ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਸਿਵਲ ਵਰਕਸ ਦੇ ਕੰਮਾਂ ਦਾ ਲਿਆ ਗਿਆ ਜਾਇਜ਼ਾ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਫਾਜ਼ਿਲਕਾ, 5 ਜੂਨ 2021
ਜਿਲ੍ਹਾ ਫਾਜਿਲਕਾ ਦੇ ਸਰਕਾਰੀ ਸਕੂਲਾਂ ਵਿਚ ਵਿਭਾਗ ਵੱਲੋਂ ਭੇਜੀਆਂ ਜਾਂਦੀਆਂ ਗ੍ਰਾਟਾਂ ਨਾਲ ਸਿਵਲ ਵਰਕਸ ਦੇ ਕੰਮ ਪੂਰੀ ਤੇਜੀ ਨਾਲ ਅਤੇ ਬੜੇ ਹੀ ਸੁਚੱਜੇ ਢੰਗ ਨਾਲ ਚੱਲ ਰਹੇ ਹਨ। ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਫਾਜਿਲਕਾ ਮੈਡਮ ਅੰਜੂ ਸੇਠੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਮੋਜਮ, ਸਰਕਾਰੀ ਪ੍ਰਾਇਮਰੀ ਸਕੂਲ ਦੋਨਾ ਨਾਨਕਾ ਸਮੇਤ ਬਲਾਕ ਫਾਜਿਲਕਾ ਦੋ ਦੇ ਵੱਖ ਵੱਖ ਸਕੂਲਾਂ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸੰਤੁਸ਼ਟੀ ਪ੍ਰਗਟ ਕੀਤੀ।
ਉਹਨਾਂ ਕਿਹਾ ਕਿ ਬੜੀ ਮਾਣ ਵਾਲੀ ਗੱਲ ਹੈ ਕਿ ਸਕੂਲਾਂ ਵਿੱਚ ਗਰਮੀ ਦੀਆ ਛੁੱਟੀਆਂ ਹੋਣ ਦੇ ਬਾਵਜੂਦ ਵੀ ਸਕੂਲ ਇੰਚਾਰਜ ਅਤੇ ਉਹਨਾਂ ਦੇ ਸਾਥੀ ਅਧਿਆਪਕ ਸਕੂਲਾਂ ਵਿੱਚ ਹਾਜਰ ਹੋ ਕੇ ਬੜੀ ਮਿਹਨਤ ਨਾਲ ਸਿਵਲ ਵਰਕਸ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਪੂਰਾ ਕਰਵਾ ਰਹੇ ਹਨ। ਉਹਨਾਂ ਨੇ ਚੱਲ ਰਹੇ ਕੰਮਾ ਦੇ ਸੰਤੁਸ਼ਟੀ ਪ੍ਰਗਟ ਕਰਦਿਆਂ ਦੱਸਿਆ ਕਿ ਇੰਚਾਰਜ ਅਧਿਆਪਕਾਂ ਵੱਲੋਂ ਗ੍ਰਾਟਾਂ ਦੀ ਸੁਯੋਗ ਵਰਤੋਂ ਕਰਦਿਆਂ ਵਿਭਾਗੀ ਹਦਾਇਤਾਂ ਅਨੁਸਾਰ ਬੜੇ ਹੀ ਉੱਚ ਪਾਏ ਦੇ ਮਟੀਰੀਅਲ ਦੀ ਵਰਤੋ ਕੀਤੀ ਜਾ ਰਹੀ ਹੈ।
ਉਹਨਾਂ ਨੇ ਸਬੰਧਿਤ ਸਕੂਲ ਇੰਚਾਰਜਾਂ ਨੂੰ ਸਿਵਲ ਵਰਕਸ ਦੇ ਕੰਮਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਨ ਲਈ ਕਿਹਾ। ਇਸ ਮੌਕੇ `ਤੇ ਸਰਕਾਰੀ ਪ੍ਰਾਇਮਰੀ ਸਕੂਲ ਮੋਜਮ ਦੇ ਇੰਚਾਰਜ ਧੀਰਜ ਕੁਮਾਰ, ਸਰਕਾਰੀ ਪ੍ਰਾਇਮਰੀ ਸਕੂਲ ਦੋਨਾ ਨਾਨਕਾ ਦੇ ਇੰਚਾਰਜ ਸੁਖਦੇਵ ਸਿੰਘ ਅਤੇ ਆਧਿਆਪਕ ਸਤਪਾਲ, ਸੁਨੀਲ ਕੁਮਾਰ ਅਤੇ ਬੀਐਮਟੀ ਵਰਿੰਦਰ ਕੁੱਕੜ ਮੌਜੂਦ ਸਨ।

Spread the love