ਪਰਾਲੀ ਦੇ ਨਾੜ ਨੂੰ ਖੇਤਾਂ ਵਿਚ ਵਾਹ ਕੇ ਅਗਲੀ ਫਸਲ ਬੀਜਦਾ ਹੈ ਅਗਾਂਹਵਧੂ ਕਿਸਾਨ ਬਲਜਿੰਦਰ ਸਿੰਘ

Haryana Govt Crop Burning

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ
ਗੁਰਦਾਸਪੁਰ, 1 ਅਕਤੂਬਰ ( ) ਪੰਜਾਬ ਸਰਕਾਰ ਵਲੋਂ ਪਰਾਲੀ ਨੂੰ ਖੇਤਾਂ ਵਿਚ ਵਹਾ ਕੇ ਅਗਲੀ ਫਸਲ ਬੀਜਣ ਤਹਿਤ ਕੀਤੇ ਜਾ ਰਹੇ ਸਫਲ ਉਪਰਾਲਿਆਂ ਤਹਿਤ ਕਿਸਾਨਾਂ ਵਲੋਂ ਖੇਤੀਬਾੜੀ ਵਿਭਾਗ ਦੀਆਂ ਨਵੀਆਂ ਤਕਨੀਕਾਂ ਨਾਲ ਖੇਤੀ ਕੀਤੀ ਜਾ ਰਹੀ ਹੈ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਮੁਕਤ ਕਰਨ ਵਿਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਪਰਾਲੀ ਨੂੰ ਨਾ ਸਾੜਨ ਵਾਲੇ ਸਫਲ ਅਗਾਂਹਵਧੂ ਕਿਸਾਨ ਬਲਜਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ, ਪਿੰਡ ਜਾਪੂਵਾਲ, ਗੁਰਦਾਸਪੁਰ ਨੇ ਦੱਸਿਆ ਕਿ ਉਹ ਆਪਣੇ 35 ਏਕੜ ਵਿਚ ਕਣਕ/ਝੋਨੇ ਦੀ ਫਸਲ ਦੀ ਬਿਜਾਈ ਖੇਤੀਬਾੜੀ ਦੀਆਂ ਸ਼ਿਫਾਰਿਸਾਂ ਤੇ ਹੈਪੀਸੀਡਰ ਨਾਲ ਕਰ ਰਿਹਾ ਹੈ, ਜਿਸ ਨਾਲ ਜਿਥੇ ਉਹ ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਵਿਚ ਸਫਲ ਹੋਇਆ ਹੈ ਉਸ ਦੇ ਨਾਲ-ਨਾਲ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਵਿਚ ਵੀ ਯੋਗਦਾਨ ਪਾ ਰਿਹਾ ਹੈ।
ਕਿਸਾਨ ਬਲਜਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਉਹ ਪਿਛਲੇ 4 ਸਾਲ ਤੇ ਪਰਾਲੀ ਦੇ ਨਾੜ ਨੂੰ ਅੱਗ ਨਹੀਂ ਲਗਾ ਰਿਹਾ ਹੈ ਤੇ ਪਰਾਲੀ ਨੂੰ ਸਾਂਭਣ ਲਈ ਆਪਣੇ ਖੇਤਾਂ ਵਿਚ ਖੇਤੀਬਾੜੀ ਵਲੋਂ ਵਿਕਸਿਤ ਹੈਪੀਸੀਡਰ ਨੂੰ ਚਲਾ ਕੇ ਕਣਕ ਦੀ ਬਿਜਾਈ ਕਰਦਾ ਹੈ ਤੇ ਕੰਬਾਈਨ ਨਾਲ ਝੋਨੇ ਦੀ ਵਾਢੀ ਹੋਣ ਤੋਂ ਬਾਅਦ ਪਰਾਲੀ ਨੂੰ ਕਾਮਿਆਂ ਦੀ ਮਦਦ ਨਾਲ ਖੇਤ ਵਿਚ ਇਕਸਾਰ ਮਿਲਾ ਦਿੰਦਾ ਹੈ ਤੇ ਇਸ ਤੋਂ ਬਾਅਦ ਹੈਪੀਸੀਡਰ ਨਾਲ ਬਿਜਾਈ ਕਰਦਾ ਹੈ। ਉਹ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਕਰ ਰਹੇ ਹਨ ਜੋ ਕਿ ਉਹਨਾ ਵਿਭਾਗ ਦੁਆਰਾ ਸਬਸਿਟੀ ਉੱਪਰ ਲਿਆ ਹੈ। ਬਿਨਾ ਅੱਗ ਲਗਾਏ ਔਸਤਨ 3-4 ਕੁਵਿੰਟਲ ਕਣਕ ਦੇ ਝਾੜ ਵਿਚ ਵਾਧਾ ਹੋਇਆ ਹੈ। ਇਸ ਨਾਲ ਉਹਨਾ ਡੇਅਰੀ ਦਾ ਧੰਦਾ ਵੀ ਸ਼ੁਰੂ ਕੀਤਾ ਹੈ ਜਿਸ ਵਿਚ ਉਹ ਤਕਰੀਬਨ 70-80 ਕਿਲੋ ਦੁੱਧ ਦੀ ਸੇਲ ਹਰ ਰੋਜ ਕਰ ਰਹੇ ਹਨ।
ਉੁਸਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਮੇਂ ਦੀ ਨਜ਼ਾਕਤ ਨੂੰ ਪਛਾਣਦਿਆਂ ਉਨਾਂ ਨੂੰ ਆਧੁਨਿਕ ਤਰੀਕੇ ਨਾਲ ਖੇਤੀ ਕਰਨੀ ਚਾਹੀਦੀ ਹੈ ਤੇ ਦਿਨੋਂ ਦਿਨ ਹੋ ਰਹੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ ਤੋ ਗੁਰੇਜ ਕਰਨਾ ਚਾਹੀਦਾ ਹੈ। ਨਾੜ ਨੂੰ ਅੱਗ ਨਾ ਲਗਾਉਣ ਤੇ ਜਿਥੇ ਮਿੱਤਰ ਕੀੜੇ ਫਸਲ ਲਈ ਸਹਾਈ ਹੁੰਦੇ ਹਨ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਣੀ ਰਹਿੰਦੀ ਹੈ। ਉਸਨੇ ਦੱਸਿਆ ਕਿ ਹੈਪੀਸੀਡਰ, ਰੋਟਾਵੇਟਰ, ਮਲਚਰ ਤੇ ਪਲਟਾਵੀਂ ਹੱਲ ਨਾਲ ਵੀ ਨਾੜ ਨੂੰ ਜ਼ਮੀਨ ਵਿਚ ਵਹਾ ਕਿ ਅਗਲੀ ਫਸਲ ਬੀਜੀ ਜਾ ਸਕਦੀ ਹੈ।
ਇਸ ਮੌਕੇ ਡਾ. ਰਮਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਵਿਭਾਗ ਵਲੋਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲੇ ਦੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਪੱਧਰ ਤਕ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤੇ ਕਿਸਾਨਾਂ ਨੂੰ ਪਰਾਲੀ ਖੇਤਾਂ ਵਿਚ ਹੀ ਵਾਹੁਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫਤਰ ਪੁਹੰਚ ਕੇ ਖੇਤੀ ਕਰਨ ਦੀਆਂ ਨਵੀਆਂ ਤਕਨੀਕਾਂ ਦੀ ਜਾਣਕਾਰੀ ਹਾਸਿਲ ਕਰ ਸਕਦੇ ਹਨ। ਆਤਮਾ ਗੁਰਦਾਸਪੁਰ ਦੀ ਸਮੁੱਚੀ ਟੀਮ ਅਤੇ ਆਤਮਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਵਲੋਂ ਲਗਾਤਾਰ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ ਖੂਹੰਦ ਨੂੰ ਸਾੜਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਪਰਮਿੰਦਰ ਸਿੰਘ ਆਤਮਾ ਖੇਤੀਬਾੜੀ ਪ੍ਰੋਜੈਕਟਰ ਵੀ ਮੋਜੂਦ ਸਨ।

Spread the love