ਬੱਸ ਸਟੈਂਡ ਫਰੀਦਕੋਟ ਤੇ ਮੁਫਤ ਮਾਸਕ ਵੰਡਣ ਅਤੇ ਲੋਕਾਂ ਨੂੰ ਸੈਨੇਟਾਈਜ਼ ਕਰਨ ਲਈ ਵਿਸ਼ੇਸ਼ ਕਾਊਟਰ ਸਥਾਪਤ-ਸੇਤੀਆ
ਫਰੀਦਕੋਟ 10 ਜੂਨ 2021 ਜਿਲ੍ਹਾ ਪ੍ਰਸ਼ਾਸਨ ਵੱਲੋਂ ਕਰੋਨਾ ਮਹਾਂਮਾਰੀ ਦੀ ਰੋਕਥਾਮ, ਟੀਕਾਕਰਨ , ਟੈਸਟਿੰਗ ਤੇ ਸਾਵਧਾਨੀਆਂ ਵਰਤਣ ਲਈ ਜਿੱਥੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਹੀ ਜਿਲ੍ਹਾ ਰੈੱਡ ਕਰਾਸ ਸੰਸਥਾ ਵੱਲੋਂ ਚੇਅਰਮੈਨ ਕਮ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਦੀ ਅਗਵਾਈ ਹੇਠ ਨਵਾਂ ਉਪਰਾਲਾ ਕਰਦਿਆਂ ਬੱਸ ਸਟੈਂਡ ਫਰੀਦਕੋਟ ਵਿਖੇ ਹਫਤਾ ਭਰ ਯਾਤਰੀਆਂ ਨੂੰ ਮੁਫਤ ਮਾਸਕ ਵੰਡਣ ਅਤੇ ਉਨ੍ਹਾਂ ਨੂੰ ਸੈਨੇਟਾਈਜ਼ ਕਰਨ ਦੇ ਲਈ ਵਿਸ਼ੇਸ਼ ਕਾਊਂਟਰ ਸਥਾਪਤ ਕੀਤਾ ਗਿਆ ਹੈ।ਜਿਸ ਦਾ ਅੱਜ ਰਸਮੀ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਵੱਲੋਂ ਕੀਤਾ ਗਿਆ।