ਅੱਜ 414 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 662 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ ਕੋਵਿਡ ਦੇ 1 ਮਰੀਜ ਦੀ ਹੋਈ ਮੌਤ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਜ਼ਿਲ੍ਹਾ ਸੂਚਨਾ ਤੇ ਲੋਕ ਸੰਪਰਕ ਦਫਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਅੱਜ 414 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 662 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ
ਕੋਵਿਡ ਦੇ 1 ਮਰੀਜ ਦੀ ਹੋਈ ਮੌਤ
ਐਸ.ਏ.ਐਸ ਨਗਰ, 12 ਅਪ੍ਰੈਲ , 2021 ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 32102 ਮਿਲੇ ਹਨ ਜਿਨ੍ਹਾਂ ਵਿੱਚੋਂ 26628 ਮਰੀਜ਼ ਠੀਕ ਹੋ ਗਏ ਅਤੇ 4996 ਕੇਸ ਐਕਟੀਵ ਹਨ । ਜਦਕਿ 478 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 414 ਮਰੀਜ਼ ਠੀਕ ਹੋਏ ਹਨ ਅਤੇ 662 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 1 ਮਰੀਜ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 37 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 149 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 36 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 143 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 15 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 264 ਕੇਸ ਸ਼ਾਮਲ ਹਨ।
SAS Nagar Covid-19 update 12/4/2021
662 Positive Cases, 414 Recoveries, 1 Death
Derabassi-37
Dhakoli-149
Lalru-7
Boothgarh-7
Gharuan-36
Kharar-143
Kurali-15
Banur-4
Mohali-264
Total Positive Count – 32102
Total Cured – 26628
Total Active – 4996
Total Deaths – 478
Spread the love