ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਪੰਜਾਬ ਸਰਕਾਰ ਅਤੇ ਮਾਈਕ੍ਰੋਸਾਫਟ ਦੁਆਰਾ ਔਰਤਾਂ ਲਈ ਕਰਵਾਇਆ ਜਾਵੇਗਾ ਮੁਫ਼ਤ ਕੋਰਸ- ਡਿਪਟੀ ਕਮਿਸ਼ਨਰ

ROZGAR
ਡੀ.ਬੀ.ਈ.ਈ. ਵੱਲੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਕਰਵਾਈ ਜਾ ਰਹੀ ਹੈ ਮੁਫਤ ਕੋਚਿੰਗ ਮੁਹੱਈਆ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਤਰਨ ਤਾਰਨ, 24 ਅਗਸਤ 2021
ਪੰਜਾਬ ਵਿੱਚ ਬੇਰੁਜ਼ਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਗਰੀਬ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਲਈ ਮੁਫਤ ਕਿੱਤਾ ਮੁੱਖੀ ਕੋਰਸ ਕਰਵਾਏ ਜਾਂਦੇ ਹਨ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਦੱਸਿਆ ਗਿਆ ਕਿ ਮਾਈਕ੍ਰੋਸਾਫਟ ਅਤੇ ਐੈੱਨ. ਐੱਸ. ਡੀ. ਸੀ. ਨੇ ਭਾਰਤ ਵਿੱਚ ਇੱਕ ਲੱਖ ਤੋਂ ਵੱਧ ਔਰਤਾਂ ਨੂੰ ਉਹਨਾਂ ਦੇ ਸ਼ਸਕਤੀਕਰਨ ‘ਤੇ ਭਾਰਤ ਵਿੱਚ ਮਹਿਲਾ ਕਰਮਚਾਰੀਆਂ ਨੂੰ ਵਧਾਉਣ ਲਈ ਸਾਂਝੇਦਾਰੀ ਕੀਤੀ ਹੈ।
ਉਹਨਾਂ ਦੱਸਿਆ ਕਿ ਇਸ ਲੜੀ ਦੇ ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ ਦੁਆਰਾ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ 70 ਘੰਟੇ ਦਾ ਕੋਰਸ ਕਰਵਾਇਆ ਜਾਵੇਗਾ। ਇਹ ਕੋਰਸ ਚਾਰ ਖੇਤਰਾਂ ਵਿੱਚ ਫੋਕਸ ਕਰੇਗਾ ਪਹਿਲਾ ਡਿਜ਼ੀਟਲ ਉਤਪਾਦਕਤਾ, ਦੂਸਰਾ ਅੰਗਰੇਜ਼ੀ, ਤੀਸਰਾ ਰੋਜਗਾਰ ਯੋਗਤਾ ਅਤੇ ਚੌਥਾ ਉੱਦਮਤਾ।ਇਸ ਕੋਰਸ ਨੂੰ ਕਰਨ ਲਈ ਲੜਕੀ/ਔਰਤ ਦੀ ਉਮਰ 18 ਤੋਂ 30 ਸਾਲ ਅਤੇ ਘੱਟੋ-ਘੱਟ ਅੱਠਵੀਂ ਪਾਸ ਹੋਣੀ ਚਾਹੀਦੀ ਹੈ ।
ਉਹਨਾਂ ਦੱਸਿਆ ਕਿ ਇਸ ਕੋਰਸ ਵਿੱਚ ਰਜਿਸਟਰ ਹੋਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਤਰਨ ਤਾਰਨ ਦੇ ਫੇਸਬੁੁੱਕ ਪੇਜ਼ ਪੀ. ਐੱਸ. ਡੀ. ਐੱਮ. ਤਰਨ ਤਾਰਨ ‘ਤੇ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਜਿਲਾ ਪ੍ਰਬੰਧਕੀ ਕੰਪਲੈਕਸ ਪਿੱਦੀ, ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ, ਕਮਰਾ ਨੰਬਰ 115 ਏ, ਪਹਿਲੀ ਮੰਜਿਲ ਵਿਖੇ ਜਿਲ੍ਹਾ ਮੁੱਖੀ ਪੀ. ਐਸ. ਡੀ. ਐਮ. ਮਨਜਿੰਦਰ ਸਿੰਘ, ਜਤਿੰਦਰ ਸਿੰਘ ਨਾਲ ਸੰਪਰਕ ਕੀਤਾ ਜਾਵੇ।

Spread the love