ਨਸ਼ਾਖ਼ੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ’
ਨਸ਼ਿਆਂ ਦੀ ਰੋਕਥਾਮ ਲਈ ਜ਼ਿਲ੍ਹੇ ਅੰਦਰ ਚਲਾਈਆਂ ਜਾ ਰਹੀਆਂ ਨੇ ਵੱਖ-ਵੱਖ ਗਤੀਵਿਧੀਆਂ
ਨਸ਼ਾ ਰੋਕੂ ਅਫ਼ਸਰ (ਡੈਪੋ) ਵੱਲੋਂ ਪਾਇਆ ਜਾ ਰਿਹਾ ਹੈ ਵਿਸ਼ੇਸ਼ ਯੋਗਦਾਨ ਸ਼ਲਾਘਾਯੋਗ
ਬਰਨਾਲਾ 26 ਜੂਨ 2021
ਜ਼ਿਲ੍ਹਾ ਪ੍ਰਸ਼ਾਸ਼ਨ ਤੇ ਪੁਲਿਸ ਪ੍ਰਸ਼ਾਸਨ ਨਸ਼ਿਆਂ ਦੀ ਰੋਕਥਾਮ ਲਈ ਅਤੇ ਨਸ਼ੇ ਦੀ ਗ੍ਰਿਫ਼ਤ ਵਿੱਚ ਫਸੇ ਲੋਕਾਂ ਨੂੰ ਨਸ਼ੇ ਦੇ ਸੇਵਨ ਤੋਂ ਮੁਕਤ ਕਰਵਾਉਣ ਲਈ ਵਚਨਬੱਧ ਹੈ। ਸਮਾਜ ਨੂੰ ਨਸ਼ਿਆਂ ਦੀ ਭੈੜੀ ਬਿਮਾਰੀ ਤੋਂ ਨਿਜਾਤ ਦਿਵਾਉਣ ਲਈ ਸਾਡੇ ਸਾਰਿਆਂ ਦੇ ਹਰ ਸੰਭਵ ਉਪਰਾਲੇ ਨੌਜਵਾਨ ਪੀੜੀ ਨੂੰ ਤੰਦਰੁਸਤ ਤੇ ਸਿਹਤਮੰਦ ਬਣਾਉਣ ਲਈ ਸਹਾਈ ਹੋਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਪੱਧਰ ’ਤੇ ਹੋਏ ਵਰਚੂਅਲ ਸਮਾਗਮ ‘ਨਸ਼ਖ਼ੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ’ਮੌਕੇ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਅੰਦਰ ਨਸ਼ਾ ਰੋਕੂ ਅਫ਼ਸਰ (ਡੈਪੋ) ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ।
ਇਹ ਸਮਾਗਮ ਜ਼ਿਲ੍ਹਾ ਬਰਨਾਲਾ ਦੇ 109 ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਚ ਵੀ ਲਾਈਵ ਦਿਖਾਇਆ ਗਿਆ ਜਿੱਥੇ ਸਕੂਲਾਂ ਚ ਚੱਲ ਰਹੇ ਬਡੀ ਪ੍ਰੋਗਰਾਮ ਤਹਿਤ ਸੀਨੀਅਰ ਬਡੀਜ ਵਜੋਂ ਅਧਿਆਪਕਾਂ ਨੇ ਭਾਗ ਲਿਆ। ਪੰਜਾਬ ਸਰਕਾਰ ਵੱਲੋਂ ਸਕੂਲੀ ਬੱਚਿਆਂ ਚ ਨਸ਼ੇ ਦੀ ਆਦਤ ਨੂੰ ਸ਼ੁਰੂਆਤੀ ਦੌਰ ਚ ਹੀ ਠੱਲ੍ਹ ਪਾਉਣ ਲਈ ਬਡੀ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਸਹਿ ਨਿਗਰਾਨੀ ਨਾਲ, ਆਪਣੇ ਅਧਿਆਪਕ ਦੀ ਯੋਗ ਛਤਰ ਛਾਇਆ ਹੇਠ, ਵਿਦਿਆਰਥੀਆਂ ਵੱਲੋਂ ਇਕ- ਦੂਸਰੇ ਨੂੰ ਸਹਾਰਾ ਦਿੱਤਾ ਜਾਂਦਾ ਹੈ। ਜੇਕਰ ਕਿਸੇ ਵੀ ਵਿਦਿਆਰਥੀ ਦੇ ਹਾਵ-ਭਾਵ ਚ ਨਸ਼ਿਆ ਸਬੰਧੀ ਕੋਈ ਤਬਦੀਲੀ ਆਉਂਦੀ ਹੈ ਤਾਂ ਉਸ ਦੀ ਤੁਰੰਤ ਸੂਚਨਾ ਅਧਿਆਪਕ (ਸੀਨੀਅਰ ਬਡੀ) ਨੂੰ ਦਿੱਤੀ ਜਾਂਦੀ ਹੈ।
ਬਰਨਾਲਾ ਚ ਇਸ ਵਰਚੂਅਲ ਸਮਾਗਮ ਚ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਤੇਜ ਪਰਤਾਪ ਸਿੰਘ ਫੂਲਕਾ, ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਸੰਦੀਪ ਗੋਇਲ ਅਤੇ ਜ਼ਿਲ੍ਹਾ ਨੇ ਸ਼ਿਰਕਤ ਕੀਤੀ।