ਪਲੇਸਮੈਂਟ ਕੈਂਪ ਦੌਰਾਨ 4 ਨੌਜਵਾਨਾਂ ਦੀ ਕੀਤੀ ਨੌਕਰੀ ਲਈ ਚੋਣ

_Placement camp
ਪਲੇਸਮੈਂਟ ਕੈਂਪ ਦੌਰਾਨ 4 ਨੌਜਵਾਨਾਂ ਦੀ ਕੀਤੀ ਨੌਕਰੀ ਲਈ ਚੋਣ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਰੂਪਨਗਰ, 12 ਜਨਵਰੀ 2024
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਹਫ਼ਤਾਵਰੀ 2 ਪਲੇਸਮੈਂਟ ਕੈਂਪ ਲਗਾ ਕੇ ਰੋਜ਼ਗਾਰ ਦੇਣ ਦਾ ਉਪਰਾਲਾ ਨਿਰੰਤਰ ਜਾਰੀ ਹੈ। ਇਸੇ ਲੜੀ ਤਹਿਤ ਲਗਾਏ ਗਏ ਕੈਂਪ ਵਿੱਚ 4 ਨੌਜਵਾਨਾਂ ਦੀ ਨੌਕਰੀ ਲਈ ਚੋਣ ਕੀਤੀ ਗਈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਪਲੇਸਮੈਂਟ ਅਫਸਰ ਸ਼੍ਰੀਮਤੀ ਮੀਨਾਕਸ਼ੀ ਬੇਦੀ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਅਜ਼ਾਈਲ ਕੰਪਨੀ ਦੇ ਨਿਯੋਜਕ ਵੱਲੋਂ ਵੈਲਨੈੱਸ ਅਡਵਾਈਜ਼ਰ ਦੀ ਅਸਾਮੀ ਲਈ ਦਸਵੀਂ ਅਤੇ ਬਾਰਵੀਂ ਪਾਸ ਕੇਵਲ ਲੜਕੀਆਂ ਜਿਨ੍ਹਾਂ ਦੀ ਉਮਰ 18 ਤੋਂ 26 ਸੀ, ਦੀ ਇੰਟਰਵਿਊ ਲਈ ਗਈ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ 7 ਲੜਕੀਆਂ ਨੇ ਭਾਗ ਲਿਆ ਜਿਨ੍ਹਾਂ ਵਿੱਚੋਂ 4 ਦੀ ਚੋਣ ਮੌਕੇ ਤੇ ਹੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਉਕਤ ਅਸਾਮੀਆਂ ਲਈ ਚੁਣੇ ਗਏ ਉਮੀਦਵਾਰਾਂ ਨੂੰ 6,000/- ਰੁਪਏ ਤੋਂ 15,000/- ਤੱਕ ਤਨਖਾਹ ਪ੍ਰਤੀ ਮਹੀਨਾ ਮਿਲੇਗੀ ਅਤੇ ਖਾਣਾ ਤੇ ਰਹਿਣ ਦਾ ਪ੍ਰਬੰਧ ਮੁਫ਼ਤ ਹੋਵੇਗਾ।
ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕੀਤਾ ਜਾ ਸਕਦਾ ਹੈ।
Spread the love