ਜਾਗਰੂਕਤਾ ਦੇ ਲਈ ਫਿਰੋਜ਼ਪੁਰ ਵਿਚ ਕੱਢੀ ਗਈ ਵਿਸ਼ਾਲ ਸਵੀਪ ਸਾਈਕਲ ਰੈਲੀ

CYCLE RELLY
ਵੋਟਰ ਜਾਗਰੂਕਤਾ ਦੇ ਲਈ ਫਿਰੋਜ਼ਪੁਰ ਵਿਚ ਕੱਢੀ ਗਈ ਵਿਸ਼ਾਲ ਸਵੀਪ ਸਾਈਕਲ ਰੈਲੀ

Sorry, this news is not available in your requested language. Please see here.

ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ।
ਖ਼ੁਦ ਸਾਈਕਲ ਚਲਾ ਕੇ ਕੀਤੀ ਵੋਟਿੰਗ ਦੀ ਅਪੀਲ
ਨੌਜਵਾਨਾਂ ਲਈ ਵੋਟ ਦੀ ਅਹਿਮੀਅਤ ਨੂੰ ਸਮਝਣਾ ਅਤਿ ਜ਼ਰੂਰੀ ਤੇ 18-19 ਸਾਲ ਦੇ ਹਰੇਕ ਨੌਜਵਾਨਾਂ ਵੱਲੋਂ ਬਣਾਈਆਂ ਜਾਣ ਵੱਧ ਤੋਂ ਵੱਧ ਵੋਟਾਂ-ਡਿਪਟੀ ਕਮਿਸ਼ਨਰ।
ਫਿਰੋਜ਼ਪੁਰ 5 ਦਸੰਬਰ 2021 
ਆਗਾਮੀ ਚੋਣਾਂ ਵਿਚ ਫਿਰੋਜ਼ਪੁਰ ਜ਼ਿਲ੍ਹੇ ਨੂੰ ਮਤਦਾਨ ਦੇ ਖੇਤਰ ਵਿੱਚ ਮੋਹਰੀ ਜ਼ਿਲ੍ਹੇ ਵਿਚ ਸ਼ੁਮਾਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਵੋਟਰ ਜਾਗਰੂਕਤਾ ਪ੍ਰੋਗਰਾਮ ਦੇ ਤਹਿਤ ਐਤਵਾਰ ਸਵੇਰੇ ਵਿਸ਼ਾਲ ਸਾਈਕਲ ਰੈਲੀ ਕੱਢੀ ਗਈ। ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫ਼ਸਰ ਦਵਿੰਦਰ ਸਿੰਘ ਨੇ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਤੇ ਖ਼ੁਦ ਸਾਈਕਲ ਚਲਾ ਕੇ ਲੋਕਾਂ ਨੂੰ ਵੋਟਿੰਗ ਦੀ ਅਪੀਲ ਕੀਤੀ। ਸਾਈਕਲ ਰੈਲੀ ਸਵੇਰੇ 8 ਵਜੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਰਵਾਨਾ ਹੋ ਕੇ ਊਧਮ ਸਿੰਘ ਚੌਂਕ, ਮੁਲਤਾਨੀ ਗੇਟ, ਮਖੂ ਗੇਟ, ਜ਼ੀਰਾ ਗੇਟ ਤੋਂ ਹੁੰਦੀ ਹੋਈ ਵਾਪਸ ਸ਼ਹੀਦ ਊਧਮ ਸਿੰਘ ਚੌਂਕ ਤੋਂ ਹੁੰਦੀ ਹੋਈ ਵਾਪਸ ਸ਼ਹੀਦ ਭਗਤ ਸਿੰਘ ਸਟੇਡੀਅਮ ਖਤਮ ਹੋਈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਵੋਟ ਦੀ ਤਾਕਤ ਤੋਂ ਜਾਣੂੰ ਕਰਵਾਉਂਦਿਆਂ ਪ੍ਰੇਰਣਾ ਦਿੱਤੀ ਕਿ ਲੋਕਤੰਤਰ ਦੀ ਮਜ਼ਬੂਤੀ ਲਈ 18-19 ਸਾਲ ਦੇ ਹਰੇਕ ਨੌਜਵਾਨ ਨੂੰ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾ ਕੇ ਵੋਟ ਦੇ ਅਧਿਕਾਰ ਦਾ ਜ਼ਰੂਰ ਇਸਤੇਮਾਲ ਕਰਨਾ ਚਾਹੀਦਾ ਹੈ, ਕਿਉਂਕਿ ਇੱਕ-ਇੱਕ ਵੋਟ ਹੀ ਦੇਸ਼ ਦੇ ਨਿਰਮਾਣ ਵਿੱਚ ਯੋਗਦਾਨ ਪਾਉਂਦੀ ਹੈ ਉਨ੍ਹਾਂ ਕਿਹਾ ਕਿ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਅਸੀਂ ਆਪਣੇ ਮਨ-ਪਸੰਦ ਦੀ ਸਰਕਾਰ ਚੁਣ ਸਕਦੇ ਹਾਂ, ਇਸ ਲਈ ਸਾਨੂੰ ਆਪਣੀ ਵੋਟ ਬਣਾ ਕੇ ਇਸ ਦਾ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਤੋਂ ਇਸਤੇਮਾਲ ਕਰਨਾ ਚਾਹੀਦਾ ਹੈ ਅਤੇ ਆਪਣੇ ਦੋਸਤਾਂ ਮਿੱਤਰਾਂ, ਸਕੇ ਸਬੰਧੀਆਂ ਨੂੰ ਵੀ ਵੋਟ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿਚ ਕਈ ਐਸੇ ਦੇਸ਼ ਹੈ, ਜਿੱਥੇ ਲੋਕਾਂ ਕੋਲ ਵੋਟ ਦਾ ਅਧਿਕਾਰ ਨਹੀਂ। ਉੱਥੇ ਸਰਕਾਰਾਂ ਚੁਣੀਆਂ ਨਹੀਂ ਜਾਂਦੀਆਂ ਅਤੇ ਲੋਕਤੰਤਰਿਕ ਵਿਵਸਥਾ ਨਹੀਂ ਹੈ। ਪਰ ਸਾਡੇ ਦੇਸ਼ ਵਿਚ ਸਾਡੇ ਪੂਰਵਜਾਂ ਦੀ ਦੂਰਅੰਦੇਸ਼ੀ ਦੀ ਬਦੌਲਤ ਸਾਨੂੰ ਵੋਟ ਦਾ ਅਧਿਕਾਰ ਪ੍ਰਾਪਤ ਹੋਇਆ ਹੈ, ਸੋ ਸਾਨੂੰ ਵੱਧ ਚੜ੍ਹ ਕੇ ਬਿਨਾਂ ਕਿਸੇ ਡਰ ਭੈਅ ਦੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਇਸ ਸਾਈਕਲ ਰੈਲੀ ਨੂੰ ਕਾਮਯਾਬ ਕਰਨ ਲਈ ਸ਼ਹਿਰ ਦੇ ਸਮਾਜ ਸੇਵੀ ਸੰਗਠਨਾਂ ਦੀ ਪ੍ਰਸੰਸਾ ਕੀਤੀ।
ਇਸ ਮੌਕੇ ਓਮ ਪ੍ਰਕਾਸ਼ ਐਸ ਡੀ ਐਮ ,ਚਾਂਦ ਪ੍ਰਕਾਸ਼ ਇਲੈੱਕਸ਼ਨ ਤਹਿਸੀਲਦਾਰ, ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ, ਸੁਪਰਡੈਂਟ ਜੋਗਿੰਦਰ ਸਿੰਘ, ਹਰੀਸ਼ ਮੌਂਗਾ ਸਵੀਪ ਆਈਕਾਨ,ਕਮਲ ਸ਼ਰਮਾ, ਨਵਨੀਤ ਕੁਮਾਰ , ਗੁਰਮੁਖ ਸਿੰਘ, ਬਲਕਾਰ ਸਿੰਘ ,ਦੀਪਕ ਸ਼ਰਮਾ, ਕੈਪਟਨ ਇੰਦਰਪਾਲ ਸਿੰਘ , ਜਸਵੰਤ ਸੈਣੀ ਸਮੇਤ ਵੱਖ-ਵੱਖ  ਵਿਭਾਗਾਂ ਦੇ ਅਧਿਕਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।
ਜਾਗਰੂਕਤਾ ਰੈਲੀ ਨੂੰ ਸਫਲ ਬਨਾਉਣ ਵਿੱਚ ਸਹਿਯੋਗ ਕਰਨ ਵਾਲੀਆਂ ਸਮਾਜ ਸੇਵੀ ਸੰਸਥਾਵਾਂ ਹੁਸੈਨੀ ਵਾਲਾ ਰਾਈਡੱਰਜ਼ , ਸ਼ਹੀਦ ਭਗਤ ਸਿੰਘ ਸਾਈਕਲਿੰਗ ਕਲੱਬ, ਰੋਟਰੀ ਕਲੱਬ , ਮਯੰਕ ਫਾਉਂਡੇਸ਼ਨ , ਐਨ ਸੀ ਸੀ ਵਿੰਗ , ਸ਼ਹੀਦ ਭਗਤ ਸਿੰਘ ਟੈਕਨੀਕਲ ਯੂਨੀਵਰਸਿਟੀ ਦੇ ਨੁਮਾਇੰਦੇ ਅਤੇ ਭਾਗ ਲੈਨ ਵਾਲੇ ਸਮੁਹ ਵਲੰਟੀਅਰ ਨੂੰ ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ।
Spread the love