ਬਰਨਾਲਾ ਜ਼ਿਲ੍ਹਾ 75 ਸਾਲਾ ਆਜ਼ਾਦੀ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਲੇਖ ਮੁਕਾਬਲੇ ‘ਚ ਭਾਗੀਦਾਰੀ ਪੱਖੋਂ ਸੂਬੇ ਭਰ ‘ਚੋਂ ਅੱਵਲ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਬਰਨਾਲਾ,12 ਜੂਨ 2021
ਸਕੂਲ ਸਿੱਖਿਆ ਵਿਭਾਗ ਵੱਲੋਂ ਦੇਸ਼ ਦੇ 75 ਸਾਲਾ ਆਜ਼ਾਦੀ ਦਿਵਸ ਨੂੰ ਕਰਵਾਏ ਗਏ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਲੇਖ ਮੁਕਾਬਲਿਆਂ ‘ਚ ਪ੍ਰਤੀ ਬਲਾਕ ਭਾਗੀਦਾਰੀ ਪੱਖੋਂ ਜ਼ਿਲ੍ਹਾ ਬਰਨਾਲਾ ਸੈਕੰਡਰੀ ਵਰਗ ਵਿੱਚੋਂ ਸੂਬੇ ਭਰ ‘ਚੋਂ ਪਹਿਲੇ ਸਥਾਨ ‘ਤੇ ਰਿਹਾ ਜਦਕਿ ਪ੍ਰਾਇਮਰੀ ਵਰਗ ਵਿੱਚੋਂ ਤੀਜੇ ਸਥਾਨ ‘ਤੇ ਰਿਹਾ।
ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਨੇ ਦੱਸਿਆ ਕਿ ਆਗਾਮੀ ਵਰ੍ਹੇ ਮਨਾਏ ਜਾ ਰਹੇ ਦੇਸ਼ ਦੇ 75 ਸਾਲਾ ਆਜ਼ਾਦੀ ਸਮਾਗਮ ਨੂੰ ਸਮਰਪਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਆਨਲਾਈਨ ਲੇਖ ਮੁਕਾਬਲਿਆਂ ‘ਚ ਜ਼ਿਲ੍ਹੇ ਦੇ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਉਤਸ਼ਾਹ ਨਾਲ ਸ਼ਿਰਕਤ ਕੀਤੀ ਗਈ। ਸਿੱਖਿਆ ਅਧਿਕਾਰੀ ਨੇ ਦੱਸਿਆ ਕਿ 1 ਜੂਨ ਤੋਂ 10 ਜੂਨ ਤੱਕ ਕਰਵਾਏ ਇਨ੍ਹਾਂ ਮੁਕਾਬਲਿਆਂ ‘ਚ ਜਿਲ੍ਹੇ ਦੇ ਵਿਦਿਆਰਥੀਆਂ ਵੱਲੋਂ ਭਾਗੀਦਾਰੀ ਪੱਖੋਂ ਸ਼ਾਨਦਾਰ ਪੁਜੀਸ਼ਨਾਂ ਦੀ ਪ੍ਰਾਪਤੀ ਨਾਲ ਜਿਲ੍ਹੇ ਦੇ ਮਾਣ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਪਹਿਲੀ ਤੋਂ ਬਾਰਵੀਂ ਜਮਾਤਾਂ ਲਈ ਤਿੰਨ ਵਰਗਾਂ ਪ੍ਰਾਇਮਰੀ, ਮਿਡਲ ਅਤੇ ਸੀਨੀਅਰ ਸੈਕੰਡਰੀ ਵਿੱਚ ਕਰਵਾਏ ਗਏ।
ਹਰਕੰਵਲਜੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਵਸੁੰਧਰਾ ਕਪਿਲਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਸੈਕੰਡਰੀ ਵਰਗ ‘ਚ ਜ਼ਿਲ੍ਹਾ ਪ੍ਰਤੀ ਬਲਾਕ 659 ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਸੂਬੇ ਭਰ ਵਿੱਚੋਂ ਪਹਿਲੇ ਨੰਬਰ ‘ਤੇ ਰਿਹਾ, ਜਦਕਿ ਪ੍ਰਾਇਮਰੀ ਵਰਗ ‘ਚ ਪ੍ਰਤੀ ਬਲਾਕ 164 ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਤੀਜੇ ਸਥਾਨ ‘ਤੇ ਰਿਹਾ। ਮੁਕਾਬਲਿਆਂ ਦੇ ਸਹਾਇਕ ਨੋਡਲ ਅਫ਼ਸਰ ਕੁਲਦੀਪ ਸਿੰਘ ਨੇ ਦੱਸਿਆ ਕਿ ਸੈਕੰਡਰੀ ਵਰਗ ‘ਚ ਜ਼ਿਲ੍ਹੇ ਦੇ ਕੁੱਲ 1976 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਪ੍ਰਾਇਮਰੀ ਵਰਗ ਵਿੱਚ 492 ਵਿਦਿਆਰਥੀਆਂ ਵੱਲੋਂ ਸ਼ਿਰਕਤ ਕੀਤੀ ਗਈ।

Spread the love