ਕਣਕ ਦੀ ਖਰੀਦ ਦੌਰਾਨ ਕੋਵਿਡ-19 ਦੇ ਚੱਲਦੇ “ਸ਼ੋਸ਼ਲ ਡਿਸਟੈਂਸਿੰਗ” ਨੂੰ ਹਰ ਹਾਲਤ ਵਿੱਚ ਬਣਾਇਆ ਜਾਵੇਗਾ ਯਕੀਨੀ : ਡਿਪਟੀ ਕਮਿਸ਼ਨਰ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਜ਼ਿਲੇ੍ਹ ਵਿੱਚ ਕਣਕ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਹਨ ਪ੍ਰਬੰਧ ਮੁਕੰਮਲ
ਤਰਨ ਤਾਰਨ, 06 ਅਪ੍ਰੈਲ 2021
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ੍ਹ ਵਿੱਚ ਕਣਕ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਮੁਕੰਮਲ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੌਰਾਨ ਕੋਵਿਡ-19 ਦੇ ਚੱਲਦੇ “ਸ਼ੋਸ਼ਲ ਡਿਸਟੈਂਸਿੰਗ” ਨੂੰ ਹਰ ਹਾਲਤ ਵਿੱਚ ਯਕੀਨੀ ਬਣਾਇਆ ਜਾਵੇਗਾ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਸਿਵਲ ਸਰਜਨ ਡਾ. ਰੋਹਿਤ ਮੋਹਿਤਾ, ਐੱਸ. ਪੀ. ਸ੍ਰੀ ਜਗਜੀਤ ਸਿੰਘ ਵਾਲੀਆਂ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਅਜੈਪਾਲ ਸਿੰਘ ਰੰਧਾਵਾ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਉਹਨਾਂ ਕਿਹਾ ਕਿ ਕਣਕ ਦੀ ਸੁਚਾਰੂ ਖਰੀਦ ਲਈ ਜ਼ਿਲ੍ਹੇ ਦੀਆਂ 60 ਪੱਕੀਆਂ ਮੰਡੀਆਂ ਤੋਂ ਇਲਾਵਾ 35 ਹੋਰ ਆਰਜ਼ੀ ਫੜ੍ਹ ਵੀ ਬਣਾਏ ਗਏ ਹਨ।ਇਸ ਤੋਂ ਇਲਾਵਾ ਵੀ ਜੇਕਰ ਲੋੜ ਮਹਿਸੂਸ ਹੋਈ ਤਾਂ ਹੋਰ ਆਰਜ਼ੀ ਖਰੀਦ ਕੇਂਦਰਾਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ, ਪਰ ਕਣਕ ਦੀ ਖਰੀਦ ਮੌਕੇ ਕੋਵਿਡ-19 ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਦਿੱਤੀਆਂ ਸਾਵਧਾਨੀਆਂ ਦਾ ਪਾਲਣ ਕਰਨਾ ਯਕੀਨੀ ਬਣਾਇਆ ਜਾਵੇਗਾ।
ਉਨਾਂ ਦੱਸਿਆ ਕਿ ਜਿਲੇ ਦੀਆਂ ਮੰਡੀਆਂ ਵਿੱਚ ਲੱਗੱਭਗ 6 ਲੱਖ 80 ਹਜ਼ਾਰ ਮੀਟਰਕ ਟਨ ਕਣਕ ਪਹੁੰਚਣ ਦੀ ਸੰਭਾਵਨਾ ਹੈ ਅਤੇ ਇਸ ਲਈ ਸਰਕਾਰੀ ਖਰੀਦ ਏਜੰਸੀਆਂ ਪਨਸਪ, ਮਾਰਕਫੈਡ, ਪਨਗਰੇਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ, ਫੂਡ ਕਾਰਪੋਰੇਸ਼ਨ ਆਫ ਇੰਡੀਆ ਵੱਲੋਂ ਬਾਰਦਾਨੇ ਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ।ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਕਣਕ ਦੀ ਚੁਕਾਈ ਅਤੇ ਖਰੀਦ ਕੀਤੀ ਗਈ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਜ਼ਿਆਦਾ ਇਕੱਠ ਹੋਣ ਤੋਂ ਰੋਕਣ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਆੜ੍ਹਤੀਆ ਦੁਆਰਾ ਕਿਸਾਨਾਂ ਨੂੰ ਪਾਸ ਜਾਰੀ ਕਰਕੇ ਮੰਡੀਆਂ ਵਿੱਚ ਕਣਕ ਦੀ ਆਮਦ ਵਾਸਤੇ ਵਿਸਥਾਰਤ ਯੋਜਨਾ ਬਣਾਈ ਗਈ ਹੈ।ਉਨਾਂ ਕਿਹਾ ਕਿ ਪਾਸ ਮਾਰਕੀਟ ਕਮੇਟੀਆਂ ਵੱਲੋਂ ਆੜ੍ਹਤੀਆ ਨੂੰ ਜਾਰੀ ਕੀਤੇ ਜਾਣਗੇ।
ਉਨਾਂ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਦੌਰਾਨ ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਰੋਕਣ ਲਈ ਲੋੜੀਂਦੀਆਂ ਸਾਰੀਆਂ ਸੁਰੱਖਿਆ ਵਿਧੀਆਂ, ਸਫਾਈ ਦੇ ਪ੍ਰੋਟੋਕਲ, ਸਮਾਜਿਕ ਦੂਰੀ ਦੇ ਨਿਯਮਾਂ, ਮਾਸਕ ਪਾਉਣ ਤੇ ਸੈਨੀਟਾਈਜ਼ਰਾਂ ਦੀ ਵਰਤੋਂ ਸਖਤੀ ਨਾਲ ਲਾਗੂ ਕਰਨੀ ਯਕੀਨੀ ਬਣਾਇਆ ਜਾਵੇ।ਇਸ ਦੇ ਨਾਲ-ਨਾਲ ਮੰਡੀਆਂ ਵਿੱਚ ਪੀਣ ਵਾਲੇ ਸਾਫ਼ ਪਾਣੀ, ਬਿਜਲੀ, ਸਫਾਈ ਆਦਿ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ ।

Spread the love