ਰੂਪਨਗਰ 11 ਅਕਤੂਬਰ 2021
ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਐਸ.ਸੀ. ਲਾਭਪਾਤਰੀਆਂ ਨੂੰ 2 ਹਫਤਿਆਂ ਦਾ ਮੁਫਤ ਡੇਅਰੀ ਸਿਖਲਾਈ ਕੋਰਸ ਡੇਅਰੀ ਸਿਖਲਾਈ ਕੇਂਦਰ ਚਤਾਮਲੀ ਵਿਖੇ 18 ਅਕਤੂਬਰ 2021 ਤੋਂ ਆਯੋਜਿਤ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਇੰਟਰਵਿਯੂ 13 ਅਕਤੂਬਰ ਨੂੰ ਸਵੇਰੇ 11 ਵਜੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜਿਲਾ ਪ੍ਰੀਸ਼ਦ ਕੰਪਲੈਕਸ, ਰੂਪਨਗਰ ਵਿਖੇ ਰੱਖੀ ਗਈ ਹੈ। ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਗੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਨਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ ਜਿਨਾਂ ਦੀ ਉਮਰ 18 ਸਾਲ ਤੋਂ 50 ਸਾਲ ਦੇ ਦਰਮਿਆਨ ਹੋਵੇ, ਘੱਟੋ ਘੱਟ ਪੰਜਵੀਂ ਪਾਸ ਹੋਵੇ ਅਤੇ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ।
ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਸਿਖਲਾਈ ਮੁਫਤ ਕਰਵਾਈ ਜਾ ਰਹੀ ਹੈ, ਜਿਸਦੀ ਕੋਈ ਵੀ ਫੀਸ ਨਹੀਂ ਹੈ ਬਲਕਿ ਸਿਖਿਆਰਥੀਆਂ ਨੂੰ ਸਿਖਲਾਈ ਉਪਰੰਤ 2000 ਰੁਪਏ ਪ੍ਰਤੀ ਸਿਖਿਆਰਥੀ ਵਜੀਫਾ ਵੀ ਦਿੱਤਾ ਜਾਵੇਗਾ। ਇਸ ਲਈ ਉਨਾ ਨੇ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦੇ ਨੌਜਵਾਨਾ ਨੂੰ ਅਪੀਲ ਕੀਤੀ ਕਿ ਇਸ ਡੇਅਰੀ ਸਿਖਲਾਈ ਨੂੰ ਪ੍ਰਾਪਤ ਕਰਕੇ ਵਿਭਾਗ ਦੀਆਂ ਸਕੀਮਾਂ ਦਾ ਪੂਰਨ ਲਾਹਾ ਲੈ ਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾ ਤੇ ਲੈ ਕੇ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਟ੍ਰੇਨਿਗ ਉਪਰੰਤ ਬੈਂਕਾਂ ਤੋਂ ਕਰਜਾ ਦੁਆ ਕੇ 33 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਐਸ.ਸੀ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜਿਲਾ ਪ੍ਰੀਸ਼ਦ ਕੰਪਲੈਕਸ ਰੂਪਨਗਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਆਕੇ ਬਿਨੈ ਪੱਤਰ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫਤਰ ਦੇ ਫੋਨ ਨੰ: 01881-220228 ਤੇ ਸੰਪਰਕ ਕੀਤਾ ਜਾ ਸਕਦਾ ਹੈ ।