ਭਾਸ਼ਾ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਅਤੇ ਸਾਹਿਤ ਦੀ ਪ੍ਰਫੁੱਲਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ

Harjot Singh Bains(7)
HARJOT SINGH BAINS

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਫਾਜ਼ਿਲਕਾ, 20 ਜਨਵਰੀ 2025

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ, ਪੰਜਾਬ ਦੇ ਮਾਣਯੋਗ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀਆਂ ਹਦਾਇਤਾਂ ਅਨੁਸਾਰ ਪੰਜਾਬੀ ਭਾਸ਼ਾ ਅਤੇ ਸਾਹਿਤ ਦੀ ਪ੍ਰਫੁੱਲਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਇਨ੍ਹਾਂ ਹੀ ਉਪਰਾਲਿਆਂ ਤਹਿਤ ਵਿਭਾਗ ਵੱਲੋਂ ਪੰਜਾਬੀ ਦੇ ਦੋ ਰਸਾਲੇ ‘ਜਨ ਸਾਹਿਤ ਅਤੇ ਪੰਜਾਬੀ ਦੁਨੀਆਂ’ ਪ੍ਰਕਾਸ਼ਿਤ ਕੀਤੇ ਜਾਂਦੇ ਹਨ।

ਸ਼੍ਰੀ ਭੁਪਿੰਦਰ ਕੁਮਾਰ ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਾਜ਼ਿਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਇਹ ਦੋਵੇਂ ਰਸਾਲੇ ਮਹੀਨਾਵਾਰ ਪ੍ਰਕਾਸ਼ਿਤ ਕੀਤੇ ਜਾਂਦੇ ਹਨ। ਰਸਾਲਿਆਂ ‘ਚ ਛਪਣ ਲਈ ਕੋਈ ਵੀ ਲੇਖਕ ਆਪਣੀ ਮਿਆਰੀ ਰਚਨਾ ਭੇਜ ਸਕਦਾ ਹੈ। ਰਸਾਲਾ ਜਨ ਸਾਹਿਤ ਲਈ ਲੇਖਕ ਆਪਣੀਆਂ ਮੌਲਿਕ ਅਤੇ ਅਣਪ੍ਰਕਾਸ਼ਿਤ ਰਚਨਾਵਾਂ ਲੇਖ, ਕਵਿਤਾ, ਗਜ਼ਲ, ਕਹਾਣੀ, ਰੇਖਾ ਚਿੱਤਰ ਅਤੇ ਮੁਲਾਕਾਤਾਂ ਆਦਿ ਦੇ ਰੂਪ ਵਿੱਚ ਭੇਜ ਸਕਦੇ ਹਨ ਜਦਕਿ ਰਸਾਲਾ ਪੰਜਾਬੀ ਦੁਨੀਆਂ ਲਈ ਖੋਜ ਨਿਬੰਧ (ਰਿਸਰਚ ਪੇਪਰ) ਪ੍ਰਕਾਸ਼ਨਾ ਲਈ ਭੇਜੇ ਜਾ ਸਕਦੇ ਹਨ।

ਇਸ ਦੇ ਨਾਲ ਹੀ ਲੇਖਕ ਨੂੰ ਰਚਨਾ ਦੇ ਨਾਲ ਆਪਣਾ ਨਾਮ, ਪੂਰਾ ਪਤਾ ਅਤੇ ਮੋਬਾਈਲ ਨੰਬਰ ਭੇਜਦੇ ਹੋਏ ਰਚਨਾ ਦੇ ਮੌਲਿਕ ਅਤੇ ਅਣਪ੍ਰਕਾਸ਼ਿਤ ਹੋਣ ਬਾਰੇ ਤਸਦੀਕ ਕਰਕੇ ਭੇਜਣਾ ਵੀ ਜ਼ਰੂਰੀ ਹੈ। ਵਿਭਾਗ ਦੇ ਮਾਪਦੰਡਾਂ ’ਤੇ ਖ਼ਰੀਆਂ ਉਤਰਨ ਵਾਲੀਆਂ ਰਚਨਾਵਾਂ ਨੂੰ ਸੰਪਾਦਕੀ ਮੰਡਲ ਦੇ ਫੈਸਲੇ ਅਨੁਸਾਰ ਬਣਦਾ ਸਥਾਨ ਦਿੱਤਾ ਜਾਵੇਗਾ। ਲੇਖਕ ਆਪਣੀਆਂ ਰਚਨਾਵਾਂ ਟਾਈਪ ਕਰਕੇ ਵਿਭਾਗ ਦੀ ਮੇਲ ਆਈ. ਡੀ [email protected] ’ਤੇ ਮੇਲ ਕਰ ਸਕਦੇ ਹਨ। ਰਸਾਲਿਆਂ ਸੰਬੰਧੀ ਹੋਰ ਵਧੇਰੇ ਜਾਣਕਾਰੀ ਲਈ ਸੰਪਾਦਕ ਨਾਲ ਮੋਬਾਈਲ ਨੰਬਰ 98159- 15902 ’ਤੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।

Spread the love