ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ

_ Preeti Yadav
ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ

Sorry, this news is not available in your requested language. Please see here.

ਅਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਲਹਿਰਾਉਣਗੇ ਕੌਮੀ ਝੰਡਾ

ਰੂਪਨਗਰ, 13 ਅਗਸਤ 2022

ਆਜ਼ਾਦੀ ਦਿਹਾੜੇ ਸਬੰਧੀ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਅੱਜ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ, ਜਿਸ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਨਿਭਾਈ ਗਈ।

ਹੋਰ ਪੜ੍ਹੋ :-ਜਿਲ੍ਹਾ ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਵਿੱਚ ਕੇਸਾਂ ਦਾ ਨਿਪਟਾਰਾ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਵਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਡੀ.ਐਸ.ਪੀ. ਤਲਵਿੰਦਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ। ਜਿਸ ਵਿਚ ਪੰਜਾਬ ਪੁਲਿਸ ਪੁਰਸ਼, ਪੰਜਾਬ ਪੁਲਿਸ ਮਹਿਲਾ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ। ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਕੋਰੀਓਗ੍ਰਆਫੀ, ਡਾਂਸ ਅਤੇ ਗਿੱਧਾ ਆਦਿ ਰੰਗਾ-ਰੰਗ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ। ਅੰਤ ਵਿੱਚ ਸ਼ਿਵਾਲਿਕ ਸਕੂਲ ਦੇ ਸਟਾਫ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ।

ਇਸ ਉਪਰੰਤ ਡਿਪਟੀ ਕਮਿਸ਼ਨਰ ਵਲੋਂ ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਕੋਵਿਡ ਦੇ ਮੱਦੇਨਜ਼ਰ ਸਮਾਗਮ ਦੌਰਾਨ ਕੋਵਿਡ ਨਿਯਮਾਂ ਨੂੰ ਧਿਆਨ ਵਿੱਚ ਰੱਖਿਆ ਜਾਵੇ। ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਮੁੱਖੀ ਨੇ ਵੀ ਹਦਾਇਤਾਂ ਜਾਰੀ ਕੀਤੀਆਂ ਕਿ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿਚ ਰੱਖਦਿਆਂ ਸਮਾਗਮ ਵਿਚ ਸ਼ਾਮਿਲ ਹੋਣ ਵਾਲੇ ਹਰ ਇੱਕ ਵਿਆਕਤੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਸਟੇਡੀਅਮ ਵਿਚ ਜਾਣ ਵਾਲੇ ਹਰ ਸਮਾਨ ਦੀ ਸਕੈਨਨਿੰਗ ਵੀ ਕੀਤੀ ਜਾਵੇਗੀ ਐਸ.ਐਸ.ਪੀ ਡਾ. ਸੰਦੀਪ ਗਰਗ ਨੇ ਜ਼ਿਲ੍ਹਾ ਪੁਲਿਸ ਦੇ ਸਮੂਹ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।ਇਸ ਦੇ ਨਾਲ ਹੀ ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅਜਾਦੀ ਦਿਹਾੜੇ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਲਈ ਕਿਹਾ ਤਾਂ ਜੋ ਅਜਾਦੀ ਘੁਲਾਟੀਆਂ ਨੂੰ ਸਮਰਪਿਤ ਇਸ ਸਮਾਗਮ ਨੂੰ ਸਫਲਤਾਪੂਰਵਕ ਕਰਵਾਇਆ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਤੇ ਵਿਕਾਸ) ਡਾ. ਸੋਨਾ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਹਰਜੋਤ ਕੌਰ, ਸਹਾਇਕ ਕਮਿਸ਼ਨਰ ਸ਼੍ਰੀ ਦੀਪਾਂਕਰ ਗਰਗ, ਪੀ.ਸੀ.ਐਸ. ਸ਼੍ਰੀਮਤੀ ਹਰਜੋਤ ਕੌਰ, ਡੀ.ਐਮ.ਸੀ ਡਾ. ਬਲਦੇਵ ਸਿੰਘ ਅਤੇ ਪੁਲਿਸ ਪ੍ਰਸਾਸ਼ਨ ਤੋਂ ਐਸ.ਪੀ. ਹੈੱਡਕੁਆਟਰ ਸ. ਰਾਜਪਾਲ ਸਿੰਘ ਹੁੰਦਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।
Spread the love