ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜ਼ਿਲ੍ਹਾ ਤਰਨਤਾਰਨ ਦੇ 60 ਸਮਾਰਟ ਸਕੂਲ ਲੋਕ ਅਰਪਣ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਜ਼ਿਲ੍ਹਾ ਤਰਨਤਾਰਨ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ 133 ਟੈਬਲੈੱਟ ਕੀਤੇ ਪ੍ਰਦਾਨ
ਸਿੱਖਿਆ ਵਿੱਚ ਬਿਹਤਰ ਕਾਰਗੁਜ਼ਾਰੀ ਲਿਆਉਣ ਹਿੱਤ ਮਿਸ਼ਨ ਸ਼ਤ-ਪ੍ਰਤੀਸ਼ਤ ਦਾ ਵੀ ਕੀਤਾ ਆਗ਼ਾਜ਼ ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ ਵੱਲੋਂ ਰਾਜ ਪੱਧਰੀ ਆਨਲਾਈਨ ਸਮਾਗਮ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਧਰਮ ਚੰਦ ਖੁਰਦ ਅਤੇ ਜੰਡੋਕੇ ਨੂੰ ਦਿੱਤੇ ਗਏ ਟੈਬਲੇਟ 
ਤਰਨ ਤਾਰਨ, 7 ਨਵੰਬਰ: 
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਿੱਖਿਆ ਵਿਭਾਗ ਵੱਲੋਂ ਸਮੇਂ ਦੇ ਹਾਣ ਦੇ ਬਣਾਉਣ ਲਈ ਚਲਾਈ ਗਈ ਸਿੱਖਿਆ ਸੁਧਾਰ ਲਹਿਰ ਤਹਿਤ ਬਣੇ ਸਮਾਰਟ ਸਕੂਲਾਂ ਨੂੰ ਲੋਕ ਅਰਪਣ ਕਰਨ ਦੀ ਰਸਮ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ।
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ `ਚ ਹੋਏ ਅੱਜ ਦੇ ਇਸ ਆਨਲਾਈਨ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਸੰਕੇਤਕ ਰੂਪ ਵਿੱਚ ਪੰਜਾਬ ਭਰ ਅੰਦਰ ਇੱਕੋ ਸਮੇਂ 1467 ਸਮਾਰਟ ਸਕੂਲ ਲੋਕ ਅਰਪਣ ਕੀਤੇ ਗਏ ਜਿਸ ਤਹਿਤ ਜ਼ਿਲ੍ਹਾ ਤਰਨਤਾਰਨ ਵਿੱਚ ਕੁੱਲ 60 ਸਰਕਾਰੀ ਸਮਾਰਟ ਸਕੂਲ ਲੋਕ ਅਰਪਣ ਕੀਤੇ ਗਏ ।
ਇਸਦੇ ਨਾਲ ਹੀ ਮੁੱਖ ਮੰਤਰੀ ਪੰਜਾਬ ਵੱਲੋਂ ਸਿੱਖਿਆ ਵਿੱਚ ਬਿਹਤਰ ਕਾਰਗੁਜ਼ਾਰੀ ਲਿਆਉਣ ਹਿੱਤ ਮਿਸ਼ਨ ਸ਼ਤ-ਪ੍ਰਤੀਸ਼ਤ ਦਾ ਵੀ ਆਗ਼ਾਜ਼ ਕੀਤਾ।ਇਸ ਦੌਰਾਨ ਪ੍ਰਾਇਮਰੀ ਸਿੱਖਿਆ ਨੂੰ ਡਿਜੀਟਲ ਕਰਨ ਹਿੱਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ 2625 ਟੈਬਲੇਟ ਪ੍ਰਦਾਨ ਕੀਤੇ ਗਏ।
ਸਮਾਰਟ ਸਰਕਾਰੀ ਸਕੂਲਾਂ ਨੂੰ ਲੋਕ ਅਰਪਣ ਕਰਨ ਦੀ ਲੜੀ ਵਿੱਚ ਹਲਕਾ ਵਿਧਾਇਕ ਪੱਟੀ, ਸ. ਹਰਮਿੰਦਰ ਸਿੰਘ ਗਿੱਲ ਵੱਲੋਂ ਸਰਕਾਰੀ ਹਾਈ ਸਕੂਲ ਕੈਰੋਂ, ਹਲਕਾ ਵਿਧਾਇਕ ਖੇਮਕਰਨ,  ਸ. ਸੁਖਪਾਲ ਸਿੰਘ ਭੁੱਲਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ, ਹਲਕਾ ਵਿਧਾਇਕ ਤਰਨਤਾਰਨ, ਸ਼੍ਰੀ ਧਰਮਬੀਰ ਅਗਨੀਹੋਤਰੀ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਰਨਤਾਰਨ ਅਤੇ ਹਲਕਾ ਵਿਧਾਇਕ ਬਾਬਾ ਬਕਾਲਾ, ਸ.ਸੰਤੋਖ ਸਿੰਘ ਭਲਾਈਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਨੂੰ ਸਕੂਲ ਮੁਖੀ, ਅਧਿਆਪਕਾਂ, ਵਿਦਿਆਰਥੀਆਂ ਦੇ ਮਾਪਿਆਂ, ਪੰਚਾਇਤੀ ਤੇ ਸਕੂਲ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਲੋਕ ਅਰਪਣ ਕੀਤਾ ਅਤੇ ਪ੍ਰਾਇਮਰੀ ਸਿੱਖਿਆ ਨੂੰ ਨਵੀਆਂ ਉਚਾਈਆਂ ਤੇ ਲਿਜਾਣ ਲਈ ਡਿਜ਼ੀਟਲ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਟੈਬਲੇਟ ਪ੍ਰਦਾਨ ਕੀਤੇ।
ਜਿਲ੍ਹਾ ਤਰਨਤਾਰਨ ਦੇ ਵੱਖ-ਵੱਖ ਸਮਾਰਟ ਸਕੂਲਾਂ ਨੂੰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ ਸ.ਕੁਲਵੰਤ ਸਿੰਘ ਵੱਲੋਂ ਇਸ ਪੰਜਾਬ ਪੱਧਰੀ ਆਨਲਾਈਨ ਸਮਾਗਮ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਧਰਮ ਚੰਦ ਖੁਰਦ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜੰਡੋਕੇ ਦੇ ਵਿਦਿਆਰਥੀਆਂ ਨੂੰ ਟੈਬਲੇਟ ਪ੍ਰਦਾਨ ਕੀਤੇ ਗਏ। ਐਸ. ਐਸ. ਪੀ. ਤਰਨਤਾਰਨ, ਸ੍ਰੀ ਧਰੁਮਾਨ ਐਚ ਨਿੰਬਾਲੇ ਵੀ ਇਸ ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਸਸਸਸ ਖਡੂਰ ਸਾਹਿਬ ਨੂੰ ਸਮਾਰਟ ਬਣਾਉਣ ਉਪਰੰਤ ਐਸ ਡੀ ਐਮ ਖਡੂਰ ਸਾਹਿਬ ਰੋਹਿਤ ਗੁਪਤਾ ਵੱਲੋਂ ਲੋਕਾਂ ਨੂੰ ਅਰਪਣ ਕੀਤਾ ਗਿਆ ਅਤੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਟੈਬਲੇਟ ਵੰਡ ਕੀਤੀ। ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਤਰਨਤਾਰਨ ਵਰਿੰਦਰ ਕੁਮਾਰ ਪਰਾਸ਼ਰ ਅਤੇ ਉਪ ਜਿਲਾ ਸਿੱਖਿਆ ਅਫਸਰ ਸ. ਪਰਮਜੀਤ ਸਿੰਘ ਨੇ ਜਾਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੇ ਇਸ ਟੈਬਲੇਟ ਵੰੰਡ ਸਮਾਰੋਹ ਅਧੀਨ ਜਿਲ੍ਹਾ ਤਰਨਤਾਰਨ ਦੇ 19 ਪ੍ਰਾਇਮਰੀ ਸਕੂਲਾਂ ਨੂੰ ਵਿਭਾਗ ਵਲੋਂ ਭੇਜੇ 133 ਟੈਬਲੇਟ ਦਿੱਤੇ ਜਾ ਰਹੇ ਹਨ।
ਸਤਨਾਮ ਸਿੰਘ ਬਾਠ ਜ਼ਿਲ੍ਹਾ ਸਿੱਖਿਆ ਅਫਸਰ (ਸ.) ਤਰਨਤਾਰਨ ਅਤੇ ਸ. ਹਰਪਾਲ ਸਿੰਘ ਸੰਧਾਵਾਲੀਆ ਉਪ ਜਿਲਾ ਸਿੱਖਿਆ ਅਫਸਰ ਵੱਲੋਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਅਤੇ ਵਿਭਾਗ ਵੱਲੋਂ ਚੁੱਕੇ ਇਹਨਾਂ ਕਦਮਾਂ ਨਾਲ ਐਨਰੋਲਮੈਂਂਟ ਵਾਧੇ ਵਿੱਚ ਹੋਰ ਵੀ ਜ਼ਿਆਦਾ ਹਾਂ ਪੱਖੀ ਹੁੰਗਾਰਾ ਮਿਲੇਗਾ ਅਤੇ ਸਰਕਾਰੀ ਸਿੱਖਿਆ ਵਿੱਚ ਲੋਕਾਂ ਦਾ ਵਿਸ਼ਵਾਸ ਹੋੋਰ ਵੀ ਪਕੇਰਾ ਹੋਵੇਗਾ।
—————
Spread the love