ਬੱਸ ਅੱਡਾ ਤੇ ਰੇਲਵੇਂ ਸਟੇਸ਼ਨ ਗੁਰਦਾਸਪੁਰ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਗੁਰਦਾਸਪੁਰ , 2 ਜੁਲਾਈ 2021 ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸਫ਼ਾਕ ਦੇ ਨਿਰਦੇਸ਼ਾਂ ਤੇ ਜ਼ਿਲ੍ਹੇ ਚ ਵੋਟਰਾਂ ਨੂੰ ਜਾਗਰੂਕ ਕਰਨ ਅਤੇ 18 ਸਾਲ ਵਾਲੇ ਨੋਜਵਾਨਾਂ ਨੂੰ ਵੋਟ ਬਨਾਉਣ ਪ੍ਰਤੀ ਉਤਸ਼ਹਿਤ ਕਰਨ ਦੇ ਮਕਸਦ ਨਾਲ ਗੁਰਦਾਸਪੁਰ ਬੱਸ ਅੱਡਾ ਤੇ ਰੇਲਵੇਂ ਸਟੇਸ਼ਨ ਵਿਖੇ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਾਹੁਲ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਯੋਗ ਵੋਟਰਾਂ ਨੂੰ ਵੋਟ ਬਣਾਉਣ ਲਈ ਜਾਗਰੂਕ ਕੀਤਾ ਜਾ ਰਹੇ ਹੈ ।
ਉਨ੍ਹਾਂ ਕਿਹਾ ਕਿ 18 ਸਾਲ ਦੀ ਉਮਰ ਪੂਰਾ ਕਰਨ ਵਾਲੇ ਹਰ ਵਿਅਕਤੀ ਦੀ ਵੋਟ ਬਣਨੀ ਲਾਜ਼ਮੀ ਹੈ ਅਤੇ ਜ਼ਿਲ੍ਹੇ ਵਿੱਚ ਵੱਖ-ਵੱਖ ਖੇਤਰਾਂ ਅੰਦਰ ਵਿਸ਼ੇਸ਼ ਉਪਰਾਲਿਆਂ ਰਾਹੀਂ ਲੋਕਾਂ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ। ਇਸ ਮੌਕੇ ਯੋਗ ਉਮੀਦਵਾਰਾਂ ਨੂੰ ਵੋਟਾਂ ਸਬੰਧੀ ਲੋੜੀਂਦੇ ਫਾਰਮ ਭਰ ਕੇ ਅਤੇ ਦਸਤਾਵੇਜ਼ਾਂ ਰਾਹੀਂ ਵੋਟ ਬਨਾਉਣ ਦੀ ਪ੍ਰਕ੍ਰਿਆ ਨੂੰ ਅਮਲੀ ਜਾਮਾ ਪਹਿਨਾਇਆ ਗਿਆ ।