ਬਰਨਾਲਾ, 22 ਅਗਸਤ 2021
ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ, ਮੋਹਾਲੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ ਜੱਜਕਮਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ਼੍ਰੀ ਵਰਿੰਦਰ ਅੱਗਰਵਾਲ ਜੀ ਦੀ ਅਗਵਾਈ ਹੇਠ ਅੱਜ ਮਿਤੀ 21.08.2021 ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲ੍ਹੋਂ ਸਿਹਤ ਵਿਭਾਗ ਬਰਨਾਲਾ ਦੇ ਸਹਿਯੋਗ ਨਾਲ ਜਿਲ੍ਹਾ ਜੇਲ੍ਹ ਬਰਨਾਲਾ ਵਿਖੇ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ।
ਮੈਡੀਕਲ ਚੈੱਕਅਪ ਕੈਂਪ ਵਿੱਚ ਡਾਕਟਰ ਕਾਕੁਲ ਅੱਗਰਵਾਲ (ਚਮੜੀ ਦੇ ਮਾਹਿਰ), ਡਾਕਟਰ ਅਮੋਲਦੀਪ ਕੌਰ (ਅੱਖਾਂ ਦੇ ਮਾਹਿਰ), ਡਾਕਟਰ ਗੁਰਪ੍ਰੀਤ ਕੌਰ (ਦੰਦਾਂ ਦੇ ਮਾਹਿਰ), ਡਾਕਟਰ ਦੇਵਨ ਮਿੱਤਲ (ਮੈਡੀਸਨ) ਅਤੇ ਡਾਕਟਰ ਕਰਨ ਚੌਪੜਾ (ਹੱਡੀਆਂ ਦੇ ਮਾਹਿਰ) ਪਹੁੰਚੇ ਅਤੇ ਮਰੀਜ਼ਾ ਦਾ ਚੈੱਕਅਪ ਕੀਤਾ। ਇਸਤੋਂ ਇਲਾਵਾਂ ਲੋੜਵੰਦ ਬੰਦੀਆਂ ਨੂੰ ਦਵਾਈਆਂ ਵੀ ਮੁਹੱਈਆਂ ਕਰਵਾਈਆਂ ਗਈਆ। ਇਸਤੋਂ ਬਾਅਦ ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜਸਹਿਤਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲ੍ਹੋਂ ਕੈਦੀਆਂ/ਹਵਾਲਾਤੀਆਂ ਨੂੰ ਉਨ੍ਹਾਂ ਦੇ ਕੇਸਾਂ ਵਿੱਚ ਆ ਰਹੀਆਂ ਮੁਸ਼ਕਿਲਾ ਬਾਰੇ ਸੁਣਿਆ ਗਿਆ ਅਤੇ ਸਮੱਸਿਆਵਾਂ ਦੇ ਮੌਕੇ ਤੇ ਹੱਲ ਵੀ ਦੱਸੇ। ਇਸਤੋਂ ਇਲਾਵਾਂ ਉਨ੍ਹਾਂ ਨੇ ਬੰਦੀਆਂ ਨੂੰ ਹਦਾਇਤ ਕੀਤੀ ਕਿ ਕੋਵਿਡ19 ਦੇ ਚੱਲਦਿਆਂ ਹਰੇਕ ਬੰਦੀ ਮਾਸਕ ਨੂੰ ਠੀਕ ਤਰੀਕੇ ਨਾਲ ਲਗਾ ਕੇ ਰੱਖੇ ਅਤੇ ਸਮਾਜਿਕ ਦੂਰੀ ਦਾ ਪਾਲਣ ਕਰਨਾ ਵੀ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਨਾਲ ਸ਼੍ਰੀਮਤੀ ਪ੍ਰਤਿਮਾ ਅਰੌੜਾ, ਮਾਨਯੋਗ ਸੀ.ਜੇ.ਐੱਮ/ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ, ਸ਼੍ਰੀਮਤੀ ਸੁਚੇਤਾ ਅਸ਼ੀਸ਼ ਦੇਵ, ਮਾਨਯੋਗ ਸੀ.ਜੇ.ਐੱਮ. ਬਰਨਾਲਾ ਅਤੇ ਸ਼੍ਰੀ ਬਲਜੀਤ ਸਿੰਘ, ਜੇਲ੍ਹ ਸੁਪਰਡੰਟ ਹਾਜਰ ਸਨ। ਅੰਤ ਵਿੱਚ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਬਰਨਾਲਾ ਜੀ ਵੱਲ੍ਹੋਂ ਹਦਾਇਤ ਕੀਤੀ ਗਈ ਕਿ ਜਰੂਰਤਮੰਦ ਵਿਅਕਤੀ ਨੂੰ ਮੁਫ਼ਤ ਵਕੀਲ ਦੀਆਂ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।