ਅੰਮ੍ਰਿਤਸਰ, 3 ਜੂਨ 2021 ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ਼ਹਿਰ, ਸ: ਪਰਮਿੰਦਰ ਸਿੰਘ ਭੰਡਾਲ, ਪੀ.ਪੀ.ਐਸ, ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਮੋਟਰ ਸਾਇਕਲ ਚਾਲਕਾਂ ਵਲੋਂ ਸਲੰਸਰਾਂ ਵਿੱਚ ਤਕਨੀਕੀ ਫੇਰ ਬਦਲ ਕਰਕੇ ਸ਼ਹਿਰ ਵਿੱਚ ਚਲਦੇ ਸਮੇਂ ਜਾਣ-ਬੁਝ ਕੇ ਉੱਚੀ ਆਵਾਜ਼ ਪੈਦਾ ਕਰਦੇ ਹਨ ਅਤੇ ਤੈਅਸ਼ੁਦ ਮਾਲਕਾਂ ਤੋਂ ਜ਼ਿਆਦਾ ਸ਼ੋਰ ਪ੍ਰਦੂਸ਼ਣ ਪੈਦਾ ਕਰਦੇ ਹਨ ਅਤੇ ਪਟਾਕੇ ਮਾਰਦੇ ਹਨ। ਜਿਸ ਨਾਲ ਆਮ ਜਨਤਾ ਨੂੰ ਪ੍ਰਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸ਼ੋਰ ਪ੍ਰਦੂਸ਼ਣ ਵੀ ਫੈਲਾਉਣ ਅਤੇ ਪਟਾਕੇ ਮਾਰਨ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।
ਇਹ ਪਾਬੰਦੀ ਦਾ ਹੁਕਮ 30 ਜੁਲਾਈ 2021 ਤੱਕ ਲਾਗੂ ਰਹੇਗਾ