ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਸ. ਜੈ ਕਿਸ਼ਨ ਸਿੰਘ ਰੋੜੀ ਲਹਿਰਾਉਣਗੇ ਕੌਮੀ ਝੰਡਾ
ਰੂਪਨਗਰ, 13 ਅਗਸਤ 2024
ਆਜ਼ਾਦੀ ਦਿਹਾੜੇ ਸਬੰਧੀ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਅੱਜ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ, ਜਿਸ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਨਿਭਾਈ ਗਈ।
ਸਮਾਰੋਹ ਵਾਲ਼ੇ ਦਿਨ ਇਹ ਰਸਮ ਮੁੱਖ ਮਹਿਮਾਨ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਸ. ਜੈ ਕਿਸ਼ਨ ਸਿੰਘ ਰੋੜੀ ਵਲੋਂ ਨਿਭਾਈ ਜਾਵੇਗੀ।ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਡੀ.ਐਸ.ਪੀ. ਸਪੈਸ਼ਲ ਕ੍ਰਾਈਮ ਸ. ਰਮਨਦੀਪ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ। ਜਿਸ ਵਿਚ ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵੱਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ।
ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਕੋਰੀਓਗ੍ਰਆਫੀ, ਡਾਂਸ ਅਤੇ ਗਿੱਧਾ ਆਦਿ ਰੰਗਾ-ਰੰਗ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ। ਅੰਤ ਵਿੱਚ ਸ਼ਿਵਾਲਿਕ ਸਕੂਲ ਦੇ ਸਟਾਫ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਸ਼੍ਰੀ ਸੰਜੀਵ ਕੁਮਾਰ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਆਰ.ਟੀ.ਏ. ਸ. ਗੁਰਵਿੰਦਰ ਸਿੰਘ ਜੌਹਲ, ਪੁਲਿਸ ਪ੍ਰਸਾਸ਼ਨ ਤੋਂ ਐਸ.ਪੀ. ਹੈੱਡਕੁਆਟਰ ਸ. ਰਾਜਪਾਲ ਸਿੰਘ ਹੁੰਦਲ, ਐਸ.ਪੀ.(ਜਾਂਚ) ਸ਼੍ਰੀਮਤੀ ਰੁਪਿੰਦਰ ਕੌਰ ਸਰਾਂ, ਨਾਇਬ ਤਹਿਸੀਲਦਾਰ ਸ. ਰਾਜਬੀਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ.ਸੁਰਿੰਦਰਪਾਲ ਸਿੰਘ, ਜ਼ਿਲ੍ਹਾ ਵਣ ਅਫ਼ਸਰ ਸ. ਹਰਜਿੰਦਰ ਸਿੰਘ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।