ਕੁਸ਼ਟ ਨਿਵਾਰਣ ਦਿਵਸ ਮੌਕੇ ਸਿਵਲ ਸਰਜਨ ਦਫ਼ਤਰ ਦੇ ਸਟਾਫ ਨੇ ਲਿਆ ਪ੍ਰਣ

Dr. Civil Surgeon Manu Vij
ਕੁਸ਼ਟ ਨਿਵਾਰਣ ਦਿਵਸ ਮੌਕੇ ਸਿਵਲ ਸਰਜਨ ਦਫ਼ਤਰ ਦੇ ਸਟਾਫ ਨੇ ਲਿਆ ਪ੍ਰਣ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਲੱਛਣ ਦਿਖਾਈ ਦੇਣ ‘ਤੇ ਤੁਰੰਤ ਸਿਹਤ ਕੇਂਦਰ ਤੱਕ ਪਹੁੰਚ ਕੀਤੀ ਜਾਵੇ – ਡਾ ਕੁਲਜੀਤ ਸਿੰਘ
ਰੂਪਨਗਰ, 30 ਜਨਵਰੀ 2024
ਸਿਵਲ ਸਰਜਨ ਨੂੰ ਡਾ. ਮਨੂੰ ਵਿਜ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਅੰਦਰ ਸਪਰਸ਼ ਕੁਸ਼ਟ ਜਾਗਰੂਕਤਾ ਮੁਹਿੰਮ ਨੂੰ 30 ਜਨਵਰੀ 2024 ਤੋਂ 13 ਫਰਵਰੀ 2024 ਤੱਕ ਚਲਾਇਆ ਜਾ ਰਿਹਾ ਹੈ। ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਦੇ ਮੌਕੇ ‘ਤੇ ਸਮੂਹ ਸਟਾਫ ਵੱਲੋਂ ਕੁਸ਼ਟ ਰੋਗ ਸੰਬੰਧੀ ਪ੍ਰਣ ਲਿਆ ਗਿਆ।
ਡਾ.  ਅਮਨਦੀਪ ਕੌਰ ਨੇ ਕੁਸ਼ਟ ਰੋਗ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਜੇਕਰ ਚਮੜੀ ‘ਤੇ ਹਲਕੇ ਤਾਂਬੇ ਰੰਗ ਦੇ ਸੁੰਨ ਨਿਸ਼ਾਨ ਹੋਣ, ਜਿਸ ‘ਤੇ ਗਰਮ-ਠੰਢੇ ਦਾ ਪਤਾ ਨਾ ਲੱਗੇ ਤਾਂ ਇਹ ਕੁਸ਼ਟ ਰੋਗ ਹੋ ਸਕਦਾ ਹੈ, ਅਜਿਹੇ ਲੱਛਣ ਹੋਣ ‘ਤੇ ਤੁਰੰਤ ਨੇੜੇ ਦੇ ਹਸਪਤਾਲ ਜਾ ਕੇ ਚਮੜੀ ਦੇ ਮਾਹਿਰ ਡਾਕਟਰ ਕੋਲ ਚੈਕਅੱਪ ਕਰਵਾਇਆ ਜਾਵੇ ਤਾਂ ਜੋ ਸਮੇਂ ਸਿਰ ਬਿਮਾਰੀ ਦਾ ਪਤਾ ਲਗਾ ਕੇ ਇਲਾਜ ਸ਼ੁਰੂ ਕੀਤਾ ਜਾ ਸਕੇ ਤੇ ਇਸ ਰੋਗ ਤੋ ਹੋਣ ਵਾਲੀ ਕਰੂਪਤਾ (ਦਿਵਿਆਂਗਤਾ) ਤੋਂ ਬਚਿਆ ਜਾ ਸਕੇ।
ਡਾ. ਕੁਲਜੀਤ ਸਿੰਘ ਨੇ ਦੱਸਿਆ ਕਿ ਕੁਸ਼ਟ ਰੋਗ ਇਲਾਜ ਯੋਗ ਹੈ ਤੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਤੇ ਇਸ ਦਾ ਮੁਫ਼ਤ ਇਲਾਜ ਉਪਲਬਧ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ। ਆਸ਼ਾ ਵਰਕਰ ਵੱਲੋ ਘਰ-ਘਰ ਜਾ ਕੇ ਕੁਸ਼ਟ ਰੋਗ ਦੇ ਲੱਛਣਾਂ, ਬਚਾਅ ਤੇ ਇਲਾਜ ਸਬੰਧੀ ਜਾਗਰੂਕ ਕੀਤਾ ਜਾਵੇਗਾ।
ਪਰਮਜੀਤ ਕੌਰ ਨੇ ਦੱਸਿਆ ਕਿ ਕੁਸ਼ਟ ਰੋਗ ਦਾ ਇਲਾਜ ਸੰਭਵ ਹੈ। ਕੁਸ਼ਟ ਰੋਗੀ ਨਾਲ ਬੈਠਣ, ਖਾਣ-ਪੀਣ, ਘੁੰਮਣ-ਫਿਰਨ ਉਤੇ ਕਿਸੇ ਵੀ ਤਰ੍ਹਾਂ ਦਾ ਭੇਦ-ਭਾਵ ਨਹੀਂ ਕੀਤਾ ਜਾਣਾ ਚਾਹੀਦਾ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਅਮਰਜੀਤ ਸਿੰਘ, ਜਿਲਾ ਪ੍ਰੋਗਰਾਮ ਅਫਸਰ ਡੋਲੀ ਸਿੰਗਲਾ, ਜ਼ਿਲਾ ਮਾਸ ਮੀਡੀਆ ਅਫ਼ਸਰ ਰਾਜ ਰਾਣੀ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।
Spread the love