ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਮੁੱਖ ਮੰਤਰੀ ਪੰਜਾਬ ਆਨਲਾਈਨ ਲੋਕਾਂ ਨਾਲ ਹੋਏ ਰੂ-ਬ-ਰੂ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਨਸ਼ਿਆਂ ਦੀ ਆਦਤ ਤੋਂ ਪੀੜਤ ਵਿਅਕਤੀਆਂ ਦੇ ਇਲਾਜ ਲਈ ਵਰਦਾਨ ਸਾਬਤ ਹੋਏ ਓਟ ਕੇਂਦਰ : ਮੇਅਰ ਸੁਖਦੀਪ ਸਿੰਘ ਤੇਜਾ
ਬਟਾਲਾ, 26 ਜੂਨ 2021 ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਇਕ ਵਿਸ਼ੇਸ਼ ਵਰਚੁਅਲ ਪ੍ਰੋਗਰਾਮ ਦੌਰਾਨ ਪੰਜਾਬ ਵਾਸੀਆਂ ਨਾਲ ਰੂ-ਬ-ਰੂ ਹੋਏ। ਇਸ ਪ੍ਰੋਗਰਾਮ ਦੌਰਾਨ ਨਗਰ ਨਿਗਮ ਬਟਾਲਾ ਦੇ ਦਫ਼ਤਰ ਵਿਖੇ ਮੇਅਰ ਸ. ਸੁਖਦੀਪ ਸਿੰਘ ਤੇਜਾ ਤੇ ਹੋਰਨਾਂ ਅਧਿਕਾਰੀਆਂ ਨੇ ਵੀ ਵਰਚੂਅਲ ਤਰੀਕੇ ਸ਼ਿਰਕਤ ਕੀਤੀ।
ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵੱਡੀ ਮੁਹਿੰਮ ਵਿੱਢੀ ਗਈ ਸੀ ਜਿਸਦੇ ਸਾਰਥਕ ਨਤੀਜੇ ਨਿਕਲੇ ਹਨ। ਨਸ਼ਿਆਂ ਵਿਰੁੱਧ ਲੜਾਈ ’ਚ ਇਕੱਲੇ-ਇਕੱਲੇ ਪੰਜਾਬੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਹੀ ਨਸ਼ਿਆਂ ਤੋਂ ਆਪਣੇ ਬੱਚਿਆਂ ਨੂੰ ਬਚਾਇਆ ਜਾ ਸਕਦਾ ਹੈ।
ਇਸ ਮੌਕੇ ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਸ਼ਿਆਂ ਵਿਰੁੱਧ ਵਿੱਢੇ ਇਸ ਮਿਸ਼ਨ ਨੂੰ ਸਫ਼ਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਬਟਾਲਾ ਸ਼ਹਿਰ ਦੇ ਸਿਵਲ ਹਸਪਤਾਲ ਅੰਦਰ ਚੱਲ ਰਹੇ ਓ ਓ ਏ ਟੀ ਕੇਂਦਰ ਵਿੱਚ ਨਸ਼ਾ ਪੀੜਤ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਇਹ ਕੇਂਦਰ ਨਸ਼ੇ ਦੀ ਦਲ-ਦਲ ਵਿੱਚ ਫਸੇ ਵਿਅਕਤੀਆਂ ਲਈ ਨਵੀਂ ਜ਼ਿੰਦਗੀ ਲੈ ਕੇ ਆਏ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਓ ਓ ਏ ਟੀ ਅਤੇ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਪੀੜ੍ਹਤ ਵਿਅਕਤੀਆਂ ਨੂੰ ਡਾਕਟਰੀ ਸਹਾਇਤਾ ਦੇ ਨਾਲ ਨਾਲ ਮਾਨਸਿਕ ਤੌਰ ਤੇ ਨਸ਼ਿਆਂ ਖ਼ਿਲਾਫ਼ ਤਕੜਾ ਕਰਨ ਲਈ ਮਾਹਿਰ ਕੌਂਸਲਰਾਂ ਦੀ ਸੇਵਾ ਵੀ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਵੀ ਨਸ਼ਾ ਤਸਕਰਾਂ ਖਿਲਾਫ ਸਖਤੀ ਵਰਤੀ ਜਾ ਰਹੀ ਹੈ ਅਤੇ ਬਹੁਤ ਸਾਰੇ ਨਸ਼ੇ ਦੇ ਕਾਰੋਬਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਮੇਅਰ ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਡੇਪੋ ਪ੍ਰੋਗਰਾਮ ਤਹਿਤ ਨੌਜਵਾਨਾਂ ਵੱਲੋਂ ਖੁਦ ਨਸ਼ਿਆਂ ਵਿਰੁਧ ਸਮਾਜਿਕ ਚੇਤਨਾ ਪੈਦਾ ਕੀਤੀ ਜਾ ਰਹੀ ਹੈ ਜਿਸਦੇ ਹਾਂ-ਪੱਖੀ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਨੂੰ ਨਸ਼ਾ ਮੁਕਤ ਕਰਨ ਲਈ ਹਰ ਸ਼ਹਿਰ ਵਾਸੀ ਨੂੰ ਪੰਜਾਬ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ ਇਸ ਲਈ ਸਮਾਜ ਨੂੰ ਉਸ ਪ੍ਰਤੀ ਨਫਰਤ ਦੀ ਬਜਾਏ ਹਮਦਰਦੀ ਦੀ ਭਾਵਨਾ ਅਪਨਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਨੂੰ ਸਮਝਾ ਕੇ ਮੁੱਖ ਧਾਰਾ ਵਿੱਚ ਲਿਆਉਣ ਦਾ ਯਤਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਜ਼ਬੂਤ ਇੱਛਾ ਸ਼ਕਤੀ ਤੇ ਇਲਾਜ ਨਾਲ ਨਸ਼ਾ ਛੱਡਿਆ ਜਾ ਸਕਦਾ ਹੈ।

 

Spread the love