ਚੰਗੀ ਸਿਹਤ ਲਈ ਪੌਸ਼ਟਿਕ ਭੋਜਨ ਜ਼ਰੂਰੀ: ਡਾ. ਔਲਖ

JASBIR SINGH AULAKH.
ਜ਼ੱਚਾ-ਬੱਚਾ ਸਿਹਤ ਸੇਵਾਵਾਂ ਨੂੰ ਸਮਰਪਿਤ ਵਿਸ਼ੇਸ਼  ਮੁਹਿੰਮ: ਡਾ. ਔਲਖ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹਾ ਹੈ “ਕੌਮੀ ਖੁਰਾਕ ਹਫਤਾ’’
ਬਰਨਾਲਾ, 1 ਸਤੰਬਰ 2021
ਸਿਹਤ ਵਿਭਾਗ ਵੱਲੋਂ ਚੰਗੀ ਤੇ ਨਰੋਈ ਸਿਹਤ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਸਾਲ ਦੀ ਤਰਾਂ ਵਿਸ਼ੇਸ਼ ਜਾਗਰੂਕਤਾ ਲਈ ਕੌਮੀ ਖੁਰਾਕ ਹਫਤਾ ਮਨਾਇਆ ਜਾ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮਿਤੀ ਪਹਿਲੀ ਤੋਂ 7 ਸਤੰਬਰ ਤਕ ਕੌਮੀ ਖੁਰਾਕ ਹਫਤਾ ਮਨਾਇਆ ਜਾ ਰਿਹਾ ਹੈ, ਜਿਸ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਪੱਧਰ ਤੱਕ ਸੰਚਾਰ ਦੇ ਵੱਖ ਵੱਖ ਸਾਧਨਾਂ ਰਾਹੀ ਜਾਗਰੂਕ ਕੀਤਾ ਜਾਵੇਗਾ।
ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਚੰਗੀ ਸਿਹਤ ਲਈ ਪੌਸ਼ਟਿਕ ਖੁਰਾਕ ਦੀ ਲੋੜ ਹੁੰਦੀ ਹੈ। ਵਿਸ਼ੇਸ਼ ਤੌਰ ’ਤੇ ਗਰਭਵਤੀ ਮਾਵਾਂ ਨੂੰ ਹਰੀਆਂ ਸਬਜ਼ੀਆਂ, ਦੁੱੱਧ, ਫਲ, ਉਬਲੀਆਂ ਦਾਲਾਂ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਆਇਓਡੀਨ ਯੁਕਤ ਭੋਜਨ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਪੋਸ਼ਣ ਚੰਗੀ ਸਿਹਤ ਅਤੇ ਤੰਦਰੁਸਤੀ ਦਾ ਧੁਰਾ ਹੈ। ਇਹ ਸਰੀਰ ਨੂੰ ਊਰਜਾ ਪ੍ਰਦਾਨ ਕਰਕੇ ਇਸ ਨੂੰ ਮਜ਼ਬੂਤ ਬਣਾਉਂਦਾ ਹੈ।
ਜ਼ਿਲਾ ਟੀਕਾਕਰਣ ਅਫਸਰ ਡਾ. ਰਜਿੰਦਰ ਸਿੰਗਲਾ ਨੇ ਦੱਸਿਆ ਕਿ ਜ਼ਿਲੇ ਦੇ ਸਾਰੇ ਸਿਹਤ ਕੇਂਦਰਾਂ ਵਿੱਚ ਗਰੁੱਪ ਮੀਟਿੰਗਾਂ ਕਰਕੇ ਗਰਭਵਤੀ ਮਾਂਵਾਂ, ਕਿਸ਼ੋਰ ਬੱਚਿਆਂ ਆਦਿ ਨੂੰ ਸੰਤੁਲਿਤ ਖੁਰਾਕ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲਾ ਮਾਸ ਮੀਡੀਆ ਅਫਸਰ ਕੁਲਦੀਪ ਸਿੰਘ ਅਤੇ ਜ਼ਿਲਾ ਬੀ.ਸੀ.ਸੀ ਕੋਆਰਡੀਨੇਟਰ ਹਰਜੀਤ ਸਿੰਘ ਨੇ ਦੱਸਿਆ ਕਿ ਪੌਸ਼ਟਿਕ ਹਫਤੇ ਦਾ ਮੁੱਖ ਮੰਤਵ ਸਿਹਤ ਲਈ ਪੋਸ਼ਣ ਦੇ ਮਹੱੱਤਵ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਉਨਾਂ ਕਿਹਾ ਕਿ ਸੰਤੁਲਿਤ ਭੋਜਨ ਵਜੋਂ ਤਲੇ ਹੋਏ ਪਦਾਰਥਾਂ ਅਤੇ ਫਾਸਟ ਫੂਡ ਤੋਂ ਪਰਹੇਜ਼ ਕਰੋ, ਨਮਕ ਅਤੇ ਚੀਨੀ ਦੀ ਵਰਤੋਂ ਘੱਟ ਕਰੋ ਅਤੇ ਸਿਗਰਟ ਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ। ਉਨਾਂ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਅੰਸਤੁਲਿਤ ਖੁਰਾਕ ਅਤੇ ਸਰੀਰਕ ਗਤੀਵਿਧੀਆਂ ਦੀ ਘਾਟ ਨਾਲ ਗੈਰ-ਸੰਚਾਰੀ ਬਿਮਾਰੀਆਂ ਜਿਵੇਂ ਕਿ ਬਲੱਡ ਪ੍ਰੈਸ਼ਰ, ਸ਼ੂਗਰ ਤੇ ਮੋਟਾਪਾ ਹੋਣ ਦਾ ਖਤਰਾ ਰਹਿੰਦਾ ਹੈ, ਇਸ ਲਈ ਹਮੇਸ਼ਾ ਸੰਤੁਲਿਤ ਖੁਰਾਕ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।

Spread the love