ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਸਿਹਤ ਅਤੇ ਵਾਤਾਵਰਣ ਤੇ ਪੈਂਦੇ ਮਾੜੇ ਪ੍ਰਭਾਵ ਬਾਰੇ ਕੀਤਾ ਜਾਗਰੂਕ
ਪਟਿਆਲਾ, 14 ਅਕਤੂਬਰ 2021
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪਟਿਆਲਾ ਦੇ ਪਿੰਡ ਜੱਸੋਵਾਲ ਤੇ ਰੌਂਗਲਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ ਤੇ ਕਿਸਾਨਾਂ ਨੂੰ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ ਗਈ।
ਹੋਰ ਪੜ੍ਹੋ :-ਜ਼ਿਲੇ ਵਿਚ ਨਿਰਧਾਰਤ ਸਮੇਂ ਅਨੁਸਾਰ ਹੀ ਚਲਾਏ ਜਾ ਸਕਣਕੇ ਪਟਾਕੇ
ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਖੇਤੀਬਾੜੀ ਵਿਕਾਸ ਅਫ਼ਸਰ ਪਰਮਜੀਤ ਕੌਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ ਉਥੇ ਹੀ ਜ਼ਮੀਨ ਦੇ ਬਹੁਤ ਸਾਰੇ ਖੁਰਾਕੀ ਤੱਤ ਸੜ ਕੇ ਸੁਆਹ ਹੋ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟ ਦੀ ਹੈ ਇਸ ਦੇ ਉਲਟ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਵੱਖ-ਵੱਖ ਤਰੀਕਿਆਂ ਬਾਰੇ ਜਾਣੂ ਕਰਵਾਇਆ ਗਿਆ। ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ, ਮਿੱਤਰ ਕੀੜਿਆਂ ਦੀ ਗਿਣਤੀ ਵਧਦੀ ਹੈ, ਜਿਸ ਨਾਲ ਫ਼ਸਲਾਂ ਉੱਤੇ ਹਾਨੀਕਾਰਕ ਕੀੜਿਆਂ ਅਤੇ ਬਿਮਾਰੀਆਂ ਦਾ ਹਮਲਾ ਘਟਦਾ ਹੈ ਅਤੇ ਫ਼ਸਲਾਂ ਉੱਤੇ ਕੀਟਨਾਸ਼ਕ ਅਤੇ ਉਲੀਨਾਸ਼ਕ ਦਵਾਈਆਂ ਦੀ ਵਰਤੋ ਘੱਟ ਕਰਨੀ ਪੈਂਦੀ ਹੈ।
ਕੈਂਪ ਦੌਰਾਨ ਕਿਸਾਨਾਂ ਨੂੰ ਆਈ ਖੇਤ ਮੋਬਾਇਲ ਐਪਲੀਕੇਸ਼ਨ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਅਤੇ ਹਰ ਕਿਸਾਨ ਨੂੰ ਆਪਣੇ ਮੋਬਾਇਲ ਵਿੱਚ ਮੋਬਾਇਲ ਐਪਲੀਕੇਸ਼ਨ ਵਰਤਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਨਵੀਂ ਮਸ਼ੀਨਰੀ ਦੀਆਂ ਤਕਨੀਕਾਂ ਬਾਰੇ ਜਾਣੂ ਕਰਵਾਇਆ ਗਿਆ।
ਇਸ ਮੌਕੇ ਪਿੰਡ ਜੱਸੋਵਾਲ ਦੇ ਅਗਾਂਹਵਧੂ ਕਿਸਾਨ ਨਰਿੰਦਰ ਸਿੰਘ ਅਤੇ ਗਗਨਦੀਪ ਸਿੰਘ ਅਤੇ ਸਭਾ ਸੈਕਟਰੀ ਬੱਗਾ ਸਿੰਘ ਅਤੇ ਪਿੰਡ ਰੌਂਗਲਾ ਦੇ ਸਰਪੰਚ ਸਤਾਰ ਮੁਹੰਮਦ, ਨੰਬਰਦਾਰ ਦਰਸ਼ਨ ਸਿੰਘ ਅਤੇ ਅਗਾਂਹਵਧੂ ਕਿਸਾਨ ਠਾਕਰ ਸਿੰਘ ਵੀ ਮੌਜੂਦ ਸਨ।