ਸ੍ਰੀ ਮੁਕਤਸਰ ਸਾਹਿਬ 20 ਮਈ , 2021
ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲੇ੍ਹ ਦੇ ਪਿੰਡਾਂ ਵਿੱਚ ਰਾਤ ਦੇ ਕਰਫਿਊ ਅਤੇ ਹਫਤਾਵਾਰੀ ਕਰਫਿਊ ਦੌਰਾਨ ਪਿੰਡ ਪੱਧਰ ਤੇ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹਨਾਂ ਹੁਕਮਾਂ ਅਨੁਸਾਰ ਜਿ਼ਲ੍ਹੇ ਦੇ ਪਿੰਡਾਂ ਵਿੱਚ ਰਾਤ ਦੇ ਕਰਫਿਊ ਸ਼ਾਮ 6.00 ਵਜੇ ਤੋਂ ਲੈ ਕੇ ਸਵੇਰੇ 5.00 ਵਜੇ ਤੱਕ ਅਤੇ ਹਫ਼ਤਾਵਾਰੀ ਕਰਫਿਊ ਸ਼ੁੱਕਰਵਾਰ ਸ਼ਾਮ 6.00 ਵਜੇ ਤੋਂ ਸਵੇਰੇ 5.00 ਵਜੇ ਤੱਕ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 19 ਅਗਸਤ 2021 ਤੱਕ ਲਾਗੂ ਰਹਿਣਗੇ।
ਇਹ ਹੁਕਮ ਪੁਲਿਸ ਵਿਭਾਗ,ਹੋਮ ਗਾਰਡ, ਸੀ.ਆਰ.ਪੀ.ਐਫ. ਅਤੇ ਹੋਰ ਪੈਰਾ ਮਿਲਟਰੀ ਫੋਰਸਜ਼ ਅਤੇ ਸਰਕਾਰੀ ਕਰਮਚਾਰੀਆਂ ਜ਼ੋ ਡਿਊਟੀ ਤੇ ਹੋਣ ਤੋਂ ਇਲਾਵਾ ਮੈਡੀਕਲ ਸੇਵਾਵਾਂ ਅਤੇ ਕਰਫਿਊ ਪਾਸ ਵਾਲੇ ਨਾਗਰਿਕਾਂ ਤੇ ਲਾਗੂ ਨਹੀਂ ਹੋਣਗੇ।
ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।