ਜ਼ਿਲ੍ਹਾ ਗੁਣਵੱਤਾ ਇਸ਼ੋਰੈਂਸ ਕਮੇਟੀ ਦੀ ਤਿਮਾਹੀ ਮੀਟਿੰਗ ਆਯੋਜਿਤ
ਨਵਾਂਸਹਿਰ, 5 ਜੂਨ 2021 ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਗੁਣਵੱਤਾ ਇਸ਼ੋਰੈਂਸ ਕਮੇਟੀ ਦੀ ਤਿਮਾਹੀ ਮੀਟਿੰਗ ਹੋਈ, ਜਿਸ ਵਿਚ ਰਾਸ਼ਟਰੀ ਪਰਿਵਾਰ ਨਿਯੋਜਨ ਪ੍ਰੋਗਰਾਮ ਤਹਿਤ ਪਰਿਵਾਰ ਨਿਯੋਜਨ ਨਾਲ ਸਬੰਧਤ ਕੇਸਾਂ ਦੀ ਸਮੀਖਿਆ ਕੀਤੀ ਗਈ। ਇਸ ਤੋਂ ਪਹਿਲਾਂ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਜਗਤ ਰਾਮ ਨੇ ਜ਼ਿਲ੍ਹਾ ਗੁਣਵੱਤਾ ਇਸ਼ੋਰੈਂਸ ਕਮੇਟੀ ਦੇ ਮੈਂਬਰਾਂ ਨੂੰ ਮੀਟਿੰਗ ਦੇ ਏਜੰਡੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਨੇ ਕਮੇਟੀ ਦੀ ਮੀਟਿੰਗ ਵਿਚ ਪਰਿਵਾਰ ਨਿਯੋਜਨ ਦੇ ਕੇਸਾਂ ਉੱਤੇ ਵਿਚਾਰ-ਚਰਚਾ ਕਰਨ ਉਪਰੰਤ ਹਦਾਇਤ ਕੀਤੀ ਕਿ ਪਰਿਵਾਰ ਨਿਯੋਜਨ ਸੇਵਾਵਾਂ ਵਿਚ ਗੁਣਵੱਤਾ ਯਕੀਨੀ ਬਣਾਉਣ ਲਈ ਮਾਣਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੀਆਂ ਮੌਜੂਦਾ ਹਦਾਇਤਾਂ ਦੀ ਇਨ-ਬਿਨ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਸਬੰਦੀ ਅਤੇ ਨਲਬੰਦੀ ਦੇ ਆਪਰੇਸ਼ਨ ਦੌਰਾਨ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਲਬੰਦੀ ਦੇ ਆਪਰੇਸ਼ਨ ਦੌਰਾਨ ਮੈਡੀਕਲ ਅਫਸਰਾਂ ਨੂੰ ਲੋੜੀਂਦੀ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਪਰਿਵਾਰ ਨਿਯੋਜਨ ਪ੍ਰੋਗਰਾਮ ਤਹਿਤ ਨਲਬੰਦੀ ਆਪਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ।
ਡਾ ਕਪੂਰ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਗੁਣਵੱਤਾ ਇਸ਼ੋਰੈਂਸ ਕਮੇਟੀ ਬਣਾਉਣ ਦਾ ਮੁੱਖ ਉਦੇਸ਼ ਪਰਿਵਾਰ ਨਿਯੋਜਨ ਪ੍ਰੋਗਰਾਮ ਤਹਿਤ ਕੀਤੇ ਜਾਣ ਵਾਲੇ ਪਰਿਵਾਰ ਨਿਯੋਜਨ ਦੇ ਆਪਰੇਸ਼ਨਾਂ ਦੀਆਂ ਸੇਵਾਵਾਂ ਵਿਚ ਗੁਣਵੱਤਾ ਯਕੀਨੀ ਬਣਾਉਣਾ ਹੈ ਤਾਂ ਜੋ ਲੋਕਾਂ ਵਿਚ ਰਾਸ਼ਟਰੀ ਪਰਿਵਾਰ ਨਿਯੋਜਨ ਪ੍ਰੋਗਰਾਮ ਦੀ ਭਰੋਸੇਯੋਗਤਾ ਬਰਕਰਾਰ ਰਹੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ ਸਤਵਿੰਦਰ ਸਿੰਘ, ਡਾ. ਮੋਨਿਕਾ ਜੈਨ, ਨਰਸਿੰਗ ਅਫਸਰ ਰਾਜ ਰਾਣੀ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਸਮੇਤ ਜ਼ਿਲ੍ਹਾ ਗੁਣਵੱਤਾ ਇਸ਼ੋਰੈਂਸ ਕਮੇਟੀ ਦੇ ਹੋਰ ਮੈਂਬਰ ਹਾਜ਼ਰ ਸਨ।