ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 6 ਲੱਖ 99 ਹਜ਼ਾਰ ਮੀਟਰਿਕ ਟਨ ਕਣਕ ਦੀ ਹੋਈ ਆਮਦ

-ਹੁਣ ਤੱਕ 6 ਲੱਖ 77 ਹਜ਼ਾਰ ਮੀਟਰਿਕ ਟਨ ਕਣਕ ਦੀ ਹੋਈ ਖਰੀਦ-ਕੁਮਾਰ ਅਮਿਤ
ਪਟਿਆਲਾ, 22 ਅਪ੍ਰੈਲ:
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 6 ਲੱਖ 99 ਹਜ਼ਾਰ 046 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਦੋਂਕਿ 6 ਲੱਖ 77 ਹਜ਼ਾਰ 349 ਮੀਟਰਿਕ ਟਨ ਕਣਕ ਦੀ ਖਰੀਦ ਵੀ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਮੰਡੀਆਂ ‘ਚ 42 ਹਜ਼ਾਰ 260 ਮੀਟਰਿਕ ਟਨ ਕਣਕ ਪੁੱਜੀ ਅਤੇ 43 ਹਜ਼ਾਰ 156 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਜਦੋਂਕਿ ਹੁਣ ਤੱਕ ਮੰਡੀਆਂ ਵਿੱਚ ਪੁੱਜੀ ਕਣਕ ਵਿੱਚੋਂ ਕੁਲ 6 ਲੱਖ 77 ਹਜ਼ਾਰ 349 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਜਿਸ ਵਿੱਚੋਂ ਪਨਗਰੇਨ ਨੇ ਕੁਲ 192176 ਮੀਟਰਿਕ ਟਨ, ਮਾਰਕਫੈਡ ਨੇ ਕੁਲ 158990 ਮੀਟਰਿਕ ਟਨ, ਪਨਸਪ ਨੇ 167825 ਮੀਟਰਿਕ ਟਨ, ਵੇਅਰ ਹਾਊਸ ਨੇ 110644 ਮੀਟਰਿਕ ਟਨ ਅਤੇ ਐਫ.ਸੀ.ਆਈ  ਨੇ ਕੁਲ 47714 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਕਣਕ ਹੀ ਮੰਡੀਆਂ ‘ਚ ਲੈ ਕੇ ਆਉਣ ਤਾਂ ਕਿ ਉਨ੍ਹਾਂ ਨੂੰ ਕਣਕ ਵੇਚਣ ਲਈ ਬਹੁਤਾ ਸਮਾਂ ਮੰਡੀਆਂ ‘ਚ ਨਾ ਰਹਿਣਾ ਪਵੇ।

Spread the love