ਫ਼ਾਜ਼ਿਲਕਾ, 18 ਅਪ੍ਰੈਲ 2022
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਰਕਾਰੀ ਹਾਈ ਸਕੁਲ ਬਹਿਕ ਬੋਦਲਾ ਦੇ ਅੱਠਵੀ, ਨੌਵੀਂ ਅਤੇ 10ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਬਾਰੇ ਵੱਖ-ਵੱਖ ਬੁਲਾਰਿਆਂ ਵੱਲੋਂ ਵੱਡਮੁੱਲੀ ਜਾਣਕਾਰੀ ਦੇ ਕੇ ਜਾਗਰੂਕ ਕੀਤਾ ਗਿਆ।
ਹੋਰ ਪੜ੍ਹੋ :- ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਮਾਲ, ਮੁੜ ਵਸੇਬਾ ਅਤੇ ਸਿੰਚਾਈ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨਾਲ ਕੀਤੀ ਮੁਲਾਕਾਤ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਹੁੰਚੇ ਬੇਹਕ ਬੋਦਲਾ ਸਰਕਾਰੀ ਹਾਈ ਸਕੂਲ ਦੇ ਬੱਚਿਆਂ ਨੂੰ ਸਿੱਖਿਆ ਵਿਭਾਗ ਤੋਂ ਸ੍ਰੀ ਵਿਵੇਕ ਡੋਡਾ ਸਾਇੰਸ ਮਾਸਟਰ ਮੌਜਮ ਅਤੇ ਜ਼ਿਲ੍ਹਾ ਰੋਜ਼ਗਾਰ ਅਫਸ਼ਰ ਸ੍ਰੀ ਕ੍ਰਿਸ਼ਨ ਲਾਲ ਨੇ ਸਾਧਾਰਨ ਗਿਆਨ ਦੇ ਨਾਲ-ਨਾਲ ਦਸਵੀਂ ਤੇ ਬਾਰਵੀਂ ਤੋਂ ਬਾਅਦ ਉਚੇਰੀ ਸਿਖਿਆ ਹਾਸਲ ਕਰਨ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਜ਼ਿੰਦਗੀ ਵਿੱਚ ਸਫਲ ਹੋਣ ਲਈ ਚੰਗੇ ਨਾਗਰਿਕ ਬਣਨ ਬਾਰੇ ਜਾਣਕਾਰੀ ਦਿੱਤੀ। ਸ੍ਰੀ ਵਿਜੈਪਾਲ ਨੇ ਬੱਚਿਆਂ ਨੂੰ ਸੈਨਿਕ ਸਕੂਲ ਅਤੇ ਆਰ ਆਈ ਐਮ ਸੀ ਦੇਹਰਾਦੂਨ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਇਸ ਦੌਰਾਨ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ. ਭੁਪਿੰਦਰ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਆਪਣੇ ਭਾਸ਼ਣ ਵਿੱਚ ਕਿਹਾ ਕਿ ਸਾਨੂੰ ਆਪਣੀ ਜ਼ਿੰਦਗੀ ਵਿੱਚ ਇਕ ਪੱਕਾ ਨਿਸ਼ਚਾ ਕਰਨਾ ਚਾਹੀਦਾ ਹੈ ਕਿ ਅਸੀਂ ਕਿਸ ਤਰ੍ਹਾਂ ਦੀ ਪ੍ਰਾਪਤੀ ਕਰਨੀ ਹੈ। ਉਨ੍ਹਾਂ ਨੇ ਬੱਚਿਆਂ ਨੂੰ ਸ਼ੋਸ਼ਲ ਮੀਡੀਆ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਆਪਣੀ ਜ਼ਿੰਦਗੀ ਵਿੱਚ ਅਖਬਾਰਾਂ ਪੜ੍ਹਨ ਅਤੇ ਨਿਊਜ਼ ਦੇਖਣ ਦੀ ਆਦਤ ਪਾਉਣ ਬਾਰੇ ਵੀ ਪ੍ਰੇਰਿਤ ਕੀਤਾ। ਉਨ੍ਹਾਂ ਬੱਚਿਆਂ ਨੂੰ ਰੋਜ਼ਗਾਰ ਸਮਾਚਾਰ ਪੜ੍ਹਨ ਬਾਰੇ ਵੀ ਜਾਣਕਾਰੀ ਦਿੱਤੀ।
ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫਤਰ ਤੋਂ ਖੋਜ ਅਫਸਰ ਸ. ਪਰਮਿੰਦਰ ਸਿੰਘ ਨੇ ਵੀ ਬੱਚਿਆਂ ਨੂੰ ਜ਼ਿਲ੍ਹਾ ਭਾਸ਼ਾ ਦਫਤਰ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਸਾਨੂੰ ਆਪਣੀ ਜ਼ਿੰਦਗੀ ਵਿੱਚ ਵੱਧ ਤੋਂ ਵੱਧ ਚੰਗੀਆਂ ਗਿਆਨ ਦੇਣ ਵਾਲੀਆਂ ਪੁਸਤਕਾਂ ਪੜ੍ਹਨੀਆਂ ਚਾਹੀਦੀਆਂ ਹਨ। ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਉਹ ਜ਼ਿਲ੍ਹਾ ਭਾਸ਼ਾ ਦਫ਼ਤਰ ਫਾਜ਼ਿਲਕਾ ਵਿੱਚ ਪਹੁੰਚ ਕਰਨ ਤੇ ਪੁਸਤਕਾਂ ਪੜ੍ਹਨ ਵਿੱਚ ਰੁਝਾਨ ਪੈਦਾ ਕਰਨ।
ਇਸ ਮੌਕੇ ਸਰਕਾਰੀ ਹਾਈ ਸਕੂਲ ਬਹਿਕ ਬੋਦਲਾ ਦੇ ਅਧਿਆਪਕ ਸ੍ਰੀਮਤੀ ਸੁਸ਼ਮਾ ਰਾਣੀ, ਰੀਤੂ ਬਾਲਾ, ਮੀਨਾਕਸ਼ੀ ਸਕਿਲ ਡਿਵੈਲਪਮੈਂਟ ਤੇ ਰੁਜ਼ਗਾਰ ਦਫਤਰ ਤੋਂ ਗੌਰਮ ਹਾਜ਼ਰ ਸਨ।