ਭੂਮੀ ਜਲ ਬੋਰਡ ਦੇ ਨੈਕਿਉਮ ਪ੍ਰੋਜੈਕਟ ਦੇ ਤਹਿਤ ਧਰਤੀ ਹੇਠਲੇ ਪਾਣੀ ਦੀ ਸਥਿਤੀ ਸਬੰਧੀ ਹੋਈ ਬੈਠਕ

WATER
 ਭੂਮੀ ਜਲ ਬੋਰਡ ਦੇ ਨੈਕਿਉਮ ਪ੍ਰੋਜੈਕਟ ਦੇ ਤਹਿਤ ਧਰਤੀ ਹੇਠਲੇ ਪਾਣੀ ਦੀ ਸਥਿਤੀ ਸਬੰਧੀ ਹੋਈ ਬੈਠਕ

Sorry, this news is not available in your requested language. Please see here.

ਧਰਤੀ ਹੇਠਲੇ ਪਾਣੀ ਦੀ ਕੀਤੀ ਜਾਵੇ ਸੁਚੱਜੀ ਵਰਤੋਂ

ਫ਼ਾਜ਼ਿਲਕਾ, 16 ਨਵੰਬਰ 2021

ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਅਤੇ ਭੂਮੀ ਜਲ ਬੋਰਡ ਦੇ ਨੈਕਿਉਮ ਪ੍ਰੋਜੈਕਟ ਦੇ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਸਬੰਧੀ ਕੇਂਦਰੀ ਭੂਮੀ ਜਲ ਬੋਰਡ ਦੇ ਸੀਨੀਅਰ ਤਕਨੀਕੀ ਸਹਾਇਕ ਸਾਕਿਬ ਅਤੇ ਵਿਗਿਆਨਕ ਬੀ ਸ੍ਰੀ ਅਰਪਨ ਕੁਮਾਰ ਬੈਨਰਜੀ ਵੱਲੋਂ ਅਹਿਮ ਮੀਟਿੰਗ ਕੀਤੀ ਗਈ।

ਹੋਰ ਪੜ੍ਹੋ :-ਬਿਨਾਂ ਮਨਜੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਰੋਕ

ਉਨ੍ਹਾਂ ਨੇ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੈਠਕ ਦੌਰਾਨ ਸੰਬੋਧਨ ਕਰਦਿਆਂ ਸ਼ੁੱਧ ਪਾਣੀ ਬਚਾਉਣ ਦੇ ਵੱਖ-ਵੱਖ ਤਰੀਕਿਆਂ, ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਦੇ ਢੰਗਾਂ, ਰੇਨ ਹਾਰਵੇਸਟਿੰਗ ਪ੍ਰਣਾਲੀ, ਪਾਣੀ ਦੀ ਦੁਰਵਰਤੋਂ ਰੋਕਣ ਅਤੇ ਪਾਣੀ ਨੂੰ ਰੀਸਾਈਕਲ ਕਰਕੇ ਵੱਖ-ਵੱਖ ਕੰਮਾਂ ਲਈ ਵਰਤਣ ਯੋਗ ਬਣਾਉਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਕੁਦਰਤ ਦੀ ਇਸ ਨਿਆਮਤ ਨੂੰ ਗੰਦਲਾ ਹੋਣ ਤੋਂ ਬਚਾਉਣ ਲਈ ਉਪਰਾਲੇ ਕਰਨ ਤਹਿਤ ਇਹ ਸੁਨੇਹਾ ਹਰ ਇਕ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਪੀਣ ਯੋਗ ਸੁੱਧ ਪਾਣੀ ਨੂੰ ਛੋਟੇ ਮੌਕੇ ਤੋਂ ਲੈ ਕੇ ਵੱਡੇ ਮੌਕੇ ਤੱਕ ਪਾਣੀ ਨੂੰ ਬਚਾਉਣ ਦੀ ਤਰਕੀਬ ਬਾਰੇ ਦੱਸਿਆ।ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਪੀਣ ਦਾ ਪਾਣੀ ਵਰਤਿਆ ਜਾਵੇ।ਉਨ੍ਹਾਂ ਦੱਸਿਆ ਕਿ  ਧਰਤੀ ਹੇਠਲੇ ਪਾਣੀ ਦੀ ਜਾਂਚ 300 ਮੀਟਰ ਤੱਕ ਬੋਰ ਕਰਕੇ ਕੀਤੀ ਜਾਂਦੀ ਹੈ।ਉਨ੍ਹਾਂ ਦੱਸਿਆ ਕਿ  ਫਾਜ਼ਿਲਕਾ ਜ਼ਿਲ੍ਹੇ ਵਿੱਚ ਕੁੱਲ 16 ਪੁਆਇੰਟਾਂ ਤੇ ਪਾਣੀ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਧਰਤੀ ਹੇਠਲਾ ਪਾਣੀ ਲਗਾਤਾਰ ਘੱਟ ਰਿਹਾ ਹੈ ਅਤੇ ਇਸ ਦੀ ਵਰਤੋਂ ਜ਼ਿਆਦਾ ਹੋ ਰਹੀ ਹੈ। ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਸੁਚੱਜੀ ਵਰਤੋਂ ਕੀਤੀ ਜਾਵੇ ਅਤੇ ਬੇਲੋੜਾਂ ਪਾਣੀ ਦੀ ਦੁਰਵਰਤੋਂ ਨਾ ਕੀਤੀ ਜਾਵੇ ਤਾਂ ਜੋ ਧਰਤੀ ਹੇਠਲਾ ਪਾਣੀ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪੀਣਯੋਗ ਬਚਿਆ ਰਹੇ।

ਇਸ ਮੌਕੇ ਕਾਰਜਸਾਧਕ ਅਫਸਰ ਅਰਨੀਵਾਲਾ ਰਜ਼ਨੀਸ ਕੁਮਾਰ, ਖੇਤੀਬਾੜੀ ਵਿਭਾਗ ਤੋਂ ਮਮਤਾ, ਭੂਮੀ ਰੱਖਿਆ ਵਿਭਾਗ ਤੋਂ ਐਸ.ਡੀ.ਓ. ਸੁਖਦਰਸ਼ਨ ਸਿੰਘ,  ਮਿਊਂਸਿਪਲ ਕਾਰਪੋਰੇਸ਼ਨ ਅਬੋਹਰ ਤੋਂ ਸੁਖਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Spread the love