ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਕਰਵਾਇਆ ਵੈਬੀਨਾਰ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਸਰਕਾਰੀ ਬਹੁ ਤਕਨੀਕੀ ਕਾਲਜ ਦੇ ਵਿਦਿਆਰਥੀਆਂ ਤੇ ਸਟਾਫ਼ ਨੂੰ ਕਾਨੂੰਨੀ ਸੇਵਾਵਾਂ ਸਬੰਧੀ ਕੀਤਾ ਜਾਗਰੂਕ
ਪਟਿਆਲਾ, 2 ਸਤੰਬਰ 2021
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਕਾਰਜਕਾਰੀ ਚੇਅਰਮੈਨ ਸ੍ਰੀ ਅਜੈ ਤਿਵਾੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ੍ਰੀ ਰਾਜਿੰਦਰ ਅਗਰਵਾਲ ਦੀ ਰਹਿਨੁਮਾਈ ਹੇਠ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਮਿਸ ਪਰਮਿੰਦਰ ਕੌਰ ਵੱਲੋਂ ਗੂਗਲ ਮੀਟ ਐਪ ਰਾਹੀਂ ਸਰਕਾਰੀ ਬਹੁ ਤਕਨੀਕੀ ਕਾਲਜ ਦੇ ਵਿਦਿਆਰਥੀਆਂ ਦੇ ਸਟਾਫ਼ ਨੂੰ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ ਗਈ।
ਇਸ ਸੈਸ਼ਨ ਦੌਰਾਨ ਸਟਾਫ਼ ਅਤੇ ਵਿਦਿਆਰਥੀਆਂ ਨੂੰ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ, 2017, ਨਾਲਸਾ ਕੰਪਨਸੇਸ਼ਨ ਸਕੀਮ ਫ਼ਾਰ ਵੁਮੈਨ ਵਿਕਟਿਮਜ/ਸਰਵਾਈਵਰਜ਼ ਆਫ਼ ਸੈਕਸੂਅਲ ਅਸਾਲਟ/ਅਦਰਜ਼ ਕਰਾਈਮਜ਼, 2018, ਨਾਲਸਾ(ਕਾਨੂੰਨੀ ਸੇਵਾਵਾਂ ਤਹਿਤ ਤੇਜ਼ਾਬੀ ਹਮਲਾ ਵਜੋਂ ਪੀੜਤਾਂ ਲਈ ਕਾਨੂੰਨੀ ਸੇਵਾਵਾਂ) ਯੋਜਨਾ, 2016, ਮੁਫ਼ਤ ਕਾਨੂੰਨੀ ਸੇਵਾਵਾਂ, ਸਥਾਈ ਲੋਕ ਅਦਾਲਤ(ਜਨ ਉਪਯੋਗੀ ਸੇਵਾਵਾਂ) ਮੀਡੀਏਸ਼ਨ ਅਤੇ ਕੰਸੀਲੀਏਸ਼ਨ ਸੈਂਟਰ, ਅਤੇ ਟੋਲ ਫ਼ਰੀ ਨੰਬਰ 1968 ਅਤੇ ਮਿਤੀ 11 ਸਤੰਬਰ 2021 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਅਤੇ ਲੋਕ ਅਦਾਲਤ ਦੇ ਲਾਭਾਂ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ । ਇਸ ਤੋਂ ਇਲਾਵਾ ਰਿੱਟ ਪਟੀਸ਼ਨ ਨੰਬਰ 129/2006 ਲਕਸ਼ਮੀ ਬਨਾਮ ਯੂਨੀਅਨ ਆਫ਼ ਇੰਡੀਆ ਵਿੱਚ ਮਾਣਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਬਾਰੇ ਜਾਣਕਾਰੀ ਦਿੱਤੀ ਗਈ ।

Spread the love