ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 100898 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 550 ਸੈਂਪਲਾਂ ਦੀ ਰਿਪੋਰਟ ਆਈ ਨੈਗਟਿਵ
ਜ਼ਿਲੇ ਵਿੱਚ ਕੋਵਿਡ-19 ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ ਰਹਿ ਗਈ 13
ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 704 ਸੈਂਪਲ
ਤਰਨ ਤਾਰਨ, 06 ਦਸੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 100898 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿੰਨ੍ਹਾਂ ਵਿਚੋਂ 96868 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 1070 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2065 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕੋਵਿਡ-19 ਤੋਂ ਪੀੜਤ 1953 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 550 ਸੈਂਪਲਾਂ ਦੀ ਰਿਪੋਰਟ ਨੈਗਟਿਵ ਪਾਈ ਗਈ ਹੈ । ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 13 ਰੈਪਿਡ ਐਂਟੀਜਨ ਟੈਸਟ ਦੀ ਰਿਪੋਰਟ ਵੀ ਨੈਗਟਿਵ ਪਾਈ ਗਈ ਹੈ । ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 704 ਸੈਂਪਲ ਲਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੋਵਿਡ-19 ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 13 ਰਹਿ ਗਈ ਹੈ, ਜਿੰਨਾਂ ਵਿੱਚੋਂ 12 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 01 ਵਿਅਕਤੀ ਇਲਾਜ ਲਈ ਹਰੋ ਜ਼ਿਲ੍ਹੇ ਵਿੱਚ ਦਾਖਿਲ ਹੈ।
Spread the love