ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ‘ਤੇ ਲਗਾਏ ਜਾ ਰਹੇ ਹਨ ਕੋਰੋਨਾ ਵੈਕਸੀਨੇਸ਼ਨ ਕੈਂਪ-ਡਾ. ਧਰਮਬੀਰ ਅਗਨੀਹੋਤਰੀ

MLA Dr. Dharamvir Agnihotri

ਕੋਵਿਡ-19 ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਤੇ ਅਸਰਦਾਰ, 45 ਸਾਲ ਤੋਂ ਵੱਧ ਉਮਰ ਵਿਅਕਤੀ ਵੈਕਸੀਨ ਜ਼ਰੂਰ ਲਗਵਾਉਣ-ਜ਼ਿਲ੍ਹਾ ਟੀਕਾਕਰਨ ਅਫਸਰ
ਡਾ. ਧਰਮਬੀਰ ਅਗਨੀਹੋਤਰੀ ਦੀ ਅਗਵਾਈ ਹੇਠ ਕੋਵਿਡ-19 ਟੀਕਾਕਰਨ ਸੰਬੰਧੀ ਵੱਖ-ਵੱਖ ਕੌਸਲਰ ਸਹਿਬਾਨਾਂ ਨਾਲ ਵਿਸ਼ੇਸ ਮੀਟਿੰਗ
ਤਰਨ ਤਾਰਨ, 22 ਅਪ੍ਰੈਲ :
ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਦੀ ਅਗਵਾਈ ਹੇਠ ਕੋਵਿਡ-19 ਟੀਕਾਕਰਨ ਸੰਬੰਧੀ ਵੱਖ-ਵੱਖ ਕੌਸਲਰ ਸਹਿਬਾਨਾਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਕੌਂਸਲਰ ਵੀ ਹਾਜ਼ਰ ਹਨ।
ਇਸ ਮੌਕੇ ‘ਤੇ ਡਾ. ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ‘ਤੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ । ਉਨ੍ਹਾਂ ਨੇ ਆਪਣੇ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਇਲਾਕਿਆ ਵਿੱਚ ਲੋਕਾਂ ਨੂੰ ਉਤਸ਼ਾਹਿਤ ਕਰਨ ਕਿ ਕੋਰੋਨਾ ਵੈਕਸੀਨ ਸੁਰੱਖਿਅਤ ਹੈ, 45 ਸਾਲ ਤੋਂ ਵੱਧ ਉਮਰ ਦੇ ਵਿਆਕਤੀ ਇਸ ਦਾ ਲਾਭ ਉਠਾ ਕੇ ਆਪਣੇ ਆਪ ਨੂੰ ਕੋਰੋਨਾ ਵਰਗੀ ਬਿਮਾਰੀ ਤੋਂ ਬਚਾ ਸਕਦੇ ਹਨ । ਉਹਨਾਂ ਕਿਹਾ ਕੋਰੋਨਾ ਟੀਕਾਕਰਨ ਵਾਸਤੇ ਆਪਣਾ ਪਹਿਚਾਣ ਪੱਤਰ ਅਤੇ ਚੱਲਦਾ ਮੋਬਾਇਲ ਨੰਬਰ ਜ਼ਰੂਰ ਨਾਲ ਲੈ ਕੇ ਜਾਓ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਨੇ ਦੱਸਿਆ ਕਿ ਕੋਵਿਡ-19 ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਅਸਰਦਾਰ ਹੈ ਅਤੇ 45 ਸਾਲ ਦੇ ਉਮਰ ਤੋਂ ਵੱਧ ਵਿਅਕਤੀ ਨੂੰ ਇਹ ਵੈਕਸੀਨ ਜ਼ਰੂਰ ਲਗਵਾਉਣੀ ਚਾਹੀਦੀ ਹੈ, ਇਸ ਵੈਕਸੀਨ ਦੇ ਕੋਈ ਵੀ ਬੁਰੇ ਪ੍ਰਭਾਵ ਨਹੀਂ ਹਨ । ਸਗੋਂ ਇਹ ਕੋਰੋਨਾ ਬਿਮਾਰੀ ਤੋਂ ਬਚਾਉਣ  ਲਈ ਪ੍ਰਭਾਵੀ ਹੈ । ਜੇਕਰ ਕੋਈ ਦਿਲ ਦੇ ਰੋਗਾਂ, ਸ਼ੂਗਰ ਜਾਂ ਕੋਈ ਹੋਰ ਗੰਭੀਰ ਬਿਮਾਰੀਆਂ ਤੋਂ ਪ੍ਰਭਾਵਿਤ ਹੈ ਤਾਂ ਉਸ ਨੂੰ ਕੋਵਿਡ-19 ਵੈਕਸੀਨ ਲਗਵਾਉਣਾ ਹੋਰ ਵੀ  ਜਰੂਰੀ ਹੈ ।
ਉਹਨਾਂ ਕਿਹਾ ਕਿ ਜੇਕਰ ਵਿਆਕਤੀ ਕਿਸੇ ਵੀ ਤਰ੍ਹਾਂ ਦੀ ਦਵਾਈ  ਦਾ ਸੇਵਨ ਕਰ ਰਿਹਾ ਹੈ ਤਾਂ ਉਹ ਬਿਨ੍ਹਾਂ ਦਵਾਈ ਬੰਦ ਕੀਤੇ ਕੋਰੋਨਾ ਵੈਕਸੀਨ ਲਗਵਾ ਸਕਦਾ ਹੈ ।ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੁਆਰਾ ਇਹ ਟੀਕਾਕਰਨ ਸਰਕਾਰੀ ਸਿਹਤ ਸੰਸਥਾਵਾਂ ਅਤੇ ਵੱਖ-ਵੱਖ ਥਾਵਾਂ ‘ਤੇ ਕੈਂਪ ਲਗਾ ਕੇ ਮੁਫਤ ਕੀਤਾ ਜਾ ਰਿਹਾ ਹੈ ।

Spread the love