ਅੱਜ 308 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 754 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ ਕੋਵਿਡ ਦੇ 6 ਮਰੀਜਾਂ ਦੀ ਹੋਈ ਮੌਤ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਜ਼ਿਲ੍ਹਾ ਸੂਚਨਾ ਤੇ ਲੋਕ ਸੰਪਰਕ ਦਫਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਐਸ.ਏ.ਐਸ ਨਗਰ, 21 ਅਪ੍ਰੈਲ , 2021 ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 38316 ਮਿਲੇ ਹਨ ਜਿਨ੍ਹਾਂ ਵਿੱਚੋਂ 30804 ਮਰੀਜ਼ ਠੀਕ ਹੋ ਗਏ ਅਤੇ 6995 ਕੇਸ ਐਕਟੀਵ ਹਨ । ਜਦਕਿ 517 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 308 ਮਰੀਜ਼ ਠੀਕ ਹੋਏ ਹਨ ਅਤੇ 754 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 6 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 74 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 228 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 9 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 60 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 82 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 20 ਕੇਸ,ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 10 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 264 ਕੇਸ ਸ਼ਾਮਲ ਹਨ।
SAS Nagar Covid-19 update 21/4/2021
754 Positive Cases, 308 Recoveries, 6 Death
Derabassi-74
Dhakoli-228
Lalru-7
Boothgarh-9
Gharuan-60
Kharar-82
Kurali-20
Banur-10
Mohali-264
Total Positive Count – 38316
Total Cured – 30804
Total Active – 6995
Total Deaths – 517
Spread the love