ਆਮ ਜਨਤਾ ਨੂੰ ਵੋਟਾਂ ਬਣਵਾਉਣ ਅਤੇ ਵੋਟਾਂ ਵਿੱਚ ਦਰੁਸਤੀ ਕਰਨ ਹਿੱਤ ਜਾਗਰੂਕ ਕਰਨ ਲਈ ਤਹਿਸੀਲ ਕੰਪਲੈਕਸ ਮੋਹਾਲੀ ਵਿਖੇ ਲਗਾਇਆ ਗਿਆ ਕੈਂਪ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਐਸ.ਏ.ਐਸ.ਨਗਰ, 12 ਜੁਲਾਈ 2021
ਮੁੱਖ ਚੋਣ ਅਫ਼ਸਰ, ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01 ਜਨਵਰੀ 2021 ਦੇ ਆਧਾਰ ‘ਤੇ ਚੱਲ ਰਹੀ ਵੋਟਰ ਸੂਚੀ ਦੀ ਲਗਾਤਾਰ ਸੁਧਾਈ ਦੌਰਾਨ ਆਮ ਜਨਤਾ ਨੂੰ ਵੋਟਾਂ ਬਣਵਾਉਣ ਅਤੇ ਵੋਟਾਂ ਵਿੱਚ ਦਰੁਸਤੀ ਕਰਨ ਹਿੱਤ ਜਾਗਰੂਕ ਕਰਨ ਲਈ ਐਸ.ਡੀ.ਐਮ ਐਸ.ਏ.ਐਸ ਨਗਰ ਦੇ ਸਹਿਯੋਗ ਨਾਲ ਤਹਿਸੀਲ ਕੰਪਲੈਕਸ, ਮੋਹਾਲੀ ਐਸ.ਏ.ਐਸ.ਨਗਰ ਵਿਖੇ ਕੈਂਪ ਲਗਾਇਆ ਗਿਆ।
ਇਹ ਜਾਣਕਾਰੀ ਦਿੰਦਿਆਂ ਤਹਿਸੀਲਦਾਰ (ਚੋਣਾਂ) ਸ੍ਰੀ ਸੰਜੇ ਕੁਮਾਰ ਨੇ ਦੱਸਿਆ ਕਿ ਕੈਂਪ ਦੋਰਾਨ 18 ਤੋਂ 21 ਸਾਲ ਦੇ ਨਵੇਂ ਵੋਟਰਾਂ ਦੇ ਫਾਰਮ ਪ੍ਰਾਪਤ ਕੀਤੇ ਗਏ ਅਤੇ ਉਨ੍ਹਾਂ ਨੂੰ ਆਨਲਾਈਨ ਐਂਟਰ ਕੀਤਾ ਗਿਆ। ਇਸ ਤੋਂ ਇਲਾਵਾ ਆਮ ਜਨਤਾ ਨੂੰ ਆਨਲਾਈਨ ਵੋਟਾਂ ਬਣਵਾਉਣ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਟ੍ਰੇਨਿੰਗ ਵੀ ਦਿੱਤੀ ਗਈ।
ਇਸ ਮੌਕੇ ਵੋਟਰਾਂ ਨੂੰ ਦੱਸਿਆ ਗਿਆ ਕਿ ਉਹ ਭਾਰਤ ਚੋਣ ਕਮਿਸ਼ਨ ਦੇ ਪੋਰਟਲ https://nvsp.in, https://voterportal.eci.gov.in/ ਅਤੇ Voter Helpline App ਰਾਹੀਂ ਕਿਸ ਤਰ੍ਹਾਂ ਆਨਲਾਈਨ ਵੋਟ ਬਣਵਾ, ਕੱਟਵਾ ਅਤੇ ਵੋਟ ‘ਚ ਲੋੜੀਂਦੀ ਦਰੁਸਤੀ ਕਰ ਸਕਦੇ ਹਨ। ਵੋਟਰਾਂ ਨੂੰ ਟੋਲ ਫ੍ਰੀ ਨੰਬਰ 1950 ਬਾਰੇ ਜਾਗਰੂਕ ਕੀਤਾ ਗਿਆ।

Spread the love