ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਕੈਂਪਾਂ ਦੀ ਸ਼ੁਰੂਆਤ

Deputy Commissioner Dr Senu Duggal
ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਕੈਂਪਾਂ ਦੀ ਸ਼ੁਰੂਆਤ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਲੋਕਾਂ ਦੀਆਂ ਬਰੂਹਾਂ ਤੇ ਮਿਲਣਗੀਆਂ ਸਰਕਾਰੀ ਸੇਵਾਵਾਂ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
ਲੋਕਾਂ ਨੂੰ ਕੈਂਪਾਂ ਵਿੱਚ 43 ਪ੍ਰਕਾਰ ਦੀਆਂ ਸੇਵਾਵਾਂ ਮੌਕੇ ਤੇ ਮੁਹਈਆ ਕਰਵਾਈਆਂ ਜਾਣਗੀਆਂ -ਡਿਪਟੀ ਕਮਿਸ਼ਨਰ

ਫਾਜ਼ਿਲਕਾ 6 ਫਰਵਰੀ 2024

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ। ਇਸ ਮੁਹਿੰਮ ਤਹਿਤ ਸਬ ਡਵੀਜ਼ਨ ਫਾਜ਼ਿਲਕਾ ਅਧੀਨ ਅੱਜ ਚਾਰ ਕੈਂਪ ਪਿੰਡ ਲਾਧੂਕਾ ਕੀੜਿਆਂਵਾਲੀ, ਘੁਰਕਾ ਅਤੇ ਬਹਿਕ ਖਾਸ ਵਿੱਚ ਲਗਾਏ ਗਏ।ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਲਾਧੂਕਾ ਅਤੇ ਘੁਰਕਾ ਦੇ ਕੈਂਪਾਂ ਦਾ ਨਿਰੀਖਣ ਕੀਤਾ ਅਤੇ ਮੌਕੇ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ।

ਇਸ ਮੌਕੇ ਬੋਲਦਿਆਂ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਮਿਲਣ। ਉਹਨਾਂ ਨੇ ਆਖਿਆ ਕਿ ਇਸ ਲਈ ਸਾਰੇ ਪਿੰਡਾਂ ਵਿੱਚ ਕੈਂਪ ਲਾਏ ਜਾ ਰਹੇ ਹਨ ਅਤੇ ਹਰ ਰੋਜ਼ ਹਰੇਕ ਸਬ ਡਿਵੀਜ਼ਨ ਵਿੱਚ ਚਾਰ ਕੈਂਪ ਲਗਾਏ ਜਾ ਰਹੇ ਹਨ ਹਨ। ਉਨਾਂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ 40 ਹਜਾਰ ਤੋਂ ਵੱਧ ਨੌਕਰੀਆਂ ਮੈਰਿਟ ਦੇ ਆਧਾਰ ਤੇ ਦਿੱਤੀਆਂ ਗਈਆਂ ਹਨ ਉੱਥੇ ਹੀ 300 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਨਾਲ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦਿੱਤੀ ਗਈ ਹੈ ਅਤੇ ਬਿਹਤਰ ਅਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਦੇਣ ਦੇ ਉਪਰਾਲੇ ਕੀਤੇ ਗਏ ਹਨ। ਉਨਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਵਿੱਚ ਵਾਧੇ ਤਹਿਤ ਆਮ ਆਦਮੀ ਕਲੀਨਿਕ ਖੋਲੇ ਗਏ ਹਨ ਉੱਥੇ ਹੀ ਸਿੱਖਿਆ ਦਾ ਪੱਧਰ ਵੀ ਉੱਚਾ ਕੀਤਾ ਜਾ ਰਿਹਾ ਹੈ।

ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਦਾ ਜ਼ਿਕਰ ਕਰਦਿਆਂ ਵਿਧਾਇਕ ਨੇ ਕਿਹਾ ਕਿ ਇਸ ਨਾਲ ਲੋਕਾਂ ਦੇ ਪਿੰਡਾਂ ਵਿੱਚ ਹੀ ਕੰਮ ਹੋਣਗੇ ਅਤੇ ਉਨਾਂ ਨੂੰ ਸਰਕਾਰੀ ਸੇਵਾਵਾਂ ਲੈਣ ਲਈ ਦਫਤਰਾਂ ਤੱਕ ਨਹੀਂ ਆਉਣਾ ਪਵੇਗਾ ਸਗੋਂ ਸਰਕਾਰੀ ਦਫਤਰ ਚੱਲ ਕੇ ਪਿੰਡਾਂ ਤੱਕ ਆਉਣਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ 43 ਪ੍ਰਕਾਰ ਦੀਆਂ ਸੇਵਾਵਾਂ ਇਹਨਾਂ ਕੈਂਪਾਂ ਵਿੱਚ ਮੌਕੇ ਤੇ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਜਿੱਥੇ ਸੇਵਾਵਾਂ ਲਈ ਆਨਲਾਈਨ ਅਪਲਾਈ ਕੀਤਾ ਜਾਂਦਾ ਹੈ ਉੱਥੇ ਲੋਕ ਆਪਣੀਆਂ ਸ਼ਿਕਾਇਤਾਂ ਵੀ ਆਨਲਾਈਨ ਪੋਰਟਲ ਤੇ ਦਰਜ ਕਰਵਾ ਸਕਦੇ ਹਨ। ਉਹਨਾਂ ਆਖਿਆ ਕਿ ਇਹਨਾਂ ਸ਼ਿਕਾਇਤਾਂ ਦਾ ਸਮਾਂਬਧ ਨਿਪਟਾਰਾ ਕੀਤਾ ਜਾਵੇਗਾ। ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਨੂਰ ਸਮੰਦ, ਬਲਾਕ ਪ੍ਰਧਾਨ ਭਜਨ ਲਾਲ, ਤਹਿਸੀਲਦਾਰ ਵਿਪਨ ਕੁਮਾਰ, ਮਨੀਸ਼ ਠੁਕਰਾਲ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਬੋਕਸ ਲਈ ਪ੍ਰਸਤਾਵਿਤ

7 ਫਰਵਰੀ ਨੂੰ ਇਹਨਾਂ ਪਿੰਡਾਂ ਵਿੱਚ ਲੱਗਣਗੇ ਕੈਂਪ
ਫਾਜ਼ਿਲਕਾ ਉਪਮੰਡਲ ਅਧੀਨ 7 ਫਰਵਰੀ ਨੂੰ ਸਵੇਰੇ 10 ਵਜੇ ਪਿੰਡ ਅਭੁੰਨ ਅਤੇ ਝੋਕ ਡੀਪੂ ਲਾਣਾ ਵਿਖੇ ਅਤੇ ਬਾਅਦ ਦੁਪਹਿਰ 2 ਵਜੇ ਨਵਾਂ ਓਜਾਂ ਵਾਲੀ ਅਤੇ ਲਾਲੋਵਾਲੀ ਵਿਖੇ ਲੋਕ ਸੁਵਿਧਾ ਕੈਂਪ ਲੱਗ ਰਹੇ ਹਨ। ਲੋਕਾਂ ਨੂੰ ਵੱਧ ਤੋਂ ਵੱਧ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ ਲਾਭ ਲੈਣ ਦਾ ਪ੍ਰਸ਼ਾਸਨ ਵੱਲੋਂ ਹਾਰਦਿਕ ਸੱਦਾ ਹੈ।

Spread the love