ਮੁੱਖ ਮੰਤਰੀ ਵਲੋਂ ਅਨੁਸੂਚਿਤ ਜਾਤੀਆਂ ਦੇ 50,000/- ਦੇ ਕਰਜ਼ੇ ਮਾਫ਼ ਕਰਨ ਦੇ ਕੀਤੇ ਐਲਾਨ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਅਨੁਸੂਚਿਤ ਜਾਤੀਆਂ ਦੇ ਕਰਜ਼ਦਾਰਾਂ ਨੂੰ 41.48 ਕਰੋੜ ਰੁ: ਦੀ ਮਿਲੇਗੀ ਰਾਹਤ : ਚੇਅਰਮੈਨ
ਬਰਨਾਲਾ, 17 ਅਗਸਤ 2021
ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ, ਇੰਜ: ਮੋਹਨ ਲਾਲ ਸੂਦ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਵਲੋਂ ਆਜ਼ਾਦੀ ਦਿਵਸ ਮੌਕੇ ਕਾਰਪੋਰੇਸ਼ਨ ਪਾਸੋਂ ਮਿਤੀ 31 ਮਾਰਚ 2021 ਤੱਕ ਕਰਜ਼ਾ ਲੈਣ ਵਾਲੇ ਸਮੂਹ ਕਰਜ਼ਦਾਰਾਂ ਦਾ 50,000/- ਰੁ: ਤੱਕ ਦਾ ਕਰਜ਼ਾ ਮਾਫ਼ ਕਰਨ ਦਾ ਐਲਾਨ ਕਰਕੇ ਲੱਗਭੱਗ 10151 ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਰਜ਼ਦਾਰਾਂ ਨੂੰ 41.48 ਕਰੋੜ ਰੁ: ਦੀ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ, ਪੰਜਾਬ ਵੱਲੋਂ ਕੀਤੇ ਇਸ ਐਲਾਨ ਦਾ ਚੇਅਰਮੈਨ ਇੰਜ: ਸੂਦ ਵਲੋਂ ਸਵਾਗਤ ਕੀਤਾ ਗਿਆ ਅਤੇ ਇਹ ਲੋਕ ਪੱਖੀ ਫੈਸਲਾ ਲੈਣ ਤੇ ਧੰਨਵਾਦ ਵੀ ਕੀਤਾ ਗਿਆ।
ਚੇਅਰਮੈਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਵਲੋਂ ਵਿਸ਼ੇਸ ਤੌਰ ਤੇ ਮਾਨਯੋਗ ਮੁੱਖ ਮੰਤਰੀ ਜੀ ਨੂੰ 28 ਸੂਚੀ 2021 ਨੂੰ ਇਕ ਡੀ.ਓ ਪੱਤਰ ਲਿਖ ਕੇ ਅਤਿ ਮਹੱਤਵਪੂਰਨ ਮੁੱਦਾ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਕਿ ਜਿਵੇਂ ਪੰਜਾਬ ਸਰਕਾਰ ਵਲੋਂ ਰਾਜ ਵਿਚ ਕਿਸਾਨਾਂ ਦਾ ਕਰਜ਼ਾ ਮਾਫ਼ ਕਰਕੇ ਰਾਹਤ ਦਿੱਤੀ ਗਈ ਹੈ ਉਸੇ ਹੀ ਤਰਜ ਤੇ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਨੂੰ ਕਰਜ਼ਾ ਵੀ ਮਾਫ਼ ਕੀਤਾ ਜਾਵੇ ਕਿਉਂਕਿ ਕਰੋਨਾ ਦੀ ਮਹਾਂਮਾਰੀ ਦੌਰਾਨ ਛੋਟੇ ਕਾਰੋਬਾਰੀ ਜੋ ਕਰਜ਼ਾ ਚੁੱਕ ਦੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਹੇ ਸੀ, ਬੁਰੀ ਤਰ੍ਹਾਂ ਪ੍ਰਭਾਵਤ ਹੋਏ ਹਨ ਜਿਸ ਤੇ ਮਾਨਯੋਗ ਮੁੱਖ ਮੰਤਰੀ ਜੀ ਵੱਲੋਂ ਹਮਦਰਦੀ ਨਾਲ ਵਿਚਾਰ ਕਰਕੇ ਸਬੰਧਤ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਹੁਕਮ ਕੀਤੇ ਗਏ ਸਨ।
ਇੰਜ: ਸੂਦ ਨੇ ਇਹ ਵੀ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਪੰਜਾਬ ਜੀ ਰਾਜ ਦੇ ਗਰੀਬ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹਮੇਸ਼ਾ ਤਤਪਰ ਰਹੇ ਅਤੇ ਇਸੇ ਲੜੀ ਦੇ ਤਹਿਤ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਕਾਰਪੋਰੇਸ਼ਨ ਪਾਸੋਂ 50,000/- ਤੱਕ ਦਾ ਕਰਜ਼ਾ ਪ੍ਰਾਪਤ ਕਰਨ ਵਾਲੇ ਕਰਜ਼ਦਾਰਾਂ ਦਾ ਕਰਜ਼ਾ ਮਾਫ਼ ਕਰਕੇ 14260 ਕਰਜ਼ਦਾਰਾਂ ਨੂੰ 45.41 ਕਰੋੜ ਰੁ: ਦੀ ਭਾਰੀ ਰਾਹਤ ਦਿੱਤੀ ਗਈ ਸੀ। ਇਸ ਪ੍ਰਕਾਰ ਕੈਪਟਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਕਰਜ਼ਦਾਰਾਂ ਨੂੰ ਆਪਣੇ ਮੌਜੂਦਾ ਕਾਰਜਕਾਲ ਦੌਰਾਨ 86.89 ਕਰੋੜ ਰੁਪਏ ਦੇ ਕਰਜ਼ੇ ਮਾਫ ਕਰਕੇ ਬਹੁਤ ਵੱਡੀ ਰਾਹਤ ਦਿੱਤੀ ਹੈ ਜਿਸ ਲਈ ਉਹ ਕੈਪਟਨ ਸਾਹਿਬ ਦੇ ਸ਼ੁਕਰਗੁਜ਼ਾਰ ਹਨ। ਇਸ ਫ਼ੈਸਲੇ ਨਾਲ ਦਲਿਤ ਸਮਾਜ ਵਿਚ ਖੁਸ਼ੀ ਦੇ ਲਹਿਰ ਦੌੜ ਗਈ ਹੈ।
ਕਾਰਪੋਰੇਸ਼ਨ ਦੇ ਚੇਅਰਮੈਨ, ਇੰਜ:ਸੂਦ ਨੇ ਅੱਗੇ ਦੱਸਿਆਂ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਨੂੰ ਕੇਵਲ ਕਰਜ਼ੇ ਮਾਫੀ ਨਾਲ ਰਾਹਤ ਹੀ ਨਹੀਂ ਦਿੱਤੀ ਬਲਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮੁਹੱਈਆ ਕਰਨ ਦੇ ਪ੍ਰਮੁੱਖ ਪ੍ਰੋਗਰਾਮ ਅਧੀਨ ਅਨੁਸੂਚਿਤ ਜਾਤੀਆਂ ਦੇ ਗਰੀਬ ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਦੇ ਮੰਤਵ ਨਾਲ ਕਾਰਪੋਰੇਸ਼ਨ ਦੀਆਂ ਵੱਖ-ਵੱਖ ਸਕੀਮਾਂ ਨਾਲ ਸਾਲ 2019-20 ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ ਕਰਜ਼ਾ ਵੰਡ ਮੁਹਿੰਮ ਦੌਰਾਨ 1779 ਲਾਭਪਾਤਰੀਆਂ ਨੂੰ 15.35 ਕਰੋੜ ਰੁਪਏ ਦਾ ਕਰਜ਼ਾ (ਸਮੇਤ 1.35 ਕਰੋੜ ਦੀ ਸਬਸਿਡੀ) ਦੇ ਕੇ ਵੱਡੀ ਉਪਲੱਬਧੀ ਹਾਸਲ ਕੀਤੀ ਗਈ ਹੈ। ਇਸ ਤੋਂ ਇਲਾਵਾ ਕਰੋਨਾ ਮਹਾਂਮਾਰੀ ਕਾਰਨ ਲਾਕਡਾਊਨ ਹੋਣ ਦੇ ਬਾਵਜੂਦ ਵੀ ਸਾਲ 2020-21 ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਮੁਹਿੰਮ ਅਧੀਨ 2116 ਲਾਭਪਾਤਰੀਆਂ ਨੂੰ 22.94 ਕਰੋੜ ਦਾ ਕਰਜ਼ਾ (ਸਮੇਤ 1.65 ਕਰੋੜ ਰੁ: ਦੀ ਸਬਸਿਡੀ) ਵੰਡ ਕੇ ਇਕ ਨਵਾਂ ਮੁਕਾਮ ਹਾਸਲ ਕੀਤਾ ਗਿਆ।
ਉਨ੍ਹਾਂ ਅੱਗੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਕਾਰਪੋਰੇਸ਼ਨ ਆਪਣੀ ਸਥਾਪਨਾ ਦੇ 50 ਸਾਲ ਪੂਰੇ ਹੋਣ ਤੇ ਗੋਲਡਨ ਜੁਬਲੀ ਵਰ੍ਹੇ ਦੇ ਤੌਰ ਤੇ ਮਨਾ ਰਹੀ ਹੈ ਅਤੇ ਇਸ ਇਤਿਹਾਸਕ ਸਾਲ ਦੌਰਾਨ ਕਾਰਪੋਰੇਸ਼ਨ ਦੀ ਮੁੱਖ ਸਿੱਧਾ ਕਰਜ਼ਾ ਸਕੀਮ ਅਧੀਨ ਕਰਜ਼ੇ ਵੰਡਣ ਦ ਟੀਚਾ 500.00 ਲੱਖ ਰੁ: ਤੋਂ ਵਧਾ ਕੇ 1000.00 ਲੱਖ ਕਰ ਦਿੱਤਾ ਗਿਆ ਹੈ, ਅਤੇ ਇਸ ਸਬੰਧ ਵਿੱਚ ਪੰਜਾਬ ਦੇ ਵੱਖ ਵੱਖ ਸਹਿਰਾਂ ਵਿਚ ਵਿਸ਼ੇਸ ਜਾਗਰੂਕਤਾ ਕੈਂਪ ਆਯੋਜਿਤ ਕਰਕੇ ਕਰਜ਼ਦਾਰਾਂ ਨੂੰ ਕਰਜ਼ਿਆਂ ਦੇ ਮਨਜ਼ੂਰੀ ਪੱਤਰ ਵੰਡੇ ਜਾ ਰਹੇ ਹਨ ਇਨਾਂ ਪ੍ਰੋਗਰਾਮਾਂ ਦੀ ਲੜੀ ਵਿੱਚ ਮੁੱਲਾਪੁਰ ਦਾਖਾ, ਬੰਗਾ, ਅੰਮ੍ਰਿਤਸਰ ਅਤੇ ਰੋਪੜ ਵਿਖੇ ਪ੍ਰੋਗਰਾਮ ਵੀ ਕੀਤੇ ਜਾ ਚੁੱਕੇ ਹਨ, ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਹੋਰ ਸ਼ਹਿਰਾਂ ਵਿਚ ਵੀ ਇਸੇ ਤਰਾਂ ਦੇ ਪ੍ਰੋਗਰਾਮ ਉਲੀਕੇ ਜਾਣਗੇ।

 

Spread the love