ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਪਲੇਸਮੈਂਟ ਕੈਂਪ ’ਚ 57 ਨੋਜਵਾਨਾਂ ਦੀ ਹੋਈ ਚੋਣ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਵੱਖ-ਵੱਖ ਕੰਪਨੀਆਂ ਵੱਲੋਂ ਕੀਤੀ ਗਈ ਸ਼ਿਰਕਤ
ਫਾਜ਼ਿਲਕਾ 12 ਅਗਸਤ 2021
ਪੰਜਾਬ ਸਰਕਾਰ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਇਸ ਕੈਂਪ ਵਿਖੇ 104 ਲੜਕੇ ਲੜਕੀਆਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਦੌਰਾਨ ਬੇਰੋਜ਼ਗਾਰ ਨੌਜਵਾਨਾਂ ਦੀ ਯੋਗਤਾ ਦੇ ਆਧਾਰ ’ਤੇ ਵੱਖ-ਵੱਖ ਕੰਪਨੀਆਂ ਵਿੱਚ ਚੌਣ ਕੀਤੀ ਗਈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਅਫਸਰ ਸ੍ਰੀ ਕਿ੍ਰਸ਼ਨ ਲਾਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ’ਚ 104 ਬੇਰੁਜਗਾਰ ਨੌਜਵਾਨ ਰੋਜਗਾਰ ਪ੍ਰਾਪਤੀ ਲਈ ਇਸ ਪਲੇਸਮੈਂਟ ਕੈਂਪ ਵਿੱਚ ਪਹੁੰਚੇ ਸਨ। ਇਨਾਂ ਬੇਰੁਜ਼ਗਾਰ ਵਿਅਕਤੀਆਂ ਨੂੰ ਉਨਾਂ ਦੀ ਯੋਗਤਾ ਅਨੁਸਾਰ ਨਿੱਜੀ ਖੇਤਰ ਦੀਆਂ ਕੰਪਨੀਆਂ ਵਿਖੇ ਨੌਕਰੀ ਦੇਣ ਲਈ ਚੌਣ ਕੀਤੀ ਗਈ। ਉਨਾਂ ਦੱਸਿਆ ਕਿ ਪੁਖਰਾਜ ਕੰਪਨੀ ਵਿਚ 25 ਉਮੀਦਵਾਰਾਂ ਅਤੇ ਐਲ.ਆਈ.ਸੀ. ਵਿਖੇ 32 ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਐਚ.ਡੀ.ਐਫ.ਸੀ. ਬੈਂਕ ਦੇ ਨੁਮਾਇੰਦਿਆਂ ਵੱਲੋਂ 5 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ ਜਿੰਨਾਂ ਨੂੰ ਨਿਰਧਾਰਤ ਸ਼ਰਤਾਂ ਪੂਰੀਆਂ ਕਰਨ ਤੋਂ ਬਾਅਦ ਚੁਣਿਆ ਜਾਵੇਗਾ।
ਇਸ ਮੌਕੇ ਕੰਪਨੀਆਂ ਦੇ ਨੁਮਇੰਦਿਆਂ ਤੋ ਇਲਾਵਾਂ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਸਟਾਫ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Spread the love