ਵੱਖ-ਵੱਖ ਸਕੀਮਾਂ, ਪਰਾਲੀ ਪ੍ਰਬੰਧਨ, ਕਣਕ ਬੀਜ ਦੀ ਵਿਕਰੀ ਰਿਪੋਰਟ ਅਤੇ ਖਾਦਾਂ ਦੀ ਉਪਲੱਬਧਤਾ ਸਬੰਧੀ ਲਈ ਵਿਸਥਾਰਤ ਰਿਪੋਰਟ
ਤਰਨ ਤਾਰਨ, 07 ਨਵੰਬਰ :
ਡਾਇਰਕੈਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਰਜੇਸ਼ ਕੁਮਾਰ ਵਸ਼ਿਸਟ ਦੀ ਪ੍ਰਧਾਨਗੀ ਹੇਠ ਮੁੱਖ ਖੇਤੀਬਾੜੀ ਅਫਸਰ ਤਰਨਤਾਰਨ, ਅੰਮਿ੍ਰਤਸਰ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ ਅਤੇ ਇਹਨਾਂ ਜਿਲਿਆਂ ਦੇ ਸਮੂਹ ਬਲਾਕ ਖੇਤੀਬਾੜੀ ਅਫਸਰਾਂ ਦੀ ਮੀਟਿੰਗ ਖੇਤੀ ਭਵਨ, ਅੰਮਿ੍ਰਤਸਰ ਵਿਖੇ ਹੋਈ।
ਇਸ ਮੀਟਿੰਗ ਵਿੱਚ ਡਾ. ਗੁਰਵਿੰਦਰ ਸਿੰਘ ਖਾਲਸਾ ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਅਤੇ ਸਿਖਲਾਈ) ਉਚਚੇ ਤੌਰ ਤੇ ਸ਼ਾਮਿਲ ਹੋਏ। ਇਹਨਾਂ ਪੰਜ ਜ਼ਿਲ੍ਹਿਆਂ ਦੇ ਅਧਿਕਾਰੀ ਸਹਿਬਾਨ ਵਲੋ ਡਾਇਰੈਕਟਰ ਖੇਤੀਬਾੜੀ ਅਤੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਦਾ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ।
ਡਾਇਰਕੈਟਰ ਖੇਤੀਬਾੜੀ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀ ਸਹਿਬਾਨ ਤੋਂ ਜ਼ਿਲਾਵਾਰ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਰਿਪੋਰਟ, ਪਰਾਲੀ ਪ੍ਰਬੰਧਨ ਦੀ ਪ੍ਰਗਤੀ ਰਿਪੋਰਟ, ਕਣਕ ਬੀਜ ਦੀ ਵਿਕਰੀ ਰਿਪੋਰਟ, ਖਾਦਾਂ ਦੀ ਉਪਲੱਬਧਾ ਸਬੰਧੀ ਵਿਸਥਾਰ ਰਿਪੋਰਟ ਲਈ। ਉਹਨਾਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀ ਸਹਿਬਾਨ ਨੂੰ ਕਿਹਾ ਕਿ ਖੇਤੀਬਾੜੀ ਮਸ਼ੀਨਰੀ ਦੀ ਸਬਸਿਡੀ ਕਿਸਾਨਾਂ ਨੂੰ ਦੇਣ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਕੀਤੀ ਜਾਵੇ ਅਤੇ ਕਿਸਾਨਾਂ ਕੋਲੋ ਬਿੱਲ ਮੰਗਵਾ ਕੇ ਜਲਦੀ ਤੋਂ ਜਲਦੀ ਸਬਸਿਡੀ ਮੁਹੱਈਆ ਕਰਵਾਈ ਜਾਵੇ।
ਇਸ ਮੀਟਿੰਗ ਵਿੱਚ ਮੁੱਖ ਖੇਤੀਬਾੜੀ ਅਫਸਰ ਤਰਨਤਾਰਨ, ਅੰਮਿ੍ਰਤਸਰ ਡਾ. ਕੁਲਜੀਤ ਸਿੰਘ ਸੈਣੀ, ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਰਮਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ ਕਪੂਰਥਲਾ ਡਾ. ਨਾਜਰ ਸਿੰਘ ਅਤੇ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਡਾ. ਹਰਤਰਨਪਾਲ ਸਿੰਘ ਸੈਣੀ ਅਤੇ ਇਹਨਾਂ ਜ਼ਿਲ੍ਹਿਆਂ ਦੇ ਬਲਾਕ ਖੇਤੀਬਾੜੀ ਅਫਸਰ ਹਾਜ਼ਰ ਸਨ।