ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਵਿੱਚ 7 ਉਮੀਦਵਾਰਾਂ ਦੀ ਚੋਣ 

_Dr. Preeti Yadav (1)
ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਵਿੱਚ 7 ਉਮੀਦਵਾਰਾਂ ਦੀ ਚੋਣ 

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਰੂਪਨਗਰ, 16 ਅਗਸਤ 2024
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਹਫਤੇ ਵਿੱਚ ਦੋ ਦਿਨ ਮੰਗਲਵਾਰ ਅਤੇ ਸ਼ੁਕਰਵਾਰ ਨੂੰ ਪਲੇਸਮੈਂਟ ਕੈਪ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਜੋ ਜ਼ਿਲ੍ਹੇ ਦੇ ਉਮੀਦਵਾਰਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਸਕਣ। ਇਸ ਲੜੀ ਤਹਿਤ ਲਗਾਏ ਗਏ ਪਲੇਸਮੈਂਟ ਕੈਂਪ 7 ਉਮੀਦਵਾਰਾਂ ਦੀ ਚੋਣ ਕੀਤੀ ਗਈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ, ਜਿਲ੍ਹਾ ਰੋਜ਼ਗਾਰ ਅਫਸਰ ਸ੍ਰੀ ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਐਕਸਿਸ ਬੈਂਕ ਦੇ ਨਿਯੋਜਕ ਵੱਲੋਂ ਅਸੀਸਟੈਂਟ ਬਰਾਂਚ ਮੈਨੇਜਰ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ।  ਜਿਸ ਵਿੱਚ 39 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ ਜਿਨ੍ਹਾਂ ਵਿੱਚ 7 ਉਮੀਦਵਾਰਾਂ ਦੀ ਮੌਕੇ ਤੇ ਹੀ ਚੋਣ ਕੀਤੀ ਗਈ।
ਸ੍ਰੀਮਤੀ ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾ ਰਹੇ ਇਸ ਪਲੇਸਮੈਂਟ ਕੈਂਪ ਵਿੱਚ ਜ਼ਰੂਰ ਭਾਗ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066,  ਫੇਸਬੁੱਕ, ਇੰਸਟਾਗਰਾਮ ਦੀ ਆਈ.ਡੀ. dbee rupnagar ਤੇ ਸੰਪਰਕ ਕੀਤਾ ਜਾ ਸਕਦਾ ਹੈ।
Spread the love