ਆਪ’ ਦੀ ਸਰਕਾਰ, ਆਪ ਦੇ ਦੁਆਰ ਤਹਿਤ ਲਗਾਤਾਰ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

*ਡੇਰਾਬੱਸੀ ਸਬ-ਡਵੀਜਨ ਦੇ ਪਿੰਡ ਧੀਰੇਮਾਜਰਾ, ਰਾਮਗੜ੍ਹ ਰੁੜਕੀ, ਝਰਮੜੀ, ਸਿਤਾਰਪੁਰ ਅਤੇ ਜੋਲਾਂ ਕਲਾਂ ਵਿਖੇ ਲਗਾਏ ਗਏ ਕੈਂਪ*
*ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸਿਤਾਰਪੁਰ, ਮੀਰਪੁਰਾ ਅਤੇ ਜੋਲਾਂ ਕਲਾਂ ਵਿੱਚ ਲੱਗੇ ਕੈਂਪਾਂ ਵਿੱਚ ਕੀਤੀ ਸ਼ਮੂਲੀਅਤ*
ਡੇਰਾਬੱਸੀ 26 ਫਰਵਰੀ 2024
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਆਪ ਕੀ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਵੱਖ-ਵੱਖ ਵਾਰਡਾਂ/ਪਿੰਡਾ ਵਿੱਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਡੇਰਾਬੱਸੀ ਸਬ-ਡਵੀਜਨ ਦੇ ਪਿੰਡ ਪਿੰਡ ਧੀਰੇਮਾਜਰਾ, ਰਾਮਗੜ੍ਹ ਰੁੜਕੀ, ਝਰਮੜੀ, ਸਿਤਾਰਪੁਰ ਅਤੇ ਜੋਲਾਂ ਕਲਾਂ ਵਿਖੇ ਕੈਂਪ ਲਗਾਏ ਗਏ। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਸਿਤਾਰਪੁਰ, ਮੀਰਪੁਰਾ ਅਤੇ ਜੋਲਾਂ ਕਲਾਂ ਵਿਖੇ ਲੱਗੇ ਕੈਂਪਾਂ ਵਿੱਚ ਸ਼ਮੂਲੀਅਤ ਕੀਤੀ  ਅਤੇ ਕੈਂਪ ਦਾ ਨਿਰੀਖਣ ਕੀਤਾ। ਉਨ੍ਹਾਂ ਵੱਲੋਂ ਲੋਕਾਂ ਦੀਆਂ ਸਮਸਿਆਵਾ/ਸ਼ਿਕਾਇਤਾਂ ਸੁਣੀਆਂ ਗਈਆਂ । ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਜਿਵੇਂ ਬਿਜਲੀ ਬੋਰਡ, ਫੂਡ ਸਪਲਾਈ ਵਿਭਾਗ, ਵੋਟਾਂ ਬਣਾਉਣ, ਆਧਾਰ ਕਾਰਡ ਅੱਪਡੇਟ ਕਰਨ ਅਤੇ ਹੋਰ ਕਈ ਤਰ੍ਹਾਂ ਦੀਆਂ ਦਾ ਅਧਿਕਾਰੀਆਂ ਵੱਲੋਂ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਮੌਕੇ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਉਕਤ ਬੁਨਿਆਦੀ ਢਾਂਚੇ ਦਾ ਮਕਸਦ ਸਰਕਾਰੀ ਸਕੀਮਾਂ ਨੂੰ ਹਰ ਘਰ ਤੱਕ ਪਹੁੰਚਾ ਕੇ 43 ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Spread the love