ਕੋਰੋਨਾ ਵਾਇਰਸ ਤੋਂ ਪੀੜਤ 1181 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕੀਤੀ-ਡਿਪਟੀ ਕਮਿਸ਼ਨਰ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 40082  ਵਿਅਕਤੀਆਂ ਦੀ ਕੀਤੀ ਗਈ ਕੋਰੋਨਾ ਜਾਂਚ
ਤਰਨ ਤਾਰਨ, 26 ਸਤੰਬਰ :
ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹੁਣ ਤੱਕ ਕੋਰੋਨਾ ਵਾਇਰਸ ਤੋਂ ਪੀੜਤ 1181 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕੀਤੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 40082 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 37998 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ।ਉਹਨਾਂ ਦੱਸਿਆ ਕਿ 1561 ਵਿਅਕਤੀ ਕੋਰੋਨਾ ਤੋਂ ਪੀੜਤ ਪਾਏ ਗਏ ਹਨ, ਜਦਕਿ 772 ਵਿਅਕਤੀਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਸ਼ਨੀਵਾਰ ਨੂੰ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਕੀਤੇ ਗਏ 242 ਰੈਪਿਡ ਟੈਸਟਾਂ `ਚੋਂ 227 ਵਿਅਕਤੀ ਨੈਗਟਿਵ ਪਾਏ ਗਏ ਜਦਕਿ 15 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ ।ਇਸ ਤੋਂ ਇਲਾਵਾ ਟਰੂਨੈੱਟ ਦੇ 11 ਟੈਸਟਾਂ `ਚੋਂ 2 ਵਿਅਕਤੀ ਪਾਜ਼ੀਟਿਵ ਪਾਏ ਗਏ ਹਨ।ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ 698 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੋਵਿਡ-19 ਦੇ 320 ਕੇਸ ਐਕਟਿਵ ਹਨ। ਜਿੰਨ੍ਹਾਂ ਵਿੱਚੋਂ 7 ਵਿਅਕਤੀ ਆਈਸੋਲੇਸ਼ਨ ਵਾਰਡ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖ਼ਲ ਹਨ। ਇਸ ਤੋਂ ਇਲਾਵਾ 231 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ, 05 ਵਿਅਕਤੀ ਗੁਰੂ ਨਾਨਕ ਦੇਵ ਸੁਪਰਸਪੈਸ਼ਲਿਟੀ ਹਸਪਤਾਲ ਵਿਖੇ ਦਾਖ਼ਲ ਹਨ, 7 ਵਿਅਕਤੀ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਆਪਣਾ ਇਲਾਜ ਕਰਵਾ ਰਹੇ ਹਨ, 44 ਵਿਅਕਤੀ ਹੋਰਨਾਂ ਜ਼ਿਲ੍ਹਿਆਂ ਵਿਚ ਇਲਾਜ ਅਧੀਨ ਹਨ।
Spread the love