ਕੇ. ਸੀ ਗਰੁੱਪ ਵਿਖੇ ਮੈਗਾ ਰੋਜ਼ਗਾਰ ਮੇਲੇ ਨੂੰ ਮਿਲਿਆ ਭਰਵਾਂ ਹੁੰਗਾਰਾ

‘GHAR GHAR ROZGAR
ਕੇ. ਸੀ ਗਰੁੱਪ ਵਿਖੇ ਮੈਗਾ ਰੋਜ਼ਗਾਰ ਮੇਲੇ ਨੂੰ ਮਿਲਿਆ ਭਰਵਾਂ ਹੁੰਗਾਰਾ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

1610 ਪ੍ਰਾਰਥੀਆਂ ਵਿਚੋਂ 1336 ਦੀ ਹੋਈ ਰੋਜ਼ਗਾਰ ਲਈ ਚੋਣ
ਨਵਾਂਸ਼ਹਿਰ, 17 ਸਤੰਬਰ 2021
ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਜ਼ਿਲੇ ਵਿਚ ਲਗਾਏ ਜਾ ਰਹੇ ਸੱਤਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਕੇ. ਸੀ ਕਾਲਜ ਆਫ਼ ਇੰਸਟੀਚਿਊਸ਼ਨਸ, ਨਵਾਂਸ਼ਹਿਰ ਵਿਖੇ ਵਿਖੇ ਲਗਾਏ ਗਏ ਮੈਗਾ ਰੋਜ਼ਗਾਰ ਮੇਲੇ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ 1610 ਪ੍ਰਾਰਥੀਆਂ ਵਿਚੋਂ 1336 ਪ੍ਰਾਰਥੀਆਂ ਦੀ ਵੱਖ-ਵੱਖ ਕੰਪਨੀਆਂ ਅਤੇ ਅਦਾਰਿਆਂ ਵੱਲੋਂ ਰੋਜ਼ਗਾਰ ਲਈ ਚੋਣ ਕੀਤੀ ਗਈ। ਰੋਜ਼ਗਾਰ ਮੇਲੇ ਦਾ ਰਸਮੀ ਤੌਰ ’ਤੇ ਸ਼ੁੱਭ ਆਰੰਭ ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ, ਚੇਅਰਮੈਨ ਪ੍ਰੇਮ ਪਾਲ ਗਾਂਧੀ ਅਤੇ ਸੰਸਥਾ ਦੇ ਸਹਾਇਕ ਕੈਂਪਸ ਡਾਇਰੈਕਟਰ ਡਾ. ਅਰਵਿੰਦ ਸਿੰਘੀ ਨੇ ਕੀਤਾ। ਇਸ ਦੌਰਾਨ ਉੁਨਾਂ ਮੇਲੇ ਵਿਚ ਭਾਗ ਲੈ ਰਹੀਆਂ ਵੱਖ-ਵੱਖ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਪ੍ਰਾਰਥੀਆਂ ਨਾਲ ਗੱਲਬਾਤ ਵੀ ਕੀਤੀ।
ਜ਼ਿਲਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਇਸ ਮੈਗਾ ਰੋਜ਼ਗਾਰ ਮੇਲੇ ਦੌਰਾਨ ਵੱਡੀ ਗਿਣਤੀ ਵਿਚ ਬੇਰੋਜ਼ਗਾਰ ਨੌਜਵਾਨਾਂ ਨੂੰ ਆਪਣੇ ਪੈਰਾਂ ’ਤੇ ਖੜੇ ਹੋਣ ਦਾ ਮੌਕਾ ਮਿਲਿਆ ਹੈ। ਉਨਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਆਨਲਾਈਨ ਕੋਚਿੰਗ ਪ੍ਰਦਾਨ ਕੀਤੀ ਜਾ ਰਹੀ ਹੈ, ਜਿਹੜੀ ਕਿ 4 ਮਹੀਨੇ ਦੀ ਹੋਵੇਗੀ। ਉਨਾਂ ਕਿਹਾ ਕਿ ਇਨਾਂ ਮੁਫ਼ਤ ਕੋਚਿੰਗ ਕਲਾਸਾਂ ਲਈ ਪ੍ਰਾਰਥੀ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਲਈ 30 ਸਤੰਬਰ ਤੱਕ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਨਵਾਂਸ਼ਹਿਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਸੰਪਰਕ ਕਰ ਸਕਦੇ ਹਨ। ਇਸ ਮੌਕੇ ਕਰੀਅਰ ਕਾਊਂਸਲਰ ਹਰਮਨਦੀਪ ਸਿੰਘ, ਪਲੇਸਮੈਂਟ ਅਫ਼ਸਰ ਅਮਿਤ ਕੁਮਾਰ ਤੋਂ ਇਲਾਵਾ ਹੋਟਲ ਮੈਨੇਜਮੇਂਟ ਕਾਲਜ ਦੇ ਪਿ੍ਰੰਸੀਪਲ ਵਿਕਾਸ ਕੁਮਾਰ, ਬੀ. ਐਡ ਕਾਲਜ ਦੇ ਪਿ੍ਰੰਸੀਪਲ ਡਾ. ਕੁਲਜਿੰਦਰ ਕੌਰ, ਪਾਲੀਟੈਕਨਿਕ ਕਾਲਜ ਦੇ ਪਿ੍ਰੰਸੀਪਲ ਇੰਜ: ਰਾਜਿੰਦਰ ਮੂੰਮ, ਮੈਨੇਜਮੇਂਟ ਕਾਲਜ ਦੇ ਪਿ੍ਰੰਸੀਪਲ ਡਾ. ਸ਼ਬਨਮ, ਫਾਰਮੇਸੀ ਕਾਲਜ ਦੇ ਪਿ੍ਰੰਸੀਪਲ ਕਪਿਲ ਕਨਵਰ, ਸਹਾਇਕ ਪ੍ਰੋਫੈਸਰ ਅੰਕੁਸ਼ ਨਿਝਾਵਨ, ਪਲੇਸਮੈਂਟ ਅਫ਼ਸਰ ਪ੍ਰਭਜੋਤ ਸਿੰਘ, ਰਵਿੰਦਰ ਕੌਰ, ਰਮਨਦੀਪ ਕੌਰ, ਪੀ. ਆਰ. ਓ ਵਿਪਨ ਕੁਮਾਰ ਤੋਂ ਇਲਾਵਾ ਸੰਸਥਾ ਦਾ ਹੋਰ ਸਟਾਫ, ਵੱਖ-ਵੱਖ ਕੰਪਨੀਆਂ ਦੇ ਨੁਮਾਇੰਦੇ ਅਤੇ ਪ੍ਰਾਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਕੇ. ਸੀ ਗਰੁੱਪ ਆਫ਼ ਇੰਸਟੀਚਿਊਸ਼ਨਸ ਵਿਖੇ ਲਗਾਏ ਗਏ ਮੈਗਾ ਰੋਜ਼ਗਾਰ ਮੇਲੇ ਦੇ ਵੱਖ-ਵੱਖ ਦਿ੍ਰਸ਼।