ਪੰਜਾਬ ਸਰਕਾਰ ਨੇ 3278 ਕਰੋੜ ਰੁਪਏ ਦੀ ਲਾਗਤ ਨਾਲ 28.815 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਕਰਵਾਈ-ਕੈਬਨਿਟ ਮੰਤਰੀ ਰੰਧਾਵਾ

SUKHJINDER SINGH
ਉਪ ਮੁੱਖ ਮੰਤਰੀ ਨੇ ਬਟਾਲੀਅਨਾਂ/ਪੁਲਿਸ ਥਾਣਿਆਂ ‘ਚੋਂ ਅਣ-ਅਧਿਕਾਰਤ ਗੰਨਮੈਨ ਲਗਾਉਣ ਦਾ ਲਿਆ ਨੋਟਿਸ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

200 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਦੀਆਂ ਲਿੰਕ ਸੜਕਾਂ ਤੇ ਪੁਲਾਂ ਤੇ ਪੁਲੀਆਂ ਨੂੰ ਕੀਤਾ ਅਪਗ੍ਰੇਡ
ਗੁਰਦਾਸਪੁਰ, 4 ਅਗਸਤ 2021 ਸ. ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਪੰਜਾਬ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਪਣੇ ਨਾਗਰਿਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਨਾਂ ਨੂੰ ਸਫਰ ਦੌਰਾਨ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਦਿਹਾਤੀ ਖੇਤਰ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਕਰਨ ਲਈ ਵਿਸ਼ੇਸ ਤੋਰ ’ਤੇ ਜੋਰ ਦਿੱਤਾ ਗਿਆ ਹੈ ਅਤੇ ਸੂਬਾ ਸਰਕਾਰ ਵਲੋਂ 3278 ਕਰੋੜ ਰੁਪਏ ਦੀ ਲਾਗਤ ਨਾਲ 28.815 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਕਰਵਾਈ ਗਈ ਹੈ ਜਦ ਕਿ 834 ਕਰੋੜ ਰੁਪਏ ਨਾਲ 6162 ਕਿਲੋਮੀਟਰ ਲਿੰਕ ਸੜਕਾਂ ਮੁਰੰਮਤ ਅਧੀਨ ਹਨ।
ਕੈਬਨਿਟ ਮੰਤਰੀ ਸ. ਰੰਧਾਵਾ ਨੇ ਅੱਗੇ ਕਿਹਾ ਕਿ ਪਿੰਡਾਂ ਦੇ ਲੋਕ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ 200 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਦੀਆਂ ਲਿੰਕ ਸੜਕਾਂ ’ਤੇ ਪੁਲਾਂ ਅਤੇ ਪੁਲੀਆਂ ਨੂੰ ਅਪਗ੍ਰੇਡ ਕੀਤਾ ਗਿਆ ਹੈ ਤੇ ਸੂਬਾ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ। ਉਨਾਂ ਅੱਗੇ ਕਿਹਾ ਕਿ ਸ਼ਹਿਰਾਂ ਦੀ ਤਰਜ਼ ’ਤੇ ਪੇਂਡੂ ਖੇਤਰਾਂ ਅੰਦਰ ਸਰਬਪੱਖੀ ਵਿਕਾਸ ਤੇਜ਼ਗਤੀ ਨਾਲ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਰਕਾਰ ਵਲੋਂ ਦਿੱਤੀਆਂ ਗਈਆਂ ਸਹੂਲਤਾਂ ਦਾ ਲਾਭ ਮਿਲ ਸਕੇ।
ਗੁਰਦਾਸਪੁਰ ਜਿਲੇ ਅੰਦਰ ਵੀ ਲੋਕਾਂ ਦੀ ਸਹੂਲਤ ਲਈ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਦੇ ਵਿਕਾਸ ਕੰਮ ਕਰਵਾਏ ਗਏ ਹਨ, ਜਿਸ ਦੇ ਚੱਲਦਿਆਂ ਪੀ.ਡਬਲਿਊ.ਡੀ (ਬੀ.ਐਂਡ ਆਰ) ਵਿਭਾਗ ਵਲੋਂ ਫਤਿਹਗੜ੍ਹ ਚੂੜੀਆਂ ਤੋਂ ਡੇਰਾ ਬਾਬਾ ਨਾਨਕ ਸੜਕ ਦੇ ਵਿਕਾਸ ਕੰਮ 27,94,08, 719 ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਜ਼ਿਲੇ ਭਰ ਅੰਦਰ ਸੜਕਾਂ ਦੇ ਵਿਕਾਸ ਕੰਮ ਕਰਵਾਏ ਗਏ ਹਨ ਤਾਂ ਜੋ ਲੋਕਾਂ ਨੂੰ ਸਫਰ ਕਰਨ ਦੌਰਾਨ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਮੰਡੀ ਬੋਰਡ ਵਿਭਾਗ ਵਲੋਂ ਪਿੰਡ ਸ਼ੰਕਰਪੁਰ ਵਿਖੇ ਲਿੰਕ ਸੜਕ ਨੂੰ ਚੋੜਾ ਅਤੇ ਪੁਲਾਂ ਦੇ ਵਿਕਾਸ ਕਾਰਜ 2072000 ਰੁਪਏ ਦੀ ਲਾਗਤ ਨਾਲ, ਪੁਰਾਣਾ ਪਿੰਡ ਮਸਾਣੀਆ ਵਿਖੇ 1892000 ਰੁਪਏ, ਭਰਥਵਾਲ ਵਿਖੇ 333600 ਰੁਪਏ , ਕੋਟਲਾ ਬਾਮਾ ਵਿਖੇ 1909000 ਰੁਪਏ ਅਤੇ ਪੱਟੀ ਮਿਰਜਾਵਾਲੀ ਵਿਖੇ 2863000 ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ। ਇਸ ਤੋਂ ਇਲਾਵਾ ਧਰਮਕੋਟ ਵਿਖੇ ਲਿੰਕ ਸੜਕ ਨੂੰ ਚੋੜਾ ਕਰਨ ਅਤੇ ਹੋਰ ਵਿਕਾਸ ਕੰਮ 1648000 ਰੁਪਏ ਦੀ ਲਾਗਤ ਨਾਲ ਕੰਮ ਕਰਵਾਇਆ ਜਾਵੇਗਾ ਅਤੇ ਹਸਨਪੁਰ ਖੁਰਦ ਵਿਖੇ 8193000 ਰੁਪਏ ਦੀ ਲਾਗਤ ਨਾਲ ਲਿੰਕ ਸੜਕ ਦੇ ਵਿਕਾਸ ਕੰਮ ਕਰਵਾਏ ਜਾਣਗੇ।

Spread the love