ਕੋਰੋਨਾ ‘ਤੇ ਕਾਬੂ ਪਾਉਣ ਲਈ ਟੈਸਟਿੰਗ ਬੇਹੱਦ ਜ਼ਰੂਰੀ : ਡਾ. ਗੁਰਦੀਪ ਸਿੰਘ ਕਪੂਰ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਵਿਚ ਹੁਣ ਤੱਕ 190113 ਵਿਅਕਤੀਆਂ ਦੀ ਕੀਤੀ ਸੈਂਪਲੰਿਗ

ਨਵਾਂਸ਼ਹਿਰ, 29 ਅਪ੍ਰੈਲ 2021: ਮਾਣਯੋਗ ਡਿਪਟੀ ਕਮਿਸ਼ਨਰ ਡਾ ਸ਼ੇਨਾ ਅਗਰਵਾਲ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਜੰਗ ਛੇੜੀ ਹੋਈ ਹੈ। ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਨੇ ਅੱਜ ਇੱਥੇ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਵਿਚ ਹੁਣ ਤੱਕ 190113 ਵਿਅਕਤੀਆਂ ਸੈਂਪਲੰਿਗ ਕੀਤੀ ਗਈ ਹੈ, ਜਿਨ੍ਹਾਂ ਵਿਚੋਂ ਹੁਣ ਤੱਕ 8727 ਵਿਅਕਤੀ ਕੋਰੋਨਾ ਪਾਜਟਿਵ ਪਾਏ ਗਏ, ਜਦੋਂਕਿ 892 ਸੈਂਪਲਾਂ ਦੇ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਪਾਜਟੀਵਿਟੀ ਦਰ 4 ਫੀਸਦੀ ਤੋਂ ਉੱਪਰ ਚੱਲ ਰਹੀ ਹੈ।
ਡਾ. ਗੁਰਦੀਪ ਸਿੰਘ ਕਪੂਰ ਨੇ ਕਿਹਾ ਕਿ ਕੋਵਿਡ-19 ਉੱਤੇ ਕਾਬੂ ਪਾਉਣ ਲਈ ਵੱਧ ਤੋਂ ਵੱਧ ਸੈਂਪਲੰਿਗ ਕਰਨਾ ਬੇਹੱਦ ਜ਼ਰੂਰੀ ਹੈ।  ਸਿਹਤ ਵਿਭਾਗ ਵੱਲੋਂ ਕੋਰੋਨਾ ਤੋਂ ਬਚਾਅ ਸਬੰਧੀ ਦਿਨ ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਬਚਾਅ ਸਬੰਧੀ ਮਾਸਕ ਪਾਉਣ, ਸਮਾਜਕ ਵਿੱਥ ਰੱਖਣ ਅਤੇ ਵਾਰ ਵਾਰ ਹੱਥ ਧੋਣ ਜਾਂ ਸੈਨੇਟਾਈਜ਼ ਕਰਨ ਸਬੰਧੀ ਢਿੱਲ ਨਹੀਂ ਕਰਨੀ ਚਾਹੀਦੀ ਹੈ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਉਂਦਿਆਂ ਕੋਰੋਨਾ ਖਿਲਾਫ ਜੰਗ ਫ਼ਤਿਹ ਕਰਨ ਵਿੱਚ ਸਿਹਤ ਵਿਭਾਗ ਨੂੰ ਸਹਿਯੋਗ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਜ਼ਰੂਰੀ ਕੰਮ ਪੈਣ ‘ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ।
Spread the love