ਸਰਕਾਰੀ ਬਹੁਤਕਨੀਕੀ ਕਾਲਜ, ਬਡਬਰ ਦੇ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

_,Students Harpreet Singh, Anil KumarShehraj Ansari
ਸਰਕਾਰੀ ਬਹੁਤਕਨੀਕੀ ਕਾਲਜ, ਬਡਬਰ ਦੇ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

Sorry, this news is not available in your requested language. Please see here.

ਬਰਨਾਲਾ, 8 ਅਪ੍ਰੈਲ 2022

ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ, ਬਡਬਰ (ਬਰਨਾਲਾ) ਦੇ 03 ਵਿਦਿਆਰਥੀਆਂ ਦੀ CRESCOHR Private Limited ਕੰਪਨੀ ਵਿੱਚ ਨੌਕਰੀ ਲਈ ਚੋਣ ਹੋਈ ਹੈ। ਕੰਪਨੀ ਵਲੋਂ ਇਨ੍ਹਾਂ ਵਿਦਿਆਰਥੀਆਂ ਨੂੰ 2,50,000/ਰੁਪਏ ਦਾ ਸਾਲਾਨਾ ਪੈਕੇਜ ਦਿੱਤਾ ਜਾਵੇਗਾ ਜੋ ਕਿ ਕਾਲਜ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਮਾਣ ਵਾਲੀ ਗੱਲ ਹੈ।

ਹੋਰ ਪੜ੍ਹੋ :-ਵਿਧਾਇਕ ਗੋਗੀ ਵੱਲੋਂ ਅੱਜ ਸਿੱਧਵਾਂ ਕਨਾਲ ਵਾਟਰ ਫਰੰਟ ਦਾ ਦੌਰਾ

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਕਾਲਜ ਵਿੱਚ ਚੱਲ ਰਹੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਦੀ CRESCOHR ਪ੍ਰਾਈਵੇਟ ਲਿਮਟਿਡ ਕੰਪਨੀ ਦੁਆਰਾ ਇੰਟਰਵਿਊ ਲਈ ਗਈ ਸੀ, ਜਿਸ ਵਿੱਚ ਕਾਲਜ ਦੇ 201819 ਬੈਚ ਦੇ 03 ਵਿਦਿਆਰਥੀਆਂ ਹਰਪ੍ਰੀਤ ਸਿੰਘ, ਅਨਿਲ ਕੁਮਾਰ ਅਤੇ ਸ਼ਹਿਰਾਜ ਅੰਸਾਰੀ ਦੀ ਚੋਣ ਹੋਈ ਹੈ। ਇਨ੍ਹਾਂ ਵਿਦਿਆਰਥੀਆਂ ਨੇ ਆਪਣੀ ਡਿਊਟੀ ਜੁਆਇਨ ਕਰ ਲਈ ਹੈ।

ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਉਨ੍ਹਾਂ ਨੂੰ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਕਾਲਜ ਵਲੋਂ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੀ ਵਧੀਆ ਕੰਪਨੀਆਂ ਵਿਚ ਪਲੇਸਮੈਂਟ ਵੱਲ ਉਚੇਚਾ ਧਿਆਨ ਦਿੱਤਾ ਜਾਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਾਲਜ ਦੇ ਪਾਸ ਆਊਟ ਵਿਦਿਆਰਥੀ ਪਹਿਲਾਂ ਵੀ ਦੇਸ਼ ਦੀਆਂ ਨਾਮੀ ਕੰਪਨੀਆਂ ਵਿੱਚ ਡਿਊਟੀ ਨਿਭਾਉਂਦੇ ਹੋਏ ਮਾਪਿਆਂ ਅਤੇ ਕਾਲਜ ਦਾ ਨਾਮ ਰੌਸ਼ਨ ਕਰਦੇ ਆ ਰਹੇ ਹਨ।

ਇਸ ਮੌਕੇ ਕਾਲਜ ਟੀ.ਪੀ.ਓ. ਸ੍ਰੀ ਜਗਦੀਪ ਸਿੰਘ ਸਿੱਧੂ, ਅਫ਼ਸਰ ਇੰਚਾਰਜ ਮਕੈਨੀਕਲ ਇੰਜੀ: ਵਿਭਾਗ ਡਾ. ਹਰਜਿੰਦਰ ਸਿੰਘ ਅਤੇ ਵਿਭਾਗੀ ਟੀ.ਪੀ.ਓ. ਸ੍ਰੀ ਲਵਪ੍ਰੀਤ ਸਿੰਘ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਮੌਜ਼ੂਦ ਸਨ।