ਕਿਸਾਨਾਂ ਨੂੰ ਝੋਨੇ ਦੀ ਫਸਲ ਦੀ 939.41 ਕਰੋੜ ਰੁਪਏ ਦੀ  ਅਦਾਇਗੀ ਅਤੇ 94 ਫੀਸਦ ਮੰਡੀਆਂ ਵਿਚੋ ਚੁਕਾਈ ਹੋਈ

Sorry, this news is not available in your requested language. Please see here.

ਜ਼ਿਲ੍ਹੇ ਦੀਆਂ ਮੰਡੀਆਂ ਵਿਚ 599912 ਮੀਟਰਕ ਟਨ ਝੋਨੇ ਦੀ ਹੋਈ ਖਰੀਦ
ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨਾ ਸਾੜਨ ਦੀ ਅਪੀਲ

ਗੁਰਦਾਸਪੁਰ, 1 ਨਵੰਬਰ 2021

ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਜ਼ਿਲ੍ਹੇ ਵਿਚ 31 ਅਕਤੂਬਰ ਤੱਕ 612012 ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਵਿਚੋਂ 599912 ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਪਨਗਰੇਨ ਵਲੋਂ 226100, ਮਾਰਕਫੈੱਡ ਵਲੋਂ 148092, ਪਨਸਪ ਵਲੋਂ 143149, ਵੇਅਰਹਾਊਸ ਵਲੋਂ 74502, ਐਫ.ਸੀ.ਆਈ ਵਲੋਂ 6992 ਅਤੇ ਟਰੇਡਰਜ਼ ਵਲੋਂ 1077 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

ਹੋਰ ਪੜ੍ਹੋ :–ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੰਤਰੀ, ਵਿਧਾਇਕਾਂ ਅਤੇ ਸਾਬਕਾ ਮੰਤਰੀ ਨਾਲ ਮੁਲਾਕਾਤ

ਉਨਾਂ ਅੱਗੇ ਦੱਸਿਆ ਕਿ ਮੰਡੀਆਂ ਵਿਚੋਂ 94 ਫੀਸਦ ਫਸਲ ਦੀ ਚੁਕਾਈ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 939.41 ਕਰੋੜ ਰੁਪਏ ਦੀ ਅਦਾਇਗੀ ਹੋ ਗਈ ਹੈ, ਜੋ 87 ਫੀਸਦ ਬਣਦੀ ਹੈ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਨਾੜ ਨੂੰ ਅੱਗ ਨਾ ਲਾਉਣ। ਉਨਾਂ ਕਿਹਾ ਕਿ ਫਸਲ ਨੂੰ ਸੁਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਇਾ ਜਾਵੇ, ਤਾਂ ਜੋ ਉਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਰਾਤ ਵੇਲੇ ਅਤੇ ਤੜਕਸਾਰ ਫਸਲ ਦੀ ਕਟਾਈ ਨਾ ਕੀਤੀ ਜਾਵੇ, ਕਿਉਂਕਿ ਇਸ ਸਮੇਂ ਦੌਰਾਨ ਕੀਤੀ ਕਟਾਈ ਨਾਲ ਨਮੀ ਜ਼ਿਆਦਾ ਹੁੰਦੀ ਹੈ ਅਤੇ ਕਿਸਾਨ ਨੂੰ ਨਮੀ ਵਾਲੀ ਫਸਲ ਸੁੱਕਣ ਤੱਕ ਮੰਡੀਆਂ ਵਿਚ ਰਹਿਣਾ ਪੈਂਦਾ ਹੈ।  ਇਸ ਸਾਲ ਮੰਡੀਆਂ ਵਿਚ ਕਰੀਬ 7 ਲੱਖ 03 ਮੀਟਰਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ।

Spread the love