ਵੋਟਰ ਜਾਗਰੂਕਤਾ ਵਾਹਨ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

VAN
ਵੋਟਰ ਜਾਗਰੂਕਤਾ ਵਾਹਨ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

Sorry, this news is not available in your requested language. Please see here.

ਫਾਜ਼ਿਲਕਾ 16 ਦਸੰਬਰ 2021

ਮੁੱਖ ਚੋਣ ਅਫ਼ਸਰ ਦਫ਼ਤਰ ਪੰਜਾਬ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਭੇਜੇ ਗਏ ਜਾਗਰੂਕਤਾ ਵਾਹਨ ਵੱਲੋਂ ਜਿ਼ਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਜਿ਼ਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰਮਤੀ ਬਬੀਤਾ ਕਲੇਰ ਨੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਾਹਨ ਵੱਲੋਂ ਅੱਜ ਪਿੰਡ ਬਹਿਕ ਖਾਸ ਅਤੇ ਢਾਣੀ ਬੁਰਜ ਵਾਲੀ ਦਾ ਦੌਰਾ ਕੀਤਾ ਗਿਆ।

ਹੋਰ ਪੜ੍ਹੋ :-ਵੈਕਸੀਨ ਲਗਵਾਉਣ ਵਾਲਿਆਂ ਨੂੰ ਇਨਾਮ ਦੇਣ ਲਈ ਨਵੇਂ ਸਾਲ ਤੇ ਡ੍ਰਾਅ ਕੱਢਿਆ ਜਾਵੇਗਾ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨ ਜ਼ਿਲ੍ਹੇ ’ਚ ਆਰੰਭ ਸਵੀਪ  ਗਤੀਵਿਧੀਆਂ ਦਾ ਹਿੱਸਾ ਹੈ ਜੋ ਕਿ ਹਰੇਕ ਵਿਧਾਨ ਸਭਾ ਹਲਕੇ ’ਚ ਚੱਲੇਗੀ। ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਵੈਨ ਰਾਹੀਂ ਨੈਤਿਕ ਮਤਦਾਨ, ਸੀ ਵਿਜਿਲ ਐਪ, ਵੋਟਰ ਹੈਲਪ ਲਾਈ-1950 ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਇਸ ਜਾਗਰੂਕਤਾ ਵੈਨ ਦਾ ਉਦੇਸ਼ ਵੋਟਰਾਂ ਖਾਸ ਕਰ ਨੌਜੁਆਨ ਵਰਗ ਨੂੰ ਚੋਣ ਅਮਲ ਪ੍ਰਤੀ ਜਾਗਰੂਕ ਕਰਕੇ ਮਤਦਾਨ ਪ੍ਰਤੀਸ਼ਤਤਾ ਨੂੰ ਵਧਾਉਣਾ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਵਾਰ ਪੰਜਾਬ ਦੀ ਔਸਤ ਮਤਦਾਨ ਪ੍ਰਤੀਸ਼ਤਤਾ 77 ਫ਼ੀਸਦੀ ਰਹੀ ਸੀ, ਜਿਸ ਨੂੰ ਇਸ ਵਾਰ ਮੁੱਖ ਚੋਣ ਅਧਿਕਾਰੀ ਦੇ ਆਦੇਸ਼ਾਂ ਮੁਤਾਬਕ ਵਧਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਉਨ੍ਹਾਂ ਕੁੱਝ ਚੋੋਣ ਬੂਥਾਂ ਜਿੱਥੇ ਪਿਛਲੀ ਵਾਰ ਮਤਦਾਨ ਪ੍ਰਤੀਸ਼ਤਤਾ ਰਾਜ ਦੀ ਔਸਤ ਨਾਲੋਂ ਘੱਟ ਰਹੀ ਸੀ, ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

Spread the love